ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਅਦਾਕਾਰ ਸ਼੍ਰੀ ਧਰਮਿੰਦਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
24 NOV 2025 3:06PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਅਦਾਕਾਰ ਸ਼੍ਰੀ ਧਰਮਿੰਦਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਸ਼੍ਰੀ ਧਰਮਿੰਦਰ ਦੇ ਦੇਹਾਂਤ ਨੂੰ ਭਾਰਤੀ ਸਿਨੇਮਾ ਦੇ ਇੱਕ ਯੁੱਗ ਦਾ ਅੰਤ ਦੱਸਿਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਧਰਮਿੰਦਰ ਇੱਕ ਉੱਘੀ ਫ਼ਿਲਮੀ ਸ਼ਖ਼ਸੀਅਤ ਅਤੇ ਇੱਕ ਸ਼ਾਨਦਾਰ ਅਦਾਕਾਰ ਸਨ, ਜਿਨ੍ਹਾਂ ਨੇ ਆਪਣੀ ਹਰੇਕ ਭੂਮਿਕਾ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ ਅਤੇ ਵੱਖ-ਵੱਖ ਕਿਰਦਾਰਾਂ ਨੂੰ ਨਿਭਾਉਣ ਦੀ ਉਨ੍ਹਾਂ ਦੀ ਕਲਾ ਨੇ ਕਈ ਪੀੜ੍ਹੀਆਂ ਦੇ ਅਣਗਿਣਤ ਲੋਕਾਂ ਦੇ ਦਿਲਾਂ ਨੂੰ ਟੁੰਬਿਆ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਧਰਮਿੰਦਰ ਜੀ ਦਾ ਦੇਹਾਂਤ ਭਾਰਤੀ ਸਿਨੇਮਾ ਦੇ ਇੱਕ ਯੁੱਗ ਦਾ ਅੰਤ ਹੈ। ਉਹ ਇੱਕ ਉੱਘੀ ਫ਼ਿਲਮੀ ਸ਼ਖ਼ਸੀਅਤ ਅਤੇ ਇੱਕ ਸ਼ਾਨਦਾਰ ਅਦਾਕਾਰ ਸਨ, ਜਿਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਅਣਗਿਣਤ ਲੋਕਾਂ ਦੇ ਦਿਲਾਂ ਨੂੰ ਟੁੰਬਿਆ। ਧਰਮਿੰਦਰ ਆਪਣੀ ਸਾਦਗੀ, ਨਿਮਰਤਾ ਅਤੇ ਗਰਮਜੋਸ਼ੀ ਲਈ ਵੀ ਜਾਣੇ ਜਾਂਦੇ ਸਨ। ਇਸ ਦੁਖਦਾਈ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2193956)
आगंतुक पटल : 21
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam