ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦਾ ਦ੍ਰਿੜ੍ਹਤਾ ਨਾਲ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਸ਼੍ਰੀ ਅਮਿਤ ਸ਼ਾਹ ਨੇ ਇਸ ਕਾਇਰਤਾਪੂਰਨ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਅੱਤਵਾਦ ਸਿਰਫ਼ ਇੱਕ ਦੇਸ਼ ਲਈ ਖ਼ਤਰਾ ਨਹੀਂ ਹੈ, ਸਗੋਂ ਪੂਰੀ ਮਨੁੱਖਤਾ ਲਈ ਇੱਕ ਵੱਡਾ ਸਰਾਪ ਹੈ।

ਮੋਦੀ ਸਰਕਾਰ ਦੀ ਅੱਤਵਾਦ ਵਿਰੁੱਧ ਜ਼ੀਰੋ ਟੌਲਰੈਂਸ ਦੀ ਨੀਤੀ ਸਪਸ਼ਟ ਹੈ ਅਤੇ ਪੂਰੀ ਦੁਨੀਆ ਇਸ ਦੀ ਸ਼ਲਾਘਾ ਕਰ ਰਹੀ ਹੈ ਅਤੇ ਭਾਰਤ ਦੇ ਅੱਤਵਾਦ ਵਿਰੋਧੀ ਕਾਰਜਾਂ ਨੂੰ ਵਿਆਪਕ ਸਮਰਥਨ ਦੇ ਰਹੀ ਹੈ

प्रविष्टि तिथि: 26 NOV 2025 2:14PM by PIB Chandigarh

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦਾ ਦ੍ਰਿੜ੍ਹਤਾ ਨਾਲ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਸ਼੍ਰੀ ਅਮਿਤ ਸ਼ਾਹ ਨੇ ਇਸ ਕਾਇਰਤਾਪੂਰਨ ਹਮਲੇ ਵਿੱਚ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।

' X ' 'ਤੇ ਇੱਕ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, ਸਾਲ 2008 ਵਿੱਚ ਅੱਜ ਹੀ ਦੇ ਦਿਨ, ਅੱਤਵਾਦੀਆਂ ਨੇ ਮੁੰਬਈ 'ਤੇ ਇੱਕ ਕਾਇਰਤਾਪੂਰਨ ਹਮਲਾ ਕੀਤਾ, ਇੱਕ ਭਿਆਨਕ ਅਤੇ ਅਣਮਨੁੱਖੀ ਕੰਮ ਕੀਤਾ। ਮੁੰਬਈ ਅੱਤਵਾਦੀ ਹਮਲਿਆਂ ਦਾ ਦ੍ਰਿੜਤਾ ਨਾਲ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਵੀਰ ਜਵਾਨਾਂ ਨੂੰ ਮੈਂ ਸਲਾਮ ਕਰਦਾ ਹਾਂ ਅਤੇ ਇਸ ਕਾਇਰਤਾਪੂਰਨ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਅੱਤਵਾਦ ਸਿਰਫ਼ ਇੱਕ ਦੇਸ਼ ਲਈ ਖ਼ਤਰਾ ਨਹੀਂ ਹੈ, ਸਗੋਂ ਪੂਰੀ ਮਨੁੱਖਤਾ ਲਈ ਇੱਕ ਵੱਡਾ ਸਰਾਪ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਅੱਤਵਾਦ ਵਿਰੁੱਧ ਜ਼ੀਰੋ ਟੌਲਰੈਂਸ ਦੀ ਨੀਤੀ ਸਪਸ਼ਟ ਹੈ ਅਤੇ ਪੂਰੀ ਦੁਨੀਆ ਭਾਰਤ ਦੇ ਅੱਤਵਾਦ ਵਿਰੋਧੀ ਕਾਰਜਾਂ ਨੂੰ ਵਿਆਪਕ ਸਮਰਥਨ ਦਿੰਦੇ ਹੋਏ ਇਸ ਦੀ ਸ਼ਲਾਘਾ ਕਰ ਰਹੀ ਹੈ।

****

ਆਰਕੇ /ਆਰਆਰ / ਪੀਐੱਸ/ਐੱਸਜੇ


(रिलीज़ आईडी: 2195032) आगंतुक पटल : 3
इस विज्ञप्ति को इन भाषाओं में पढ़ें: Kannada , Malayalam , Assamese , Bengali-TR , English , Urdu , Marathi , हिन्दी , Gujarati , Tamil