ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਗੀਤ "ਵੰਦੇ ਮਾਤਰਮ" ਦੇ 150 ਸਾਲ ਪੂਰੇ ਹੋਣ ਦੇ ਮੌਕੇ 'ਤੇ ਸਾਲ ਭਰ ਚੱਲਣ ਵਾਲੇ ਸਮਾਗਮ ਦੇ ਉਦਘਾਟਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
07 NOV 2025 1:00PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਗੀਤ "ਵੰਦੇ ਮਾਤਰਮ" ਦੇ 150 ਸਾਲ ਪੂਰੇ ਹੋਣ ਦੇ ਸਮਾਗਮ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਵੰਦੇ ਮਾਤਰਮ ਸਿਰਫ਼ ਇੱਕ ਸ਼ਬਦ ਨਹੀਂ ਹੈ - ਇਹ ਇੱਕ ਮੰਤਰ, ਇੱਕ ਊਰਜਾ, ਇੱਕ ਸੁਪਨਾ ਅਤੇ ਇੱਕ ਪਵਿੱਤਰ ਸੰਕਲਪ ਹੈ। ਵੰਦੇ ਮਾਤਰਮ ਦੇ ਸਮੂਹਿਕ ਗਾਇਨ ਨੂੰ ਪ੍ਰਗਟਾਵੇ ਦੀਆਂ ਹੱਦਾਂ ਤੋਂ ਪਰੇ ਇੱਕ ਉੱਤਮ ਅਨੁਭਵ ਦੱਸਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇੰਨੇ ਸੁਰਾਂ ਦੇ ਦਰਮਿਆਨ ਇੱਕ ਵਿਲੱਖਣ ਤਾਲ, ਇੱਕ ਏਕੀਕ੍ਰਿਤ ਸੁਰ, ਸਾਂਝਾ ਰੋਮਾਂਚ ਅਤੇ ਇੱਕ ਸੁਚਾਰੂ ਪ੍ਰਵਾਹ ਉੱਭਰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 7 ਨਵੰਬਰ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਦੇਸ਼ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਿਹਾ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਉਦਘਾਟਨ ਦੀਆਂ ਝਲਕੀਆਂ ਸਾਂਝੀਆਂ ਕਰਦੇ ਹੋਏ ਕਿਹਾ:
ਦਿੱਲੀ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, "ਅਸੀਂ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਾਂ, ਇੱਕ ਅਜਿਹਾ ਗੀਤ ਜਿਸ ਨੇ ਪੀੜ੍ਹੀਆਂ ਨੂੰ ਰਾਸ਼ਟਰ ਲਈ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਹੈ।"
***********
ਐਮਜੇਪੀਐਸ/ਵੀਜੇ/ਏਕੇ
(रिलीज़ आईडी: 2187434)
आगंतुक पटल : 18
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Kannada
,
Malayalam