ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ "ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ ਨੂੰ ਮਜ਼ਬੂਤ ਕਰਨ" 'ਤੇ 8 ਨਵੰਬਰ ਨੂੰ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ
प्रविष्टि तिथि:
06 NOV 2025 2:50PM by PIB Chandigarh
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 8 ਨਵੰਬਰ, 2025 ਨੂੰ ਸ਼ਾਮ ਕਰੀਬ 5 ਵਜੇ ਭਾਰਤ ਦੀ ਸੁਪਰੀਮ ਕੋਰਟ ਵਿਖੇ "ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ ਨੂੰ ਮਜ਼ਬੂਤ ਕਰਨ" 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਨਾਲਸਾ) ਵੱਲੋਂ ਤਿਆਰ ਕੀਤਾ ਗਿਆ ਕਮਿਊਨਿਟੀ ਮੈਡੀਏਸ਼ਨ ਟਰੇਨਿੰਗ ਮੌਡਿਊਲ ਲਾਂਚ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਆਯੋਜਿਤ ਇਸ ਦੋ ਰੋਜ਼ਾ ਸੰਮੇਲਨ ਵਿੱਚ ਕਾਨੂੰਨੀ ਸੇਵਾਵਾਂ ਦੇ ਢਾਂਚੇ ਦੇ ਮੁੱਖ ਪਹਿਲੂਆਂ ਜਿਵੇਂ ਕਿ ਕਾਨੂੰਨੀ ਸਹਾਇਤਾ ਰੱਖਿਆ ਸਲਾਹਕਾਰ ਪ੍ਰਣਾਲੀ, ਪੈਨਲ ਵਕੀਲ, ਪੈਰਾਲੀਗਲ ਵਲੰਟੀਅਰ, ਸਥਾਈ ਲੋਕ ਅਦਾਲਤਾਂ ਅਤੇ ਕਾਨੂੰਨੀ ਸੇਵਾਵਾਂ ਸੰਸਥਾਵਾਂ ਦੇ ਵਿੱਤੀ ਪ੍ਰਬੰਧਨ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
*********
ਐੱਮਜੇਪੀਐੱਸ/ਵੀਜੇ
(रिलीज़ आईडी: 2187046)
आगंतुक पटल : 25
इस विज्ञप्ति को इन भाषाओं में पढ़ें:
Tamil
,
Malayalam
,
Assamese
,
Kannada
,
Odia
,
English
,
Urdu
,
Marathi
,
हिन्दी
,
Bengali
,
Manipuri
,
Gujarati
,
Telugu