ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

Posted On: 21 NOV 2025 10:43PM by PIB Chandigarh

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਐਂਥਨੀ ਅਲਬਨੀਜ਼ ਨੇ ਅੱਜ ਜੌਹੈੱਨਬਰਗ , ਦੱਖਣੀ ਅਫ਼ਰੀਕਾ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ 2020 ਵਿੱਚ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਲਿਜਾਣ ਤੋਂ ਬਾਅਦ, ਪਿਛਲੇ ਪੰਜ ਸਾਲਾਂ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਆਪਸੀ ਸਹਿਯੋਗ ਵਿੱਚ ਆਈ ਮਜ਼ਬੂਤੀ ਅਤੇ ਵਿਸਤਾਰ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਅਲਬਨੀਜ਼ ਨੇ ਭਾਰਤ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ 'ਤੇ ਸੰਵੇਦਨਾ ਅਤੇ ਇੱਕਜੁੱਟਤਾ ਪ੍ਰਗਟ ਕੀਤੀ। ਦੋਵਾਂ ਨੇਤਾਵਾਂ ਨੇ ਅੱਤਵਾਦ ਵਿਰੁੱਧ ਵਿਸ਼ਵ-ਵਿਆਪੀ ਜੰਗ ਨੂੰ ਹੋਰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

ਦੋਵਾਂ ਆਗੂਆਂ ਨੇ ਰਾਜਨੀਤਿਕ ਅਤੇ ਰਣਨੀਤਕ ਮੁੱਦਿਆਂ, ਰੱਖਿਆ ਅਤੇ ਸੁਰੱਖਿਆ, ਊਰਜਾ, ਵਪਾਰ ਅਤੇ ਨਿਵੇਸ਼, ਮਹੱਤਵਪੂਰਨ ਖਣਿਜ, ਤਕਨਾਲੋਜੀ, ਗਤੀਸ਼ੀਲਤਾ, ਸਿੱਖਿਆ ਅਤੇ ਲੋਕਾਂ ਦਰਮਿਆਨ ਆਪਸੀ ਸੰਪਰਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ 'ਤੇ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਦੋਵਾਂ ਆਗੂਆਂ ਨੇ ਮੰਨਿਆ ਕਿ ਲਗਾਤਾਰ ਉੱਚ-ਪੱਧਰੀ ਸੰਪਰਕਾਂ ਨੇ ਦੁਵੱਲੇ ਸਬੰਧਾਂ ਨੂੰ ਕਾਫ਼ੀ ਰਫ਼ਤਾਰ ਦਿੱਤੀ ਹੈ। ਉਨ੍ਹਾਂ ਨੇ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਵੀ ਬੁਲੰਦੀਆਂ ’ਤੇ ਲੈਕੇ ਜਾਣ ਲਈ ਆਪਣੀ ਵਚਨਬੱਧਤਾ ਦੁਹਰਾਈ। 

************

ਐੱਮਜੇਪੀਐੱਸ/ਐੱਸਟੀ/ਏਕੇ


(Release ID: 2192843) Visitor Counter : 2