ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ‘ਤੇ ਦੇਵਮੋਗਰਾ ਮਾਤਾ ਮੰਦਿਰ ਵਿੱਚ ਪੂਜਾ ਕੀਤੀ; ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ‘ਤੇ ਦੇਸ਼ ਦੀ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ
प्रविष्टि तिथि:
15 NOV 2025 3:00PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਜਾਤੀਯ ਗੌਰਵ ਦਿਵਸ ਦੇ ਮੌਕੇ ਦੇਵਮੋਗਰਾ ਮਾਤਾ ਮੰਦਿਰ ਦਾ ਦੌਰਾ ਕੀਤਾ। ਇਹ ਦਿਵਸ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਮੌਕੇ ‘ਤੇ ਮਨਾਇਆ ਜਾਂਦਾ ਹੈ।
ਇਸ ਦੌਰਾਨ ਸ਼੍ਰੀ ਮੋਦੀ ਨੇ ਦੇਵਮੋਗਰਾ ਮਾਤਾ ਦੀ ਪੂਜਾ ਕੀਤੀ ਅਤੇ ਸਾਰੇ ਨਾਗਰਿਕਾਂ ਦੀ ਬਿਹਤਰ ਸਿਹਤ ਅਤੇ ਤਰੱਕੀ ਲਈ ਅਸ਼ੀਰਵਾਦ ਮੰਗਿਆ। ਪ੍ਰਧਾਨ ਮੰਤਰੀ ਨੇ ਇਸ ਅਨੁਭਵ ਨੂੰ ਪਵਿੱਤਰ ਦੱਸਿਆ ਅਤੇ ਦੇਸ਼ ਭਰ ਦੇ ਲੋਕਾਂ ਨੂੰ ਮੰਦਿਰ ਵਿੱਚ ਆ ਕੇ ਮਾਤਾ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਸ਼੍ਰੀ ਮੋਦੀ ਨੇ ਐੱਕਸ ‘ਤੇ ਲਿਖਿਆ;
"ਦੇਵਮੋਗਰਾ ਮਾਤਾ ਦੀ ਜੈ!
ਅੱਜ ਜਨਜਾਤੀਯ ਗੌਰਵ ਦਿਵਸ ਦੇ ਦਿਨ ਭਗਵਾਨ ਬਿਰਸਾ ਮੁੰਡਾ ਜੀ ਦੀ 150ਵੀਂ ਜਯੰਤੀ ਦੇ ਪਵਿੱਤਰ ਮੌਕੇ 'ਤੇ, ਦੇਵਮੋਗਰਾ ਮਾਤਾ ਦੇ ਮੰਦਿਰ ਵਿੱਚ ਦਰਸ਼ਨ ਦਾ ਸੁਭਾਗ ਮਿਲਿਆ। ਦੇਵੀ ਮਾਤਾ ਤੋਂ ਮੈਂ ਸਾਰੇ ਦੇਸ਼ ਵਾਸੀਆਂ ਦੀ ਚੰਗੀ ਸਿਹਤ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਮੇਰੀ ਇੱਛਾ ਹੈ ਕਿ ਤੁਸੀਂ ਵੀ ਇਸ ਮੰਦਿਰ ਵਿੱਚ ਆ ਕੇ ਮਾਤਾ ਦੇ ਦਰਸ਼ਨ ਕਰੋ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਵੋ।"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2190699)
आगंतुक पटल : 31
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam