ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਲ-ਸੈਨਾ ਦਿਵਸ 'ਤੇ ਭਾਰਤੀ ਜਲ-ਸੈਨਾ ਦੇ ਕਰਮਚਾਰੀਆਂ ਨੂੰ ਵਧਾਈ ਦਿੱਤੀ
प्रविष्टि तिथि:
04 DEC 2025 8:41AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਜਲ-ਸੈਨਾ ਦੇ ਸਾਰੇ ਕਰਮਚਾਰੀਆਂ ਨੂੰ ਜਲ-ਸੈਨਾ ਦਿਵਸ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਾਡੀ ਜਲ-ਸੈਨਾ ਅਦੁੱਤੀ ਹਿੰਮਤ ਅਤੇ ਦ੍ਰਿੜ੍ਹਤਾ ਦਾ ਪ੍ਰਤੀਕ ਹੈ। ਉਹ ਸਾਡੇ ਤਟਾਂ ਦੀ ਰਾਖੀ ਕਰਦੇ ਹਨ ਅਤੇ ਸਾਡੇ ਸਮੁੰਦਰੀ ਹਿੱਤਾਂ ਨੂੰ ਬਰਕਰਾਰ ਰੱਖਦੇ ਹਨ। ਸ਼੍ਰੀ ਮੋਦੀ ਨੇ ਕਿਹਾ, "ਮੈਂ ਇਸ ਸਾਲ ਦੀ ਦੀਵਾਲੀ ਨੂੰ ਕਦੇ ਨਹੀਂ ਭੁੱਲ ਸਕਦਾ, ਜੋ ਮੈਂ ਆਈਐੱਨਐੱਸ ਵਿਕਰਾਂਤ 'ਤੇ ਜਲ-ਸੈਨਾ ਦੇ ਕਰਮਚਾਰੀਆਂ ਨਾਲ ਮਨਾਈ ਸੀ। ਭਾਰਤੀ ਜਲ-ਸੈਨਾ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਭਾਰਤੀ ਜਲ-ਸੈਨਾ ਦੇ ਸਾਰੇ ਕਰਮਚਾਰੀਆਂ ਨੂੰ ਜਲ-ਸੈਨਾ ਦਿਵਸ ਦੀਆਂ ਸ਼ੁਭਕਾਮਨਾਵਾਂ। ਸਾਡੀ ਜਲ-ਸੈਨਾ ਅਦੁੱਤੀ ਹਿੰਮਤ ਅਤੇ ਦ੍ਰਿੜ੍ਹਤਾ ਦੀ ਪ੍ਰਤੀਕ ਹੈ। ਉਹ ਸਾਡੇ ਤਟਾਂ ਦੀ ਰਾਖੀ ਕਰਦੇ ਹਨ ਅਤੇ ਸਾਡੇ ਸਮੁੰਦਰੀ ਹਿੱਤਾਂ ਨੂੰ ਬਰਕਰਾਰ ਰੱਖਦੇ ਹਨ। ਹਾਲ ਹੀ ਦੇ ਸਾਲਾਂ ਵਿੱਚ, ਸਾਡੀ ਜਲ ਸੈਨਾ ਨੇ ਆਤਮ-ਨਿਰਭਰਤਾ ਅਤੇ ਆਧੁਨਿਕੀਕਰਨ 'ਤੇ ਧਿਆਨ ਕੇਂਦ੍ਰਿਤ ਕੀਤਾ ਹੈ। ਇਸ ਨਾਲ ਸਾਡੀ ਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਈ ਹੈ।"
ਮੈਂ ਇਸ ਸਾਲ ਦੀ ਦੀਵਾਲੀ ਕਦੇ ਨਹੀਂ ਭੁੱਲਾਂਗਾ, ਜੋ ਮੈਂ ਆਈਐੱਨਐੱਸ ਵਿਕਰਾਂਤ 'ਤੇ ਜਲ-ਸੈਨਾ ਦੇ ਕਰਮਚਾਰੀਆਂ ਨਾਲ ਮਨਾਈ ਸੀ। ਭਾਰਤੀ ਜਲ-ਸੈਨਾ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।
***
ਐੱਮਜੇਪੀਐੱਸ/ਵੀਜੇ
(रिलीज़ आईडी: 2198756)
आगंतुक पटल : 2
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Kannada
,
Malayalam