ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਪਹਿਲਾ ਨੇਤਰਹੀਣ ਮਹਿਲਾ ਟੀ-20 ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ
प्रविष्टि तिथि:
24 NOV 2025 12:07PM by PIB Chandigarh
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਨੇਤਰਹੀਣ ਮਹਿਲਾ ਕ੍ਰਿਕਟ ਟੀਮ ਨੂੰ ਪਹਿਲਾ ਨੇਤਰਹੀਣ ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਸਿਰਜਣ 'ਤੇ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਪੂਰੀ ਸੀਰੀਜ਼ ਦੌਰਾਨ ਟੀਮ ਦੇ ਅਜਿੱਤ ਰਹਿਣ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਸਖ਼ਤ ਮਿਹਨਤ, ਟੀਮ ਵਰਕ ਅਤੇ ਦ੍ਰਿੜ੍ਹ ਇਰਾਦੇ ਦੀ ਬੇਮਿਸਾਲ ਮਿਸਾਲ ਦੱਸਿਆ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰ ਖਿਡਾਰਨ ਇੱਕ ਸੱਚੀ ਚੈਂਪੀਅਨ ਹੈ, ਜਿਸ ਦੇ ਸਮਰਪਣ ਨੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
“ਭਾਰਤੀ ਨੇਤਰਹੀਣ ਮਹਿਲਾ ਕ੍ਰਿਕਟ ਟੀਮ ਨੂੰ ਪਹਿਲਾ ਨੇਤਰਹੀਣ ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਸਿਰਜਣ ਲਈ ਵਧਾਈ! ਇਸ ਤੋਂ ਵੀ ਵੱਧ ਤਾਰੀਫ਼ ਵਾਲੀ ਗੱਲ ਇਹ ਹੈ ਕਿ ਟੀਮ ਪੂਰੀ ਸੀਰੀਜ਼ ਵਿੱਚ ਅਜਿੱਤ ਰਹੀ। ਇਹ ਸੱਚਮੁੱਚ ਇੱਕ ਇਤਿਹਾਸਕ ਖੇਡ ਪ੍ਰਾਪਤੀ ਹੈ, ਜੋ ਸਖ਼ਤ ਮਿਹਨਤ, ਟੀਮ ਵਰਕ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਾਨਦਾਰ ਮਿਸਾਲ ਹੈ। ਹਰ ਖਿਡਾਰਨ ਇੱਕ ਚੈਂਪੀਅਨ ਹੈ! ਟੀਮ ਨੂੰ ਉਨ੍ਹਾਂ ਦੇ ਅਗਲੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ। ਇਹ ਸਫ਼ਲਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2193929)
आगंतुक पटल : 13
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam