ਰਾਸ਼ਟਰਪਤੀ ਸਕੱਤਰੇਤ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 'ਸ਼ਹੀਦੀ ਦਿਹਾੜੇ' ਦੀ ਪੂਰਵ-ਸੰਧਿਆ 'ਤੇ ਭਾਰਤ ਦੇ ਰਾਸ਼ਟਰਪਤੀ ਦਾ ਸੰਦੇਸ਼
Posted On:
23 NOV 2025 4:09PM by PIB Chandigarh
ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 'ਸ਼ਹੀਦੀ ਦਿਹਾੜੇ' ਦੀ ਪੂਰਵ-ਸੰਧਿਆ 'ਤੇ ਆਪਣੇ ਸੰਦੇਸ਼ ਵਿੱਚ ਕਿਹਾ:
"ਮੈਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਭੇਟ ਕਰਦੀ ਹਾਂ।
ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਧਰਮ, ਮਨੁੱਖਤਾ ਅਤੇ ਸੱਚ ਦੇ ਆਦਰਸ਼ਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਸੂਰਬੀਰਤਾ, ਤਿਆਗ ਅਤੇ ਨਿਸ਼ਕਾਮ ਸੇਵਾ ਹਰ ਕਿਸੇ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਦ੍ਰਿੜ੍ਹਤਾ ਅਤੇ ਹੌਸਲੇ ਨਾਲ ਨਿਆਂ ਦੇ ਰਾਹ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।
ਆਓ, ਅਸੀਂ ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਆਪਣੇ ਜੀਵਨ ਵਿੱਚ ਧਾਰਨ ਕਰੀਏ ਅਤੇ ਆਪਣੇ ਦੇਸ਼ ਵਿੱਚ ਆਪਸੀ ਸਦਭਾਵਨਾ ਅਤੇ ਏਕਤਾ ਮਜ਼ਬੂਤ ਕਰਨ ਲਈ ਕਾਰਜ ਕਰੀਏ।"
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-
***************
ਐੱਮਜੇਪੀਐੱਸ/ਐੱਸਆਰ/ਏਕੇ
(Release ID: 2193421)
Visitor Counter : 4