ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਚਿਤ ਦਿਵਸ 'ਤੇ ਲਚਿਤ ਬੋਰਫੂਕਨ ਨੂੰ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
24 NOV 2025 11:31AM by PIB Chandigarh
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਲਚਿਤ ਦਿਵਸ ਮੌਕੇ ਲਚਿਤ ਬੋਰਫੂਕਨ ਨੂੰ ਹੌਸਲੇ, ਦੇਸ਼ ਭਗਤੀ ਅਤੇ ਸੱਚੀ ਅਗਵਾਈ ਦੇ ਪ੍ਰਤੀਕ ਵਜੋਂ ਯਾਦ ਕੀਤਾ।
ਸ੍ਰੀ ਮੋਦੀ ਨੇ ਕਿਹਾ ਕਿ ਲਚਿਤ ਬੋਰਫੂਕਨ ਦੀ ਸੂਰਬੀਰਤਾ ਦੇਸ਼ ਭਰ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਅਸਾਮ ਦੇ ਮਿਸਾਲੀ ਸਭਿਆਚਾਰ ਦੀ ਰਾਖੀ ਕਰਨ ਅਤੇ ਏਕਤਾ ਤੇ ਦ੍ਰਿੜ੍ਹਤਾ ਦੀਆਂ ਕਦਰਾਂ-ਕੀਮਤਾਂ ਕਾਇਮ ਰੱਖਣ ਵਿੱਚ ਲਚਿਤ ਬੋਰਫੂਕਨ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ।
ਸ੍ਰੀ ਮੋਦੀ ਨੇ ਐਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ:
"ਲਚਿਤ ਦਿਵਸ 'ਤੇ ਅਸੀਂ ਹੌਸਲੇ, ਦੇਸ਼ ਭਗਤੀ ਅਤੇ ਸੱਚੀ ਅਗਵਾਈ ਦੇ ਪ੍ਰਤੀਕ ਲਚਿਤ ਬੋਰਫੂਕਨ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੀ ਸੂਰਬੀਰਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਅਸਾਮ ਦੇ ਮਿਸਾਲੀ ਸਭਿਆਚਾਰ ਦੀ ਰਾਖੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ।"
“লাচিত দিৱসৰ দিনা আমি সাহস, দেশপ্ৰেম আৰু প্ৰকৃত নেতৃত্বৰ প্ৰতীক লাচিত বৰফুকনক স্মৰণ কৰো। তেওঁৰ বীৰত্বই প্ৰতিটো প্ৰজন্মক অনুপ্ৰাণিত কৰি আহিছে। অসমৰ অনন্য সংস্কৃতি ৰক্ষাৰ ক্ষেত্ৰত তেওঁ গুৰুত্বপূৰ্ণ ভূমিকা পালন কৰিছিল।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2193931)
आगंतुक पटल : 16
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam