ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਸ਼੍ਰੀ ਸੋਮਨਾਥ ਟਰੱਸਟ ਦੀ ਬੈਠਕ ਦੀ ਪ੍ਰਧਾਨਗੀ ਕੀਤੀ
प्रविष्टि तिथि:
30 OCT 2023 9:17PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਸ਼੍ਰੀ ਸੋਮਨਾਥ ਟਰੱਸਟ ਦੀ ਬੈਠਕ ਦੀ ਪ੍ਰਧਾਨਗੀ ਕੀਤੀ ਅਤੇ ਟਰੱਸਟ ਦੇ ਕੰਮਕਾਜ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ।
ਉਨ੍ਹਾਂ ਨੇ ਇਹ ਵੀ ਸਮੀਖਿਆ ਕੀਤੀ ਹੈ ਕਿ ਕਿਵੇਂ ਨਵੀਨਤਮ ਤਕਨਾਲੋਜੀ ਮੰਦਿਰ ਕੰਪਲੈਕਸ ਨੂੰ ਲਾਭ ਪਹੁੰਚਾ ਸਕਦੀ ਹੈ ਤਾਂ ਜੋ ਯਾਤਰਾ ਦਾ ਅਹਿਸਾਸ ਹੋਰ ਵੀ ਯਾਦਗਾਰੀ ਹੋ ਸਕੇ।
ਪ੍ਰਧਾਨ ਮੰਤਰੀ ਨੇ ਇੱਕ ਐੱਕਸ ਪੋਸਟ ਵਿੱਚ ਕਿਹਾ;
“ਗਾਂਧੀਨਗਰ ਵਿੱਚ ਸ਼੍ਰੀ ਸੋਮਨਾਥ ਟਰੱਸਟ ਦੀ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ। ਅਸੀਂ ਟਰੱਸਟ ਦੇ ਕੰਮਕਾਜ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਸਮੀਖਿਆ ਕੀਤੀ ਗਈ ਕਿ ਅਸੀਂ ਮੰਦਿਰ ਕੰਪਲੈਕਸ ਲਈ ਨਵੀਨਤਮ ਤਕਨਾਲੋਜੀ ਦਾ ਲਾਭ ਕਿਵੇਂ ਲੈ ਸਕਦੇ ਹਾਂ ਤਾਂ ਜੋ ਯਾਤਰਾ ਦਾ ਅਹਿਸਾਸ ਹੋਰ ਵੀ ਯਾਦਗਾਰੀ ਹੋ ਸਕੇ। ਇਸ ਦੇ ਨਾਲ ਹੀ ਟਰੱਸਟ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਵਾਤਾਵਰਨ ਅਨੁਕੂਲ ਉਪਰਾਲਿਆਂ ਦੀ ਵੀ ਸਮੀਖਿਆ ਕੀਤੀ।”
*********
ਡੀਐੱਸ/ਐੱਸਟੀ
(रिलीज़ आईडी: 2187257)
आगंतुक पटल : 19
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Malayalam