ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਰਾਸ਼ਟਰੀ ਏਕਤਾ ਦਿਵਸ 'ਤੇ ਏਕਤਾ ਦੀ ਸਹੁੰ ਚੁਕਾਈ; ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਵੀ ਸਮਾਰੋਹ ਵਿੱਚ ਹਿੱਸਾ ਲਿਆ


प्रविष्टि तिथि: 31 OCT 2025 2:06PM by PIB Chandigarh

ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਅੱਜ ਏਕਤਾ ਦੀ ਸਹੁੰ ਚੁੱਕੀ ਅਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਦੇ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਇਹ ਸਹੁੰ ਡਾ. ਜਿਤੇਂਦਰ ਸਿੰਘ, ਕੇਂਦਰੀ ਵਿਗਿਆਨ ਅਤੇ ਟੈਕਨੋਲੋਜੀ ਰਾਜ ਮੰਤਰੀ (ਸੁਤੰਤਰ ਚਾਰਜ) ਅਤੇ ਰਾਜ ਮੰਤਰੀ (ਪੀਐੱਮਓ) ਵੱਲੋਂ ਚੁਕਾਈ ਗਈ।

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਪੀ.ਕੇ. ਮਿਸ਼ਰਾ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ-2 ਸ਼੍ਰੀ ਸ਼ਕਤੀਕਾਂਤ ਦਾਸ, ਪ੍ਰਧਾਨ ਮੰਤਰੀ ਦੇ ਸਲਾਹਕਾਰ ਸ਼੍ਰੀ ਤਰੁਣ ਕਪੂਰ, ਪ੍ਰਧਾਨ ਮੰਤਰੀ ਦੇ ਖ਼ਾਸ ਸਕੱਤਰ ਸ਼੍ਰੀ ਆਤਿਸ਼ ਚੰਦਰ ਅਤੇ ਹੋਰ ਅਧਿਕਾਰੀਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।

ਰਾਸ਼ਟਰੀ ਏਕਤਾ ਦਿਵਸ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ ’ਤੇ ਮਨਾਇਆ ਜਾਂਦਾ ਹੈ। ਇਸ ਮੌਕੇ ’ਤੇ ਇੱਕਜੁੱਟ ਅਤੇ ਮਜ਼ਬੂਤ ਭਾਰਤ ਦੇ ਨਜ਼ਰੀਏ ਦਾ ਜਸ਼ਨ ਮਨਾਇਆ ਜਾਂਦਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ;

“ਕੇਂਦਰੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਏਕਤਾ ਦੀ ਸਹੁੰ ਚੁਕਾਈ।

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਪੀ.ਕੇ. ਮਿਸ਼ਰਾ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ-2 ਸ਼੍ਰੀ ਸ਼ਕਤੀਕਾਂਤ ਦਾਸ, ਪ੍ਰਧਾਨ ਮੰਤਰੀ ਦੇ ਸਲਾਹਕਾਰ ਸ਼੍ਰੀ ਤਰੁਣ ਕਪੂਰ, ਪ੍ਰਧਾਨ ਮੰਤਰੀ ਦੇ ਖ਼ਾਸ ਸਕੱਤਰ ਸ਼੍ਰੀ ਆਤਿਸ਼ ਚੰਦਰ ਅਤੇ ਹੋਰ ਅਧਿਕਾਰੀਆਂ ਨੇ ਇਸ ਵਿੱਚ ਹਿੱਸਾ ਲਿਆ।

************

ਐੱਮਜੇਪੀਐੱਸ/ ਐੱਸਟੀ


(रिलीज़ आईडी: 2188436) आगंतुक पटल : 15
इस विज्ञप्ति को इन भाषाओं में पढ़ें: Odia , English , Urdu , हिन्दी , Marathi , Manipuri , Bengali , Assamese , Gujarati , Tamil , Telugu , Kannada , Malayalam