ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਕਿ ਕਿਵੇਂ ਚੀਤਾ ਪੁਨਰਵਾਸ ਪ੍ਰੋਗਰਾਮ ਜੰਗਲੀ ਜੀਵਾਂ ਦੀ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ
प्रविष्टि तिथि:
04 DEC 2025 2:34PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਚੀਤਾ ਪੁਨਰਵਾਸ ਪ੍ਰੋਗਰਾਮ ਜੰਗਲੀ ਜੀਵਾਂ ਦੀ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸ ਨੂੰ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਨੇ ਲਿਖਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਚੀਤਿਆਂ ਦੀ ਵੱਧ ਰਹੀ ਆਬਾਦੀ ਬਹੁਤ ਉਤਸ਼ਾਹਜਨਕ ਹੈ। ਸ਼੍ਰੀ ਮੋਦੀ ਨੇ ਕਿਹਾ, "ਭਾਰਤ ਵਿੱਚ ਪੈਦਾ ਹੋਈ ਇੱਕ ਮਾਦਾ ਚੀਤਾ ਵੱਲੋਂ ਪੰਜ ਬੱਚਿਆਂ ਦਾ ਜਨਮ ਇਸ ਗੱਲ ਦਾ ਸਬੂਤ ਹੈ ਕਿ ਚੀਤੇ ਭਾਰਤੀ ਵਾਤਾਵਰਨ ਵਿੱਚ ਪੂਰੇ ਅਨੁਕੂਲ ਹੋ ਗਏ ਹਨ।"
ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੇ ਜਵਾਬ ਵਿੱਚ ਸ਼੍ਰੀ ਮੋਦੀ ਨੇ ਕਿਹਾ:
"ਦੇਸ਼ ਵਿੱਚ ਚੀਤਿਆਂ ਦੀ ਵੱਧ ਰਹੀ ਆਬਾਦੀ ਬਹੁਤ ਉਤਸ਼ਾਹਜਨਕ ਹੈ। ਭਾਰਤ ਵਿੱਚ ਪੈਦਾ ਹੋਈ ਇੱਕ ਮਾਦਾ ਚੀਤਾ ਵੱਲੋਂ ਪੰਜ ਬੱਚਿਆਂ ਦਾ ਜਨਮ ਇਸ ਗੱਲ ਦਾ ਸਬੂਤ ਹੈ ਕਿ ਚੀਤੇ ਭਾਰਤੀ ਵਾਤਾਵਰਨ ਵਿੱਚ ਪੂਰੀ ਤਰ੍ਹਾਂ ਅਨੁਕੂਲ ਹੋ ਗਏ ਹਨ। ਕੇਂਦਰੀ ਮੰਤਰੀ @byadavbjp ਜੀ ਨੇ ਆਪਣੇ ਲੇਖ ਵਿੱਚ ਦੱਸਿਆ ਹੈ ਕਿ ਕਿਵੇਂ ਚੀਤਾ ਪੁਨਰਵਾਸ ਪ੍ਰੋਗਰਾਮ ਜੰਗਲੀ ਜੀਵ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"
************
ਐੱਮਜੇਪੀਐੱਸ/ਵੀਜੇ
(रिलीज़ आईडी: 2199125)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Telugu
,
Kannada
,
Malayalam