ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
प्रविष्टि तिथि:
23 NOV 2025 2:38PM by PIB Chandigarh
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੀ-20 ਸਿਖਰ ਸੰਮੇਲਨ ਦੌਰਾਨ ਜੋਹੈੱਨਸਬਰਗ ਵਿੱਚ ਦੱਖਣੀ ਅਫ਼ਰੀਕਾ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਸਿਰਿਲ ਰਾਮਾਫੋਸਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਾਫੋਸਾ ਦਾ ਉਨ੍ਹਾਂ ਦੀ ਨਿੱਘੀ ਮਹਿਮਾਨਨਿਵਾਜ਼ੀ ਅਤੇ ਸਿਖਰ ਸੰਮੇਲਨ ਦੇ ਸਫ਼ਲ ਆਯੋਜਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਨਵੀਂ ਦਿੱਲੀ ਜੀ-20 ਸਿਖਰ ਸੰਮੇਲਨ ਵਿੱਚ ਲਏ ਗਏ ਫ਼ੈਸਲਿਆਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ’ਤੇ ਅਮਲ ਕਰਨ ਲਈ ਦੱਖਣੀ ਅਫ਼ਰੀਕਾ ਦੇ ਜੀ-20 ਯਤਨਾਂ ਦੀ ਸ਼ਲਾਘਾ ਕੀਤੀ।
ਭਾਰਤ-ਦੱਖਣੀ ਅਫ਼ਰੀਕਾ ਸਬੰਧਾਂ ਨੂੰ ਬੁਨਿਆਦੀ ਇਤਿਹਾਸਕ ਸਬੰਧਾਂ ਨੂੰ ਯਾਦ ਕਰਦੇ ਹੋਏ, ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਪਾਰ ਅਤੇ ਨਿਵੇਸ਼, ਖ਼ੁਰਾਕ ਸੁਰੱਖਿਆ, ਹੁਨਰ ਵਿਕਾਸ, ਮਾਇਨਿੰਗ, ਯੁਵਾ ਅਦਾਨ-ਪ੍ਰਦਾਨ ਅਤੇ ਲੋਕਾਂ ਦੇ ਵਿੱਚ ਆਪਸੀ ਸਬੰਧਾਂ ਸਮੇਤ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਹੋਈ ਪ੍ਰਗਤੀ 'ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ, ਡਿਜੀਟਲ ਜਨਤਕ ਬੁਨਿਆਦੀ ਢਾਂਚਾ ਅਤੇ ਅਹਿਮ ਖਣਿਜਾਂ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ। ਦੋਵਾਂ ਆਗੂਆਂ ਨੇ ਦੱਖਣੀ ਅਫ਼ਰੀਕਾ ਵਿੱਚ ਭਾਰਤੀ ਕੰਪਨੀਆਂ ਦੀ ਵਧਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਖ਼ਾਸ ਤੌਰ ’ਤੇ ਬੁਨਿਆਦੀ ਢਾਂਚਾ, ਟੈਕਨਾਲੋਜੀ, ਨਵੀਨਤਾ, ਮਾਇਨਿੰਗ ਅਤੇ ਸਟਾਰਟ-ਅੱਪ ਖੇਤਰਾਂ ਵਿੱਚ ਆਪਸੀ ਨਿਵੇਸ਼ਾਂ ਨੂੰ ਸੁਵਿਧਾਜਨਕ ਬਣਾਉਣ ’ਤੇ ਸਹਿਮਤੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕੀ ਚੀਤਿਆਂ ਨੂੰ ਭਾਰਤ ਭੇਜਣ ਲਈ ਰਾਸ਼ਟਰਪਤੀ ਰਾਮਾਫੋਸਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਦੀ ਅਗਵਾਈ ਵਾਲੇ ਇੰਟਰਨੈਸ਼ਨਲ ਬਿਗ ਕੈਟ ਅਲਾਇੰਸ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ।
ਦੋਵੇਂ ਆਗੂ ਨੇ ਗਲੋਬਲ ਸਾਊਥ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟ ਕੀਤੀ। ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਆਈਬੀਐੱਸਏ ਆਗੂਆਂ ਦੀ ਬੈਠਕ ਆਯੋਜਿਤ ਕਰਨ ਲਈ ਦੱਖਣੀ ਅਫ਼ਰੀਕਾ ਵੱਲੋਂ ਕੀਤੀ ਗਈ ਪਹਿਲਕਦਮੀ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਰਾਮਾਫੋਸਾ ਨੇ 2026 ਵਿੱਚ ਭਾਰਤ ਦੀ ਬ੍ਰਿਕਸ ਦੀ ਆਉਣ ਵਾਲੀ ਪ੍ਰਧਾਨਗੀ ਲਈ ਦੱਖਣੀ ਅਫ਼ਰੀਕਾ ਦੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ।
*************
ਐੱਮਜੇਪੀਐੱਸ/ ਐੱਸਆਰ/ ਏਕੇ
(रिलीज़ आईडी: 2193424)
आगंतुक पटल : 29
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada