ਖੇਤੀਬਾੜੀ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਇੰਬਟੂਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 21ਵੀਂ ਕਿਸ਼ਤ ਜਾਰੀ ਕੀਤੀ


ਸ਼ਿਵਰਾਜ ਸਿੰਘ ਨੇ ਛੱਤੀਸਗੜ੍ਹ ਨੂੰ ਦਿੱਤੀਆਂ ਸੜਕਾਂ ਦੀ ਸੌਗਾਤ, 2,225 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ 2,500 ਕਿਲੋਮੀਟਰ ਸੜਕਾਂ

ਮਖਾਨਾ ਬੋਰਡ ਦਾ ਲਾਭ ਛੱਤੀਸਗੜ੍ਹ ਦੇ ਮਖਾਣਾ ਉਤਪਾਦਕ ਕਿਸਾਨਾਂ ਨੂੰ ਵੀ ਮਿਲੇਗਾ- ਸ਼ਿਵਰਾਜ ਸਿੰਘ

ਮੋਦੀ ਜੀ ਦੀ ਅਗਵਾਈ ਵਿੱਚ ਨਕਸਲਵਾਦ ਦੇ ਤਾਬੂਤ ਵਿੱਚ ਆਖਰੀ ਕਿੱਲ ਠੋਕ ਦਿੱਤੀ ਗਈ ਹੈ”: ਸ਼ਿਵਰਾਜ ਸਿੰਘ

ਕ੍ਰਿਸ਼ਕ ਉੱਨਤੀ ਯੋਜਨਾ (Krishak Unnati Yojana) ਦੇ ਵਿਸਤਾਰ ਵਿੱਚ ਦਾਲਾਂ, ਤੇਲ ਬੀਜਾਂ ਅਤੇ ਮੱਕੀ ਨੂੰ ਵੀ ਲਾਭ- ਮੁੱਖ ਮੰਤਰੀ ਵਿਸ਼ਨੂ ਦੇਵ ਸਾਏ

प्रविष्टि तिथि: 19 NOV 2025 6:19PM by PIB Chandigarh

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਧਮਤਰੀ (Dhamtari) ਵਿੱਚ ਆਯੋਜਿਤ ਰਾਜ-ਪੱਧਰੀ ਸਮਾਰੋਹ ਵਿੱਚ 2,225 ਕਰੋੜ ਰੁਪਏ ਦੇ ਗ੍ਰਾਮੀਣ ਸੜਕ ਪ੍ਰੋਜੈਕਟਾਂ, ਮਖਾਣਾ ਬੋਰਡ ਦਾ ਵਿਸਤਾਰ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਕਿਸਾਨਾਂ ਨੂੰ ਪ੍ਰਤੱਖ ਭੁਗਤਾਨ ਅਤੇ ਕਈ ਵਿਕਾਸਾਤਮਕ ਐਲਾਨਾਂ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਕੋਇੰਬਟੂਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 21ਵੀਂ ਕਿਸ਼ਤ ਦੀ ਦੇਸ਼ਵਿਆਪੀ ਵੰਡ ਅਤੇ ਛੱਤੀਸਗੜ੍ਹ ਦੇ 25 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ  500 ਕਰੋੜ ਰੁਪਏ ਦਾ ਡਾਇਰੈਕਟ ਟ੍ਰਾਂਸਫਰ ਇਸ ਆਯੋਜਨ ਦਾ ਮੁੱਖ ਆਕਰਸ਼ਣ ਰਿਹਾ। ਹਜ਼ਾਰਾਂ ਕਿਸਾਨਾਂ ਅਤੇ ਗ੍ਰਾਮੀਣ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਸੰਪੰਨ ਇਸ ਸਮਾਰੋਹ ਨੇ ਰਾਜ ਦੇ ਵਿਕਾਸ ਪਥ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ। 

ਇਸ ਪ੍ਰੋਗਰਾਮ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ, ਸਪੀਕਰ ਡਾ. ਰਮਨ ਸਿੰਘ, ਕੇਂਦਰੀ ਰਾਜ ਮੰਤਰੀ ਤੋਖਨ ਸਾਹੂ, ਉਪ ਮੁੱਖ ਮੰਤਰੀ ਵਿਜੈ ਸ਼ਰਮਾ, ਰਾਜ ਦੇ ਖੇਤੀਬਾੜੀ ਮੰਤਰੀ ਰਾਮਵਿਚਾਰ ਨੇਤਾਮ, ਮੰਤਰੀ ਦਿਆਲਦਾਸ ਬਘੇਲ ਅਤੇ ਟੰਕਾਰਾਮ ਵਰਮਾ ਅਤੇ ਕਈ ਜਨ ਪ੍ਰਤੀਨਿਧੀ ਸ਼ਾਮਲ ਹੋਏ।

ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ 2,225 ਕਰੋੜ ਰੁਪਏ ਦੇ ਮਨਜ਼ੂਰ ਗ੍ਰਾਮੀਣ ਸੜਕ ਪ੍ਰੋਜੈਕਟਾਂ ਦੇ ਦਸਤਾਵੇਜ਼ ਪੇਸ਼ ਕੀਤੇ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਛੱਤੀਸਗੜ੍ਹ ਦੇ ਲਗਭਗ 780 ਪਿੰਡ ਪਹਿਲੀ ਵਾਰ ਪੱਕੀ ਸੜਕ ਨਾਲ ਜੁੜਣਗੇ ਅਤੇ 2,500 ਕਿਲੋਮੀਟਰ ਤੋਂ ਵੱਧ ਨਵੀਆਂ ਗ੍ਰਾਮੀਣ ਸੜਕਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ, ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਸਤਾਰ ਨੂੰ ਨਵੀਂ ਦਿਸ਼ਾ ਦਿੱਤੀ ਹੈ, ਅਤੇ ਗ੍ਰਾਮੀਣ ਖੇਤਰਾਂ ਵਿੱਚ ਸੜਕ ਨਿਰਮਾਣ ਆਰਥਿਕ ਗਤੀਵਿਧੀਆਂ ਨੂੰ ਮਜ਼ਬੂਤੀ ਬਣਾਉਂਦਾ ਹੈ।

ਸ਼੍ਰੀ ਚੌਹਾਨ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੁਆਰਾ ਸਥਾਪਿਤ ਕੀਤੇ ਗਏ ਰਾਸ਼ਟਰੀ ਮਖਾਣਾ ਵਿਕਾਸ ਬੋਰਡ ਵਿੱਚ ਹੁਣ ਛੱਤੀਸਗੜ੍ਹ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਰਾਜ ਦੇ ਕਿਸਾਨਾਂ ਨੂੰ ਮਖਾਣਾ ਉਤਪਾਦਨ, ਪ੍ਰੋਸੈੱਸਿੰਗ, ਵੈਲਿਊ ਚੇਨ ਅਤੇ ਰਾਸ਼ਟਰੀ ਬਜ਼ਾਰਾਂ ਨਾਲ ਜੁੜਨ ਦਾ ਵੱਡਾ ਮੌਕਾ ਪ੍ਰਾਪਤ ਹੋਵੇਗਾ।

ਆਪਣੇ ਸੰਬੋਧਨ ਵਿੱਚ, ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੋਏ ਪ੍ਰਮੁੱਖ ਰਾਸ਼ਟਰੀ ਫੈਸਲਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਅਯੁੱਧਿਆ ਵਿੱਚ ਸ਼੍ਰੀਰਾਮ ਮੰਦਿਰ ਨਿਰਮਾਣ, ਜੰਮੂ-ਕਸ਼ਮੀਰ ਤੋਂ ਧਾਰਾ 370 ਦਾ ਸ਼ਾਂਤੀਪੂਰਨ ਢੰਗ ਨਾਲ ਰੱਦ ਕੀਤਾ ਗਿਆ, ਮਹਿਲਾ ਰਾਖਵਾਂਕਰਣ ਕਾਨੂੰਨ ਨੂੰ ਪਾਸ ਕਰਨਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਵਾਲੇ ਫੈਸਲੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਕਦਮ ਭਾਰਤ ਦੇ ਵਿਕਾਸ ਅਤੇ ਆਤਮ-ਨਿਰਭਰਤਾ ਦੀ ਦਿਸ਼ਾ ਵਿੱਚ ਇਤਿਹਾਸਕ ਮੀਲ ਦੇ ਪੱਥਰ ਹਨ।

ਸ਼੍ਰੀ ਚੌਹਾਨ ਨੇ ਛੱਤੀਸਗੜ੍ਹ ਵਿੱਚ ਨਕਸਲਵਾਦ ‘ਤੇ ਫੈਸਲਾਕੁੰਨ ਕਾਰਵਾਈ ਨੂੰ ਵੀ ਦਰਸਾਇਆ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਚਲਾਏ ਜਾ ਰਹੇ ਤਾਲਮੇਲਪੂਰਨ ਅਭਿਆਨ ਨਾਲ ਰਾਜ ਵਿੱਚ ਨਕਸਲੀ ਹਿੰਸਾ ਵਿੱਚ ਜ਼ਿਕਰਯੋਗ ਕਮੀ ਆਈ ਹੈ ਅਤੇ ਹੁਣ ਨਕਸਲਵਾਦ ‘ਅੰਤਿਮ ਪੜਾਅ’ ਵਿੱਚ ਪਹੁੰਚ ਚੁੱਕਿਆ ਹੈ। ਉਨ੍ਹਾਂ ਨੇ ਇਸ ਨੂੰ ਪ੍ਰਦੇਸ਼ ਦੇ ਵਿਕਾਸ, ਨਿਵੇਸ਼ ਅਤੇ ਗ੍ਰਾਮੀਣ ਸ਼ਾਂਤੀ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਿਆ।

ਕੇਂਦਰੀ ਮੰਤਰੀ ਨੇ ਮੌਜੂਦਾ ਰਾਜ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਛੱਤੀਸਗੜ੍ਹ ਹੁਣ ਤੇਜ਼ੀ ਨਾਲ ਵਿਕਾਸ ਦੀ ਮੁੱਖਧਾਰਾ ਵਿੱਚ ਵਾਪਸ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹਿਆਂ ਵਿੱਚ, ਭ੍ਰਿਸ਼ਟਾਚਾਰ ਅਤੇ ਕਮਿਸ਼ਨਖੋਰੀ ਅਭਿਆਸਾਂ ਕਾਰਨ ਕਈ ਕੇਂਦਰੀ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਨਹੀਂ ਹੋ ਸਕੀਆਂ, ਪਰ ਹੁਣ ਲਾਭ ਸਿੱਧੇ ਤੌਰ ‘ਤੇ ਯੋਗ ਕਿਸਾਨਾਂ, ਪੇਂਡੂ ਨਾਗਰਿਕਾਂ ਅਤੇ ਮਹਿਲਾਵਾਂ ਤੱਕ ਪਹੁੰਚ ਰਹੇ ਹਨ।

ਪ੍ਰੋਗਰਾਮਾਂ ਵਿੱਚ ਹਜ਼ਾਰਾਂ ਕਿਸਾਨਾਂ ਅਤੇ ਪੇਂਡੂ ਨਾਗਰਿਕਾਂ ਦੀ ਭਾਗੀਦਾਰੀ ਰਹੀ। ਮੌਕੇ ‘ਤੇ ਵੱਖ-ਵੱਖ ਯੋਜਨਾਵਾਂ ਨਾਲ ਜੁੜੇ ਲਾਭਾਰਥੀਆਂ ਨੂੰ ਮਨਜ਼ੂਰੀ ਪੱਤਰ, ਐਗਰੀਕਲਚਰਲ ਕਿੱਟਾਂ ਅਤੇ ਹੋਰ ਸਮੱਗਰੀ ਵੰਡੀ ਗਈ। ਖੇਤੀਬਾੜੀ ਤਕਨਾਲੋਜੀ, ਗ੍ਰਾਮੀਣ ਬੁਨਿਆਦੀ ਢਾਂਚਾ, ਮਹਿਲਾ ਸਵੈ-ਸਹਾਇਤਾ ਸਮੂਹਾਂ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਤੇ ਆਤਮ-ਨਿਰਭਰ ਭਾਰਤ (Aatmanirbhar Bharat) ਨਾਲ ਸਬੰਧਿਤ ਪਹਿਲਕਦਮੀਆਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਉਤਸ਼ਾਹਜਨਕ ਭਾਗੀਦਾਰੀ ਦੇਖੀ ਗਈ।

ਸ਼੍ਰੀ ਚੌਹਾਨ ਨੇ ਛੱਤੀਸਗੜ੍ਹ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਕਿਉਂਕਿ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋ ਰਹੇ ਹਨ, ਉਨ੍ਹਾਂ ਨੇ ਰਾਜ ਦੀ ਸਥਾਪਨਾ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦ੍ਰਿਸ਼ਟੀਕੋਣ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਛੱਤੀਸਗੜ੍ਹ ਨੂੰ ਮੋਹਰੀ ਭਾਰਤੀ ਰਾਜਾਂ ਦੀ ਲੀਗ ਵਿੱਚ ਉੱਚਾ ਚੁੱਕਣ ਲਈ ਵਚਨਬੱਧ ਹੈ।

ਸਮਾਰੋਹ ਨੂੰ ਸੰਬੋਧਨ ਕਰਦੇ ਹੋਏ, ਮੁੱਖ ਮੰਤਰੀ ਸ਼੍ਰੀ ਵਿਸ਼ਨੂ ਦੇਵ ਸਾਏ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ, ਖੇਤੀਬਾੜੀ ਤਕਨੀਕੀ ਵਿਸਤਾਰ, ਸਿੰਚਾਈ ਸਮਰੱਥਾ, ਜੈਵਿਕ ਖੇਤੀ ਅਤੇ ਮਿਲੇਟ ਮਿਸ਼ਨ ਵਰਗੇ ਵਿਸ਼ਿਆਂ ‘ਤੇ ਕੇਂਦ੍ਰਿਤ ਮਹੱਤਵਪੂਰਨ ਸੰਬੋਧਨ ਦਿੱਤਾ। ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਸਾਡੇ ਕਿਸਾਨਾਂ ਦਾ ਸਨਮਾਨ ਅਤੇ ਖੁਸ਼ਹਾਲੀ ਸਾਡੀ ਸਰਕਾਰ ਦੀ ਸਰਬਉੱਚ ਤਰਜੀਹ ਹੈ।’

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪੀਐੱਮ-ਕਿਸਾਨ ਦੀ ਕਿਸ਼ਤ ਜਾਰੀ ਹੋਣ ਨਾਲ ਰਾਜ ਦੇ 24,70,640 ਕਿਸਾਨਾਂ ਨੂੰ ਸਿੱਧਾ ਲਾਭ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ 494 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ, ਜੰਗਲਾਤ ਲੀਜ਼ ਲਾਭਪਾਤਰੀਆਂ ਅਤੇ ਖਾਸ ਤੌਰ 'ਤੇ ਕਮਜ਼ੋਰ ਕਬਾਇਲੀ ਸਮੂਹ (PVTG) ਦੇ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਇਸ ਯੋਜਨਾ ਦੇ ਤਹਿਤ 2,75,000 ਨਵੇਂ ਕਿਸਾਨਾਂ ਨੂੰ ਰਜਿਸਟਰ ਕੀਤਾ ਹੈ, ਜਿਸ ਨਾਲ ਇਸ ਦੀ ਕੁੱਲ ਕਵਰੇਜ਼ ਵਧ ਗਈ ਹੈ।

ਝੋਨੇ ਦੀ ਖਰੀਦ ਵਿੱਚ ਛੱਤੀਸਗੜ੍ਹ ਮੋਹਰੀ

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਝੋਨੇ ਦੀ ਖਰੀਦ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਕਿਸਾਨ-ਪੱਖੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ 3100 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਝੋਨਾ ਖਰੀਦ ਰਹੀ ਹੈ ਅਤੇ ਕਿਸਾਨਾਂ ਨੂੰ ਪ੍ਰਤੀ ਏਕੜ 21 ਕੁਇੰਟਲ ਪ੍ਰਤੀ ਏਕੜ ਤੱਕ ਵੇਚਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਕ੍ਰਿਸ਼ਕ ਉੱਨਤੀ ਯੋਜਨਾ ਦਾ ਦਾਇਰਾ ਵਧਾਉਂਦੇ ਹੋਏ ਇਸ ਵਿੱਚ ਦਾਲਾਂ, ਤੇਲ ਬੀਜਾਂ ਅਤੇ ਮੱਕੀ ਦੀਆਂ ਫਸਲਾਂ ਨੂੰ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਵਿੱਚ ਲਾਭ ਲੈ ਚੁੱਕੇ ਕਿਸਾਨ ਜੇਕਰ ਇਨ੍ਹਾਂ ਫਸਲਾਂ ਦੀ ਖੇਤੀ ਕਰਨਗੇ ਤਾਂ ਉਨ੍ਹਾਂ ਨੂੰ ਯੋਜਨਾ ਦਾ ਪੂਰਾ ਲਾਭ ਪ੍ਰਾਪਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਯੋਜਨਾ ਦਾ ਲਾਭ, ਬਟਾਈ, ਲੀਜ਼ ਅਤੇ ਸਬਮਰਜੈਂਸ ਖੇਤਰਾਂ ਵਿੱਚ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਦਿੱਤਾ ਜਾ ਰਿਹਾ ਹੈ, ਜਿਸ ਨਾਲ ਖੇਤੀਬਾੜੀ-ਅਧਾਰਿਤ ਰੋਜ਼ੀ-ਰੋਟੀ ਨੂੰ ਸਿੱਧਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਿਛਲੇ 22 ਮਹੀਨਿਆਂ ਵਿੱਚ ਵੱਖ-ਵੱਖ ਯੋਜਨਾਵਾਂ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 1.25 ਲੱਖ ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ ਹਨ। ਉਨ੍ਹਾਂ ਨੇ ਯਾਦ ਦਿਲਵਾਇਆ ਕਿ ਸਰਕਾਰ ਬਣਨ ਦੇ ਦੋ ਹਫਤਿਆਂ ਦੇ ਅੰਤਰ 1.3 ਮਿਲੀਅਨ ਕਿਸਾਨਾਂ ਨੂੰ 3,716 ਕਰੋੜ ਰੁਪਏ ਬੋਨਸ ਵਜੋਂ ਦਿੱਤੇ ਗਏ ਸਨ। 

