ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ‘ਕੇਂਦਰੀਯ ਗ੍ਰਹਿਮੰਤਰੀ ਦਕਸ਼ਤਾ ਪਦਕ 2025’ ਨਾਲ ਸਨਮਾਨਿਤ ਸਾਰੇ ਪੁਲਿਸ ਕਰਮਚਾਰੀਆਂ ਨੂੰ ਵਧਾਈ ਦਿੱਤੀ
ਵਿਸ਼ੇਸ਼ ਅਭਿਆਨ, ਜਾਂਚ, ਖੁਫੀਆ ਜਾਣਕਾਰੀ ਅਤੇ ਫੌਰੈਂਸਿਕ ਸਾਇੰਸ ਵਿੱਚ ਮਿਸਾਲੀ ਮਿਆਰ ਸਥਾਪਿਤ ਕਰਦੇ ਹੋਏ, ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਕੇਂਦਰੀ ਪੁਲਿਸ ਸੰਗਠਨਾਂ ਦੇ ਕਰਮਚਾਰੀਆਂ ਨੇ ਸਾਡੇ ਦੇਸ਼ ਨੂੰ ਹੋਰ ਜ਼ਿਆਦਾ ਦ੍ਰਿੜ੍ਹ ਅਤੇ ਸੁਰੱਖਿਅਤ ਬਣਾਉਣ ਵਿੱਚ ਯੋਗਦਾਨ ਦਿੱਤਾ ਹੈ
ਹਿੰਮਤ, ਵਚਨਬੱਧਤਾ ਅਤੇ ਸਮਰਪਿਤ ਸੇਵਾ ਨੂੰ ਸਨਮਾਨਿਤ ਕਰਨ ਲਈ ਗ੍ਰਹਿ ਮੰਤਰਾਲੇ ਦੁਆਰਾ 2024 ਵਿੱਚ ਸਥਾਪਿਤ ਕੀਤਾ ਗਿਆ ਇਹ ਪੁਰਸਕਾਰ ਹੋਰ ਜ਼ਿਆਦਾ ਲੋਕਾਂ ਨੂੰ ਰਾਸ਼ਟਰ ਦੀ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰੇਗਾ
प्रविष्टि तिथि:
31 OCT 2025 7:39PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ 'ਕੇਂਦਰੀਯ ਗ੍ਰਹਿਮੰਤਰੀ ਦਕਸ਼ਤਾ ਪਦਕ 2025' ਨਾਲ ਸਨਮਾਨਿਤ ਸਾਰੇ ਪੁਲਿਸ ਕਰਮਚਾਰੀਆਂ ਨੂੰ ਵਧਾਈ ਦਿੱਤੀ ਹੈ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ‘ਕੇਂਦਰੀਯ ਗ੍ਰਹਿਮੰਤਰੀ ਦਕਸ਼ਤਾ ਪਦਕ 2025’ ਨਾਲ ਸਨਮਾਨਿਤ ਸਾਰੇ ਪੁਲਿਸ ਕਰਮਚਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕਾਰਜਾਂ, ਜਾਂਚ, ਖੁਫੀਆ ਜਾਣਕਾਰੀ ਅਤੇ ਫੌਰੈਂਸਿਕ ਸਾਇੰਸ ਵਿੱਚ ਮਿਸਾਲੀ ਮਿਆਰ ਸਥਾਪਿਤ ਕਰਦੇ ਹੋਏ, ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਕੇਂਦਰੀ ਪੁਲਿਸ ਸੰਗਠਨਾਂ ਦੇ ਕਰਮਚਾਰੀਆਂ ਨੇ ਸਾਡੇ ਦੇਸ਼ ਨੂੰ ਹੋਰ ਜ਼ਿਆਦਾ ਦ੍ਰਿੜ੍ਹ ਅਤੇ ਸੁਰੱਖਿਅਤ ਬਣਾਉਣ ਵਿੱਚ ਯੋਗਦਾਨ ਦਿੱਤਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਦਲੇਰੀ, ਵਚਨਬੱਧਤਾ ਅਤੇ ਸਮਰਪਿਤ ਸੇਵਾ ਨੂੰ ਸਨਮਾਨਿਤ ਕਰਨ ਲਈ ਗ੍ਰਹਿ ਮੰਤਰਾਲੇ ਦੁਆਰਾ 2024 ਵਿੱਚ ਸਥਾਪਿਤ ਇਹ ਪੁਰਸਕਾਰ ਹੋਰ ਵੱਧ ਲੋਕਾਂ ਨੂੰ ਰਾਸ਼ਟਰ ਸੇਵਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ।
*******
ਆਰਕੇ/ ਆਰਆਰ / ਪੀਐੱਸ
(रिलीज़ आईडी: 2187386)
आगंतुक पटल : 19