ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ


ਪ੍ਰਧਾਨ ਮੰਤਰੀ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ 9 ਕਰੋੜ ਕਿਸਾਨਾਂ ਲਈ ਪੀਐੱਮ - ਕਿਸਾਨ ਨਿਧੀ ਦੀ 18,000 ਕਰੋੜ ਰੁਪਏ ਦੀ 21ਵੀਂ ਕਿਸ਼ਤ ਜਾਰੀ ਕਰਨਗੇ

ਪ੍ਰਧਾਨ ਮੰਤਰੀ ਪੁੱਟਾਪਾਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲੈਣਗੇ

ਪ੍ਰਧਾਨ ਮੰਤਰੀ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਦੀ ਸਥਾਈ ਵਿਰਾਸਤ ਦੇ ਸਨਮਾਨ ਵਿੱਚ ਯਾਦਗਾਰੀ ਸਿੱਕਾ ਅਤੇ ਡਾਕ ਟਿਕਟਾਂ ਦਾ ਸੈੱਟ ਜਾਰੀ ਕਰਨਗੇ

प्रविष्टि तिथि: 18 NOV 2025 11:38AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ।

ਪ੍ਰਧਾਨ ਮੰਤਰੀ ਆਂਧਰਾ ਪ੍ਰਦੇਸ਼ ਦੇ ਪੁੱਟਾਪਾਰਥੀ ਵਿੱਚ ਸਵੇਰੇ ਲਗਭਗ 10 ਵਜੇ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਪਵਿੱਤਰ ਤੀਰਥ ਸਥਾਨ ਅਤੇ ਮਹਾਸਮਾਧੀ ‘ਤੇ ਜਾ ਕੇ ਮੱਥਾ ਟੇਕਣਗੇ ਅਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:30 ਵਜੇ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲੈਣਗੇ। ਉਹ ਇਸ ਮੌਕੇ ‘ਤੇ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜੀਵਨ, ਸਿੱਖਿਆਵਾਂ ਅਤੇ ਸਥਾਈ ਵਿਰਾਸਤ ਨੂੰ ਸਮਰਪਿਤ ਯਾਦਗਾਰੀ ਸਿੱਕਾ ਅਤੇ ਡਾਕ ਟਿਕਟਾਂ ਦਾ ਇੱਕ ਸੈੱਟ ਜਾਰੀ ਕਰਨਗੇ। ਉਹ ਇਸ ਸਮਾਗਮ ਦੌਰਾਨ ਮੌਜੂਦ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਤਮਿਲਨਾਡੂ ਦੇ ਕੋਇੰਬਟੂਰ ਜਾਣਗੇ। ਉੱਥੇ ਉਹ ਲਗਭਗ 1:30 ਵਜੇ ਦਿਨ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇਸ਼ ਭਰ ਦੇ 9 ਕਰੋੜ ਕਿਸਾਨਾਂ ਨੂੰ ਸਹਾਇਤਾ ਲਈ ਪੀਐੱਮ - ਕਿਸਾਨ ਯੋਜਨਾ ਦੀ ₹18,000 ਕਰੋੜ ਤੋਂ ਵੱਧ ਰਕਮ ਦੀ 21ਵੀਂ ਕਿਸ਼ਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਉੱਥੇ ਮੌਜੂਦ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ, ਤਮਿਲਨਾਡੂ ਕੁਦਰਤੀ ਖੇਤੀ ਹਿਤਧਾਰਕ ਮੰਚ ਵੱਲੋਂ 19 ਤੋਂ 21 ਨਵੰਬਰ 2025 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਮੇਲਨ ਦਾ ਮੰਤਵ ਟਿਕਾਊ, ਵਾਤਾਵਰਣ-ਅਨੁਕੂਲ ਅਤੇ ਰਸਾਇਣ-ਮੁਕਤ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਭਾਰਤ ਦੇ ਖੇਤੀਬਾੜੀ ਭਵਿੱਖ ਲਈ ਇੱਕ ਵਿਹਾਰਕ, ਜਲਵਾਯੂ-ਅਨੁਕੂਲ ਅਤੇ ਆਰਥਿਕ ਤੌਰ 'ਤੇ ਟਿਕਾਊ ਮਾਡਲ ਵਜੋਂ ਕੁਦਰਤੀ ਅਤੇ ਮੁੜ-ਵਿਕਾਸ ਯੋਗ ਖੇਤੀ ਵੱਲ ਤਬਦੀਲੀ ਨੂੰ ਤੇਜ਼ ਕਰਨਾ ਹੈ।

ਇਹ ਸੰਮੇਲਨ ਕਿਸਾਨ ਉਤਪਾਦਕ ਅਦਾਰਿਆਂ (ਐੱਫਪੀਓ) ਅਤੇ ਪੇਂਡੂ ਉੱਦਮੀਆਂ ਲਈ ਮੰਡੀਆਂ ਨਾਲ ਸੰਪਰਕ ਬਣਾਉਣ 'ਤੇ ਵੀ ਕੇਂਦ੍ਰਿਤ ਹੋਵੇਗਾ। ਨਾਲ ਹੀ ਇਸ ਵਿੱਚ ਜੈਵਿਕ ਇਨਪੁਟਸ, ਖੇਤੀਬਾੜੀ-ਪ੍ਰੋਸੈਸਿੰਗ, ਵਾਤਾਵਰਣ-ਅਨੁਕੂਲ ਪੈਕੇਜਿੰਗ ਅਤੇ ਸਵਦੇਸ਼ੀ ਤਕਨੀਕਾਂ ਵਿੱਚ ਨਵੀਨਤਾਵਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਤਮਿਲਨਾਡੂ, ਪੁਡੂਚੇਰੀ, ਕੇਰਲ, ਤੇਲੰਗਾਨਾ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ 50,000 ਤੋਂ ਵੱਧ ਕਿਸਾਨ, ਕੁਦਰਤੀ ਖੇਤੀ ਪ੍ਰੈਕਟੀਸ਼ਨਰ, ਵਿਗਿਆਨੀ, ਜੈਵਿਕ ਇਨਪੁਟ ਸਪਲਾਇਰ, ਵਿਕਰੇਤਾ ਅਤੇ ਹਿਤਧਾਰਕ ਹਿੱਸਾ ਲੈਣਗੇ।

************

ਐੱਮਜੇਪੀਐੱਸ/ ਐੱਸਟੀ


(रिलीज़ आईडी: 2191179) आगंतुक पटल : 5
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Gujarati , Tamil , Telugu , Kannada