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਮਿਲਟਸ ਮਿਸ਼ਨ ਨੂੰ ਦਿੱਤੀ ਗਈ ਜ਼ਿਆਦਾ ਮਹੱਤਤਾ ਨੇ ਛੱਤੀਸਗੜ੍ਹ ਦੇ ਰਵਾਇਤੀ ਕੋਡੋ-ਕੁਟਕੀ ਅਤੇ ਰਾਗੀ ਉਤਪਾਦਕਾਂ ਨੂੰ ਬਹੁਤ ਲਾਭ ਪਹੁੰਚਾਇਆ ਹੈ।

ਉਨ੍ਹਾਂ ਨੇ ਜਸ਼ਪੁਰ ਜ਼ਿਲ੍ਹੇ ਵਿੱਚ ਸਵੈ-ਸਹਾਇਤਾ ਸਮੂਹਾਂ ਦੁਆਰਾ ਤਿਆਰ ਕੀਤੇ ਜਾ ਰਹੇ ਜਸ਼ਪਿਓਰ ਬ੍ਰਾਂਡ ਉਤਪਾਦਾਂ ਦੀ ਉਦਾਹਰਣ ਦਿੰਦੇ ਹੋਏ, ਉਨ੍ਹਾਂ ਕਿਹਾ, “ਮਹੂਆ ਲੱਡੂ ਅਤੇ ਕੋਡੋ-ਕੁਟਕੀ ਅਧਾਰਿਤ ਉਤਪਾਦ ਦੇਸ਼ ਭਰ ਵਿੱਚ ਪ੍ਰਸਿੱਧ ਹੋ ਰਹੇ ਹਨ।”

ਉਨ੍ਹਾਂ ਕਿਹਾ ਕਿ ਰਾਜ ਵਿੱਚ ਜੈਵਿਕ ਖੇਤੀ ਲਈ ਅਥਾਹ ਸੰਭਾਵਨਾਵਾਂ ਹਨ, ਕਿਉਂਕਿ ਕਬਾਇਲੀ ਖੇਤਰਾਂ ਵਿੱਚ ਰਸਾਇਣਿਕ ਖਾਦਾਂ ਦੀ ਵਰਤੋਂ ਬਹੁਤ ਘੱਟ ਹੋਈ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ 2015 ਤੋਂ ਲੰਬਿਤ 115 ਸਿੰਚਾਈ ਪ੍ਰੋਜੈਕਟਾਂ ਲਈ 2,800 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਸ ਨਾਲ ਲੱਖਾਂ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐੱਸਟੀ) ਵਿੱਚ ਕਟੌਤੀ ਨਾਲ ਟ੍ਰੈਕਟਰਾਂ ਅਤੇ ਖੇਤੀਬਾੜੀ ਮਸ਼ੀਨਰੀ ਦੀ ਖਰੀਦ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ, “ਬਹੁਤ ਸਾਰੇ ਵਪਾਰਕ ਵਫਦਾਂ ਨੇ ਰਿਪੋਰਟ ਦਿੱਤੀ ਹੈ ਕਿ ਜੀਐੱਸਟੀ ਵਿੱਚ ਕਟੌਤੀ ਤੋਂ ਬਾਅਣਦ ਕਿਸਾਨਾਂ ਦੀ ਖਰੀਦ ਸ਼ਕਤੀ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ।

ਪ੍ਰੋਗਰਾਮ ਦੀ ਸਮਾਪਤੀ ਕਿਸਾਨਾਂ ਦਾ ਧੰਨਵਾਦ ਕਰਨ ਅਤੇ ਛੱਤੀਸਗੜ੍ਹ ਵਿੱਚ ਪੇਂਡੂ ਅਤੇ ਖੇਤੀਬਾੜੀ ਵਿਕਾਸ ਦੀ ਨਿਰੰਤਰਤਾ ਬਣਾਈ ਰੱਖਣ ਦੇ ਵਾਅਦੇ ਨਾਲ ਹੋਈ।


*****

 
ਆਰਡੀਜੇ/ਪੀਜੇ/ਬਲਜੀਤ


(रिलीज़ आईडी: 2199378) आगंतुक पटल : 9
इस विज्ञप्ति को इन भाषाओं में पढ़ें: English , Urdu , Hindi_Cg , हिन्दी , Bengali , Kannada