ਪ੍ਰਧਾਨ ਮੰਤਰੀ ਦਫਤਰ
ਰੂਸੀ ਰਾਸ਼ਟਰਪਤੀ ਦੇ ਸਹਾਇਕ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
ਉਨ੍ਹਾਂ ਨੇ ਕਨੈਕਟੀਵਿਟੀ, ਜਹਾਜ਼ ਨਿਰਮਾਣ ਅਤੇ ਨੀਲੀ ਅਰਥਵਿਵਸਥਾ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਅਗਲੇ ਮਹੀਨੇ ਰਾਸ਼ਟਰਪਤੀ ਪੁਤਿਨ ਦਾ ਭਾਰਤ ਵਿੱਚ ਸਵਾਗਤ ਕਰਨ ਲਈ ਉਤਸੁਕ ਹਨ
प्रविष्टि तिथि:
18 NOV 2025 9:05PM by PIB Chandigarh
ਰੂਸੀ ਸੰਘ ਦੇ ਰਾਸ਼ਟਰਪਤੀ ਦੇ ਸਹਾਇਕ ਅਤੇ ਮੈਰੀਟਾਈਮ ਬੋਰਡ ਦੇ ਚੇਅਰਮੈਨ ਮਹਾਮਹਿਮ ਸ਼੍ਰੀ ਨਿਕੋਲਾਈ ਪੇਤਰੂਸ਼ੇਵ (Nikolai Patrushev )ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਸਮੁੰਦਰੀ ਖੇਤਰ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ, ਜਿਸ ਵਿੱਚ ਕਨੈਕਟੀਵਿਟੀ, ਹੁਨਰ ਵਿਕਾਸ, ਜਹਾਜ਼ ਨਿਰਮਾਣ ਅਤੇ ਨੀਲੀ ਅਰਥਵਿਵਸਥਾ ਵਿੱਚ ਸਹਿਯੋਗ ਲਈ ਨਵੇਂ ਮੌਕੇ ਸ਼ਾਮਲ ਹਨ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਅਗਲੇ ਮਹੀਨੇ ਭਾਰਤ ਵਿੱਚ ਉਨ੍ਹਾਂ ਦੀ ਮੇਜ਼ਬਾਨੀ ਕਰਨ ਲਈ ਉਤਸੁਕ ਹਨ।
***********
ਐਮਜੇਪੀਐਸ/ਐਸਟੀ
(रिलीज़ आईडी: 2191624)
आगंतुक पटल : 3
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam