ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦਿੱਲੀ ਕਾਰ ਵਿਸਫੋਟ ਦੀ ਘਟਨਾ ‘ਤੇ ਅੱਜ ਨਵੀਂ ਦਿੱਲੀ ਵਿੱਚ ਉੱਚ ਪੱਧਰੀ ਸੁਰੱਖਿਆ ਸਮੀਖਿਆ ਬੈਠਕਾਂ ਦੀ ਪ੍ਰਧਾਨਗੀ ਕੀਤੀ
ਗ੍ਰਹਿ ਮੰਤਰੀ ਨੇ ਹਰ ਇੱਕ ਦੋਸ਼ੀ ਨੂੰ ਜਲਦੀ ਤੋਂ ਜਲਦੀ ਫੜਨ ਦੇ ਨਿਰਦੇਸ਼ ਦਿੱਤੇ
प्रविष्टि तिथि:
11 NOV 2025 6:57PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦਿੱਲੀ ਕਾਰ ਵਿਸਫੋਟ ਦੀ ਘਟਨਾ ‘ਤੇ ਅੱਜ ਨਵੀਂ ਦਿੱਲੀ ਵਿੱਚ ਸੁਰੱਖਿਆ ਏਜੰਸੀਆਂ ਅਤੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਉੱਚ-ਪੱਧਰੀ ਸੁਰੱਖਿਆ ਸਮੀਖਿਆ ਬੈਠਕਾਂ ਦੀ ਪ੍ਰਧਾਨਗੀ ਕੀਤੀ।
ਪਹਿਲੀ ਬੈਠਕ ਵਿੱਚ ਕੇਂਦਰੀ ਗ੍ਰਹਿ ਸਕੱਤਰ, ਇੰਟੈਲੀਜੈਂਸ ਬਿਊਰੋ (IB) ਦੇ ਡਾਇਰੈਕਟਰ, NIA ਜੇ ਡਾਇਰੈਕਟਰ ਜਨਰਲ ਅਤੇ ਦਿੱਲੀ ਪੁਲਿਸ ਕਮਿਸ਼ਨਰ ਮੌਜੂਦ ਸਨ। ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵਰਚੁਅਲੀ ਤੌਰ ‘ਤੇ ਬੈਠਕ ਵਿੱਚ ਸ਼ਾਮਲ ਹੋਏ। ਦੂਸਰੀ ਬੈਠਕ ਵਿੱਚ ਕੇਂਦਰੀ ਗ੍ਰਹਿ ਸਕੱਤਰ, ਇੰਟੈਲੀਜੈਂਸ ਬਿਊਰੋ (IB) ਦੇ ਡਾਇਰੈਕਟਰ, ਰਾਸ਼ਟਰੀ ਸੁਰੱਖਿਆ ਗਾਰਡਸ (NSG) ਦੇ ਡਾਇਰੈਕਟਰ ਜਨਰਲ, NIA ਦੇ ਡਾਇਰੈਕਟਰ ਜਨਰਲ, ਫੌਰੈਂਸਿਕ ਸਾਇੰਸ ਸਰਵਿਸ (DFSS) ਦੇ ਡਾਇਰੈਕਟਰ, ਫੌਰੈਂਸਿਕ ਸਾਇੰਸ ਲੈਬੋਰਟਰੀ (FSL) ਦੇ ਚੀਫ ਡਾਇਰੈਕਟਰ ਅਤੇ ਡਾਇਰੈਕਟਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਬੈਠਕ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਦਿੱਲੀ ਕਾਰ ਬਲਾਸਟ ਦੇ ਸਬੰਧ ਵਿੱਚ ਸੀਨੀਅਰ ਅਧਿਕਾਰੀਆਂ ਦੇ ਨਾਲ ਸਮੀਖਿਆ ਬੈਠਕਾਂ ਕੀਤੀਆਂ। ਅਧਿਕਾਰੀਆਂ ਨੂੰ ਇਸ ਘਟਨਾ ਦੇ ਲਈ ਜ਼ਿੰਮੇਦਾਰ ਹਰ ਇੱਕ ਦੋਸ਼ੀ ਨੂੰ ਜਲਦੀ ਤੋਂ ਜਲਦੀ ਫੜਨ ਦੇ ਨਿਰਦੇਸ਼ ਦਿੱਤੇ। ਇਸ ਕਾਰਵਾਈ ਵਿੱਚ ਸ਼ਾਮਲ ਹਰ ਵਿਅਕਤੀ ਸਾਡੀਆਂ ਏਜੰਸੀਆਂ ਦੇ ਕਹਿਰ ਦਾ ਸਾਹਮਣਾ ਕਰੇਗਾ।
*****
ਆਰਕੇ/ਆਰਆਰ/ਪੀਐੱਸ/ਬਲਜੀਤ
(रिलीज़ आईडी: 2189218)
आगंतुक पटल : 14