ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐੱਲਐੱਨਜੇਪੀ ਹਸਪਤਾਲ ਦਾ ਦੌਰਾ ਕੀਤਾ ਅਤੇ ਧਮਾਕਾ ਪੀੜਤਾਂ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ
प्रविष्टि तिथि:
12 NOV 2025 3:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਦਿੱਲੀ ਦੇ ਐੱਲਐੱਨਜੇਪੀ ਹਸਪਤਾਲ ਪਹੁੰਚੇ ਅਤੇ ਹਾਲ ਹੀ ਵਿੱਚ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਵਿੱਚ ਜ਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਲਈ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਛੇਤੀ ਅਤੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਦੀ ਪ੍ਰਾਰਥਨਾ ਵੀ ਕੀਤੀ।
ਧਮਾਕੇ ਦੀ ਘਟਨਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਨਿਆਂ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, "ਸਾਜ਼ਿਸ਼ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।"
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਐੱਲਐੱਨਜੇਪੀ ਹਸਪਤਾਲ ਜਾ ਕੇ ਦਿੱਲੀ ਵਿੱਚ ਹੋਏ ਧਮਾਕੇ ਵਿੱਚ ਜ਼ਖ਼ਮੀਆਂ ਨੂੰ ਮਿਲਿਆ। ਸਾਰਿਆਂ ਦੇ ਛੇਤੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।"
ਇਸ ਧਮਾਕੇ ਦੀ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ!
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2189558)
आगंतुक पटल : 20
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam