ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਪੁੱਟਾਪਾਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
19 NOV 2025 4:49PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਪੁੱਟਾਪਾਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਸ਼੍ਰੀ ਮੋਦੀ ਨੇ ਐੱਕਸ ’ਤੇ ਵੱਖਰੀ ਪੋਸਟ ਵਿੱਚ ਕਿਹਾ;
“ਪੁੱਟਾਪਾਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣਾ ਸਨਮਾਨ ਦੀ ਗੱਲ ਹੈ। ਪ੍ਰੋਗਰਾਮ ਦੀਆਂ ਕੁਝ ਝਲਕੀਆਂ ਪੇਸ਼ ਹਨ।”
“ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਦੇ ਮੌਕੇ ’ਤੇ ਉਨ੍ਹਾਂ ਨੂੰ ਸਮਰਪਿਤ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਕੇ ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ।”
“ਸ਼੍ਰੀ ਸੱਤਿਆ ਸਾਈਂ ਬਾਬਾ ਦਾ ਸੰਦੇਸ਼ ਸਮੇਂ ਅਤੇ ਸਥਾਨ ਦੀਆਂ ਹੱਦਾਂ ਤੋਂ ਪਰੇ ਹੈ। ਦਇਆ, ਸੇਵਾ ਅਤੇ ਸਾਰਿਆਂ ਲਈ ਪਿਆਰ ਦੀ ਉਨ੍ਹਾਂ ਦੀ ਸਿੱਖਿਆ ਪੂਰੇ ਵਿਸ਼ਵ ਵਿੱਚ ਲੋਕਾਂ ਨੂੰ ਰਸਤਾ ਦਿਖਾਉਂਦੀ ਹੈ।”
“ਪਿਛਲੇ 11 ਵਰ੍ਹਿਆਂ ਵਿੱਚ ਸਾਡੇ ਦੇਸ਼ ਵਿੱਚ ਸੋਸ਼ਲ ਸੁਰੱਖਿਆ ਦਾ ਢਾਂਚਾ ਬਹੁਤ ਮਜ਼ਬੂਤ ਹੋਇਆ ਹੈ। ਮੈਂ ਬਹੁਤ ਸੰਤੁਸ਼ਟੀ ਦੇ ਨਾਲ ਕਹਿ ਸਕਦਾ ਹਾਂ ਕਿ ਅੱਜ ਲਗਭਗ 100 ਕਰੋੜ ਲੋਕ ਇਸ ਦੇ ਦਾਇਰੇ ਵਿੱਚ ਸ਼ਾਮਲ ਹਨ।”
********
ਐੱਮਜੇਪੀਐੱਸ/ਐੱਸਟੀ
(रिलीज़ आईडी: 2193387)
आगंतुक पटल : 20
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam