ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭੂਟਾਨ ਦੇ ਚੌਥੇ ਰਾਜੇ ਨਾਲ ਮੁਲਾਕਾਤ ਕੀਤੀ ਅਤੇ ਵਿਸ਼ਵ ਸ਼ਾਂਤੀ ਪ੍ਰਾਰਥਨਾ ਉਤਸਵ ਵਿੱਚ ਸ਼ਾਮਲ ਹੋਏ
Posted On:
12 NOV 2025 9:54AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿੰਫੂ ਵਿੱਚ ਭੂਟਾਨ ਦੇ ਚੌਥੇ ਰਾਜਾ ਮਹਾਮਹਿਮ ਜਿਗਮੇ ਸਿੰਗਯੇ ਵਾਂਗਚੱਕ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਚੌਥੇ ਰਾਜਾ ਨੂੰ ਉਨ੍ਹਾਂ ਦੀ 70ਵੇਂ ਜਨਮ ਦਿਨ ਦੇ ਮੌਕੇ 'ਤੇ ਵਧਾਈਆਂ ਦਿੱਤੀਆਂ ਅਤੇ ਭਾਰਤ ਸਰਕਾਰ ਅਤੇ ਦੇਸ਼ ਦੇ ਨਾਗਰਿਕਾਂ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਮਹਾਮਹਿਮ ਚੌਥੇ ਰਾਜੇ ਦਾ ਭਾਰਤ-ਭੂਟਾਨ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਅਗਵਾਈ, ਸਲਾਹ ਅਤੇ ਮਾਰਗ-ਦਰਸ਼ਨ ਲਈ ਧੰਨਵਾਦ ਕੀਤਾ। ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਅਤੇ ਆਪਸੀ ਹਿੱਤ ਦੇ ਮੁੱਦਿਆਂ 'ਤੇ ਚਰਚਾ ਕੀਤੀ। ਇਸ ਸਬੰਧ ਵਿੱਚ ਉਨ੍ਹਾਂ ਨੇ ਸਾਂਝੇ ਅਧਿਆਤਮਿਕ ਅਤੇ ਸਭਿਆਚਾਰਕ ਸਬੰਧਾਂ ਨੂੰ ਉਜਾਗਰ ਕੀਤਾ, ਜੋ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਨੇੜੇ ਲਿਆਉਂਦੇ ਹਨ।
ਪ੍ਰਧਾਨ ਮੰਤਰੀ ਮੋਦੀ ਥਿੰਫੂ ਵਿੱਚ ਚੱਲ ਰਹੇ ਵਿਸ਼ਵ ਸ਼ਾਂਤੀ ਪ੍ਰਾਰਥਨਾ ਉਤਸਵ ਦੇ ਇੱਕ ਹਿੱਸੇ ਵਜੋਂ ਚਾਂਗਲਿਮਥਾਂਗ ਸਟੇਡੀਅਮ ਵਿੱਚ ਕਾਲਚੱਕਰ ਉਦਘਾਟਨ ਸਮਾਗਮ ਵਿੱਚ ਭੂਟਾਨ ਦੇ ਰਾਜਾ, ਭੂਟਾਨ ਦੇ ਚੌਥੇ ਰਾਜਾ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਸ਼ਾਮਲ ਹੋਏ। ਪ੍ਰਾਰਥਨਾ ਦੀ ਪ੍ਰਧਾਨਗੀ ਭੂਟਾਨ ਦੇ ਪ੍ਰਮੁੱਖ ਮੱਠ ਮਹੰਤ, ਪਰਮ ਪਵਿੱਤਰ ਜੀ ਖੇਨਪੋ ਨੇ ਕੀਤੀ।
****
ਐੱਮਜੇਪੀਐੱਸ/ਐੱਸਆਰ
(Release ID: 2189511)
Visitor Counter : 4
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam