ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਦੀਨਾ ਵਿੱਚ ਭਾਰਤੀ ਨਾਗਰਿਕਾਂ ਨਾਲ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
Posted On:
17 NOV 2025 12:27PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਵਿੱਚ ਵਾਪਰੇ ਹਾਦਸੇ ਵਿੱਚ ਭਾਰਤੀ ਨਾਗਰਿਕਾਂ ਨਾਲ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੀ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਰਿਆਧ ਵਿੱਚ ਭਾਰਤੀ ਦੂਤਾਵਾਸ ਅਤੇ ਜੇਦਾਹ ਵਿੱਚ ਕੌਂਸਲੇਟ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਅਧਿਕਾਰੀ ਜ਼ਰੂਰੀ ਸਹਾਇਤਾ ਅਤੇ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਸਾਊਦੀ ਅਰਬ ਦੇ ਅਧਿਕਾਰੀਆਂ ਨਾਲ ਨੇੜਲੇ ਸੰਪਰਕ ਵਿੱਚ ਹਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ
"ਮਦੀਨਾ ਵਿੱਚ ਭਾਰਤੀ ਨਾਗਰਿਕਾਂ ਨਾਲ ਵਾਪਰੇ ਹਾਦਸੇ ਤੋਂ ਬਹੁਤ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਮੈਂਬਰਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੀ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਰਿਆਧ ਵਿੱਚ ਸਾਡਾ ਦੂਤਾਵਾਸ ਅਤੇ ਜੇਦਾਹ ਵਿੱਚ ਕੌਂਸਲੇਟ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਸਾਡੇ ਅਧਿਕਾਰੀ ਸਾਊਦੀ ਅਰਬ ਦੇ ਅਧਿਕਾਰੀਆਂ ਨਾਲ ਵੀ ਨੇੜਲੇ ਸੰਪਰਕ ਵਿੱਚ ਹਨ।"
***********
ਐਮਜੇਪੀਐਸ/ਐਸਟੀ
(Release ID: 2190810)
Visitor Counter : 5