ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਆਪਣੇ ਭਾਸ਼ਣ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ

Posted On: 18 NOV 2025 9:15AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਆਪਣੇ ਭਾਸ਼ਣ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ ਹਨ।

ਸ਼੍ਰੀ ਮੋਦੀ ਨੇ ਇੱਕ ਵੱਖਰੀ ਪੋਸਟ ਵਿੱਚ ਕਿਹਾ:

"ਸ਼੍ਰੀ ਰਾਮਨਾਥ ਗੋਇਨਕਾ ਜੀ ਲਈ, ਰਾਸ਼ਟਰ ਸਭ ਤੋਂ ਉੱਪਰ ਸੀ। ਉਹ ਸਹੀ ਅਤੇ ਸੱਚ ਨਾਲ ਖੜ੍ਹੇ ਰਹੇ। ਉਨ੍ਹਾਂ ਨੇ ਫਰਜ਼ ਨੂੰ ਵੀ ਸਭ ਤੋਂ ਉੱਪਰ ਰੱਖਿਆ।"

"ਜਦੋਂ ਜ਼ਿਆਦਾ ਲੋਕ ਲੋਕਤੰਤਰ ਵਿੱਚ ਹਿੱਸਾ ਲੈਂਦੇ ਹਨ ਤਾਂ ਇਹ ਮਜ਼ਬੂਤ ਹੁੰਦਾ ਹੈ। ਹਾਲ ਹੀ ਵਿੱਚ ਹੋਈਆਂ ਬਿਹਾਰ ਚੋਣਾਂ ਵਿੱਚ ਰਿਕਾਰਡਤੋੜ ਵੋਟਾਂ ਪਈਆਂ ਅਤੇ ਮਹਿਲਾਵਾਂ ਦੀ ਵੱਡੀ ਗਿਣਤੀ ਨੇ ਇਸਨੂੰ ਹੋਰ ਵੀ ਖ਼ਾਸ ਬਣਾ ਦਿੱਤਾ।"

ਭਾਰਤ ਦੇ ਵਿਕਾਸ ਮਾਡਲ ਨੂੰ ਦੁਨੀਆ ਲਈ ਉਮੀਦ ਦੇ ਮਾਡਲ ਵਜੋਂ ਦੇਖਿਆ ਜਾ ਰਿਹਾ ਹੈ।

ਚੋਣਾਂ ਜਿੱਤਣ ਲਈ, ਕਿਸੇ ਨੂੰ 24 ਘੰਟੇ ਚੋਣ ਮੋਡ ਵਿੱਚ ਰਹਿਣ ਦੀ ਜ਼ਰੂਰਤ ਨਹੀਂ ਹੈ। ਤੁਹਾਨੂੰ 'ਭਾਵਨਾਤਮਕ ਮੋਡ' ਵਿੱਚ ਰਹਿਣਾ ਹੋਵੇਗਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਣਾ ਹੋਵੇਗਾ।

"ਮਾਓਵਾਦ ਦਾ ਅਸਰ ਘੱਟ ਹੋ ਰਿਹਾ ਹੈ ਅਤੇ ਇਹ ਭਾਰਤ ਦੇ ਵਿਕਾਸ ਲਈ ਬਹੁਤ ਚੰਗੀ ਗੱਲ ਹੈ।"

"ਆਓ, ਅਸੀਂ ਸਮੂਹਿਕ ਤੌਰ 'ਤੇ ਉਸ ਬਸਤੀਵਾਦੀ ਮਾਨਸਿਕਤਾ ਤੋਂ ਖ਼ੁਦ ਨੂੰ ਮੁਕਤ ਕਰਨ ਦਾ ਸੰਕਲਪ ਲਈਏ, ਜੋ ਗ਼ੁਲਾਮੀ ਦੀ ਮਾਨਸਿਕਤਾ ਤੋਂ ਇਲਾਵਾ ਹੋਰ ਕੁਝ ਨਹੀਂ ਹੈ।"

ਅਗਲੇ 10 ਸਾਲ ਵਿੱਚ ਗ਼ੁਲਾਮੀ ਦੀ ਮਾਨਸਿਕਤਾ ਤੋਂ ਪੂਰੀ ਮੁਕਤੀ ਲਈ ਦੇਸ਼ ਵਾਸੀਆਂ ਨੂੰ ਮੇਰਾ ਇਹ ਖ਼ਾਸ ਸੱਦਾ..."

****

ਐੱਮਜੇਪੀਐੱਸ/ ਐੱਸਟੀ


(Release ID: 2191189) Visitor Counter : 3