ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਏਪੁਰ ਵਿੱਚ ਡੀਜੀਪੀ/ਆਈਜੀਪੀ ਸੰਮੇਲਨ ਦੀ ਪ੍ਰਧਾਨਗੀ ਕੀਤੀ
प्रविष्टि तिथि:
29 NOV 2025 8:24PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਏਪੁਰ ਵਿੱਚ ਡਾਇਰੈਕਟਰ ਜਨਰਲ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ/ਆਈਜੀਪੀ) ਦੇ ਸੰਮੇਲਨ ਦੇ ਪਹਿਲੇ ਦਿਨ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਸੰਮੇਲਨ ਵਿੱਚ ਭਾਰਤ ਦੀ ਸੁਰੱਖਿਆ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਹੋਇਆ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਮੰਚ ਰਾਸ਼ਟਰੀ ਸੁਰੱਖਿਆ ਦੇ ਖੇਤਰ ਵਿੱਚ ਸਭ ਤੋਂ ਵਧੀਆ ਅਭਿਆਸਾਂ ਅਤੇ ਨਵੀਨਤਾਵਾਂ ਨੂੰ ਸਾਂਝਾ ਕਰਨ ਲਈ ਇੱਕ ਮਹੱਤਵਪੂਰਨ ਮੰਚ ਵਜੋਂ ਕੰਮ ਕਰਦਾ ਹੈ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
"ਰਾਏਪੁਰ ਵਿੱਚ ਡੀਜੀਪੀ/ਆਈਜੀਪੀ ਸੰਮੇਲਨ ਦੇ ਪਹਿਲੇ ਦਿਨ ਭਾਰਤ ਦੀ ਸੁਰੱਖਿਆ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਹੋਇਆ। ਇਹ ਇਸ ਖੇਤਰ ਵਿੱਚ ਸਭ ਤੋਂ ਵਧੀਆ ਅਭਿਆਸਾਂ ਅਤੇ ਨਵੀਨਤਾਵਾਂ ਨੂੰ ਸਾਂਝਾ ਕਰਨ ਲਈ ਇੱਕ ਸ਼ਾਨਦਾਰ ਮੰਚ ਹੈ।"
*******
ਐੱਮਜੇਪੀਐੱਸ/ਐੱਸਆਰ
(रिलीज़ आईडी: 2196798)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Kannada
,
Malayalam