ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ 'ਸੰਵਿਧਾਨ ਦਿਵਸ' ਦੇ ਮੌਕੇ 'ਤੇ ਬਾਬਾ ਸਾਹੇਬ ਡਾ. ਭੀਮ ਰਾਓ ਅੰਬੇਡਕਰ, ਡਾ. ਰਾਜੇਂਦਰ ਪ੍ਰਸਾਦ ਅਤੇ ਸੰਵਿਧਾਨ ਸਭਾ ਦੇ ਸਾਰੇ ਮਹਾਨ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਾਰੇ ਦੇਸ਼ਵਾਸੀਆਂ ਨੂੰ ਇਸ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ


ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ, ਭਾਰਤ ਦਾ ਸੰਵਿਧਾਨ, ਹਰੇਕ ਨਾਗਰਿਕ ਨੂੰ ਬਰਾਬਰ ਮੌਕੇ, ਸਨਮਾਨਜਨਕ ਜੀਵਨ, ਰਾਸ਼ਟਰੀ ਫਰਜ਼ ਅਤੇ ਅਧਿਕਾਰ ਪ੍ਰਦਾਨ ਕਰਦਾ ਹੈ, ਜੋ ਇੱਕ ਮਜ਼ਬੂਤ ​​ਰਾਸ਼ਟਰ ਦੇ ਨਿਰਮਾਣ ਦਾ ਰਾਹ ਪੱਧਰਾ ਕਰਦਾ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ, 'ਸੰਵਿਧਾਨ ਦਿਵਸ' ਮਨਾ ਕੇ ਦੇਸ਼ ਦੇ ਨਾਗਰਿਕਾਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਵਧੇਰੇ ਜਾਗਰੂਕ ਅਤੇ ਸੁਚੇਤ ਬਣਾਉਣ ਦਾ ਕੰਮ ਕੀਤਾ ਹੈ

प्रविष्टि तिथि: 26 NOV 2025 2:19PM by PIB Chandigarh

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ 'ਸੰਵਿਧਾਨ ਦਿਵਸ' ਦੇ ਮੌਕੇ 'ਤੇ ਬਾਬਾ ਸਾਹੇਬ ਡਾ. ਭੀਮ ਰਾਓ ਅੰਬੇਡਕਰ, ਡਾ. ਰਾਜੇਂਦਰ ਪ੍ਰਸਾਦ ਅਤੇ ਸੰਵਿਧਾਨ ਸਭਾ ਦੇ ਸਾਰੇ ਮਹਾਨ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ਵਾਸੀਆਂ ਨੂੰ ਇਸ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

X ਪਲੈਟਫਾਰਮ 'ਤੇ ਇੱਕ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, ਭਾਰਤ ਦਾ ਸੰਵਿਧਾਨ, ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ, ਹਰੇਕ ਨਾਗਰਿਕ ਨੂੰ ਬਰਾਬਰ ਮੌਕੇ, ਸਨਮਾਨਜਨਕ ਜੀਵਨ, ਰਾਸ਼ਟਰੀ ਫਰਜ਼ ਅਤੇ ਅਧਿਕਾਰ ਪ੍ਰਦਾਨ ਕਰਦਾ ਹੈ, ਜੋ ਇੱਕ ਮਜ਼ਬੂਤ ​​ਰਾਸ਼ਟਰ ਦੇ ਨਿਰਮਾਣ ਦਾ ਰਾਹ ਪੱਧਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ, 'ਸੰਵਿਧਾਨ ਦਿਵਸ' ਦੀ ਸ਼ੁਰੂਆਤ ਕਰਕੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਦੇਸ਼ਵਾਸੀਆਂ ਨੂੰ ਵਧੇਰੇ ਜਾਗਰੂਕ ਬਣਾਉਣ ਦਾ ਕੰਮ ਕੀਤਾ ਹੈ।

****

ਆਰਕੇ /ਆਰਆਰ / ਪੀਐੱਸ/ਐੱਸਜੇ


(रिलीज़ आईडी: 2195027) आगंतुक पटल : 27
इस विज्ञप्ति को इन भाषाओं में पढ़ें: Telugu , English , Urdu , Marathi , हिन्दी , Bengali-TR , Assamese , Bengali , Gujarati , Odia , Tamil , Kannada , Malayalam