ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੈਪੁਰ ਵਿੱਚ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ-ਗ੍ਰੇਸ਼ੀਆ ਭੁਗਤਾਨ ਦਾ ਐਲਾਨ ਕੀਤਾ

प्रविष्टि तिथि: 03 NOV 2025 5:15PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੈਪੁਰ ਵਿੱਚ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਣਾ ਕੀਤੀ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ:

"ਰਾਜਸਥਾਨ ਦੇ ਜੈਪੁਰ ਦੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀ ਸੰਵੇਦਨਾ ਉਨ੍ਹਾਂ ਲੋਕਾਂ ਦੇ ਨਾਲ ਹੈ, ਜਿਨ੍ਹਾਂ ਨੇ ਆਪਣੇ ਨਜ਼ਦੀਕੀਆਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਵਿਅਕਤੀ ਜਲਦੀ ਠੀਕ ਹੋਣ।

ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"

****

ਐੱਮਜੇਪੀਐੱਸ/ ਐੱਸਟੀ


(रिलीज़ आईडी: 2187405) आगंतुक पटल : 39
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam