ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਬਾਗਬਾਨੀ ਬੋਰਡ ਦੀ 33ਵੀਂ ਮੀਟਿੰਗ ਹੋਈ


ਯੋਜਨਾ ਨੂੰ ਲਾਗੂ ਕਰਨਾ ਸਮੇਂ ਸਿਰ, ਪਾਰਦਰਸ਼ੀ ਅਤੇ ਕਿਸਾਨ-ਕੇਂਦ੍ਰਿਤ ਹੋਣਾ ਚਾਹੀਦਾ ਹੈ - ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ

ਛੋਟੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਮਿਲਣਾ ਚਾਹੀਦਾ ਹੈ, ਉਨ੍ਹਾਂ ਦੀ ਆਮਦਨ ਵੀ ਵਧਣੀ ਚਾਹੀਦੀ ਹੈ - ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

ਬਾਗਬਾਨੀ ਉਤਪਾਦਾਂ ਦੇ ਜਲਦੀ ਖਰਾਬ ਹੋਣ ਤੋਂ ਬਚਾਅ ਲਈ ਰਣਨੀਤੀ ਬਣਾਓ, ਤਾਂ ਜੋ ਸ਼ੈਲਫ ਲਾਈਫ ਵਧ ਸਕੇ - ਕੇਂਦਰੀ ਖੇਤੀਬਾੜੀ ਮੰਤਰੀ

ਕਿਸਾਨਾਂ ਨੂੰ ਨੁਕਸਾਨ ਨਾ ਝੱਲਣਾ ਪਵੇ; ਜਾਗਰੂਕਤਾ ਪ੍ਰੋਗਰਾਮ ਚਲਾਓ - ਸ਼੍ਰੀ ਸ਼ਿਵਰਾਜ ਸਿੰਘ

प्रविष्टि तिथि: 04 DEC 2025 8:18PM by PIB Chandigarh

ਰਾਸ਼ਟਰੀ ਬਾਗਬਾਨੀ ਬੋਰਡ (NHB) ਦੇ ਨਿਰਦੇਸ਼ਕ ਮੰਡਲ ਦੀ 33ਵੀਂ ਮੀਟਿੰਗ ਅੱਜ ਨਵੀਂ ਦਿੱਲੀ ਦੇ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਅਤੇ ਪੇਂਡੂ ਵਿਕਾਸ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਸ਼੍ਰੀ ਰਾਮਨਾਥ ਠਾਕੁਰ ਵੀ ਮੌਜੂਦ ਸਨ।

ਮੀਟਿੰਗ ਵਿੱਚ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਐੱਨਐੱਚਬੀਸਕੀਮਾਂ ਦੀ ਸਮੀਖਿਆ ਕੀਤੀ, ਅਤੇ ਚਰਚਾ ਖਾਸ ਤੌਰ 'ਤੇ ਵਪਾਰਕ ਬਾਗਬਾਨੀ ਵਿਕਾਸ ਸਕੀਮਾਂ, ਕੋਲਡ-ਚੇਨ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ, ਕਲਸਟਰ ਵਿਕਾਸ ਪ੍ਰੋਗਰਾਮ (CDP) - ਖੇਤਰ-ਵਿਸ਼ੇਸ਼ ਬਾਗਬਾਨੀ ਕਲਸਟਰਾਂ ਰਾਹੀਂ ਉਤਪਾਦਕਤਾ ਅਤੇ ਬਜ਼ਾਰ ਸੰਪਰਕ ਨੂੰ ਵਧਾਉਣ ਲਈ ਇੱਕ ਨਵੀਂ ਪਹਿਲਕਦਮੀ, ਕਲੀਨ ਪਲਾਂਟ ਪ੍ਰੋਗਰਾਮ-ਅਤੇ ਉੱਚ-ਕੀਮਤ ਵਾਲੀਆਂ ਫਸਲਾਂ ਲਈ ਬਿਮਾਰੀ-ਮੁਕਤ ਪੌਧ ਸਮੱਗਰੀ ਪ੍ਰਦਾਨ ਕਰਾਉਣ'ਤੇ ਕੇਂਦ੍ਰਿਤ ਸੀ।

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੇ ਨਿਰਦੇਸ਼ ਦਿੱਤੇ ਕਿ ਯੋਜਨਾ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਕਿਸਾਨ-ਕੇਂਦ੍ਰਿਤ ਕੀਤਾ ਜਾਵੇ, ਕਿਸਾਨਾਂ ਨੂੰ ਸਮੇਂ ਸਿਰ ਸਬਸਿਡੀਆਂ ਪ੍ਰਦਾਨ ਕੀਤੀਆਂ ਜਾਣ ਅਤੇ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਨਹੀਂ ਹੋਣੀ ਚਾਹੀਦੀ।ਨਾਲ ਹੀ, ਉਨ੍ਹਾਂ ਨੇ ਕਿਸਾਨਾਂ ਦੇ ਹਿਤ ਵਿੱਚ ਜਲਦੀ ਖਰਾਬ ਹੋਣ ਵਾਲੇ ਬਾਗਬਾਨੀ ਉਤਪਾਦਾਂ ਲਈ ਇੱਕ ਵਿਸ਼ੇਸ਼ ਰਣਨੀਤੀ ਬਣਾਉਣ ‘ਤੇ ਜ਼ੋਰ ਦਿੱਤਾ, ਤਾਂ ਜੋ ਉਨ੍ਹਾਂ ਦੀ ਸ਼ੈਲਫ ਲਾਈਫ ਵਧੇ, ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਨੁਕਸਾਨ ਤੋਂ ਬਚਣ ਲਈ ਜਾਗਰੂਕਤਾ ਪ੍ਰੋਗਰਾਮ ਚਲਾਉਣ 'ਤੇ ਵੀ ਜ਼ੋਰ ਦਿੱਤਾ।

ਮੀਟਿੰਗ ਦੌਰਾਨ, ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਬਾਗਬਾਨੀ ਖੇਤਰ ਵਿੱਚ ਉਤਪਾਦਕਤਾ, ਗੁਣਵੱਤਾ ਅਤੇ ਮੁਕਾਬਲੇਬਾਜ਼ੀ ਨੂੰ ਵਧਾਉਣ ਲਈ ਕਈ ਰਣਨੀਤਕ ਸੁਝਾਅ ਦਿੱਤੇ। ਉਨ੍ਹਾਂ ਨੇ ਗੁਣਵੱਤਾ ਵਾਲੀ ਪੌਧ ਸਮੱਗਰੀ, ਵਾਢੀ ਤੋਂ ਬਾਅਦ ਪ੍ਰਬੰਧਨ ਅਤੇ ਉਤਪਾਦਕਤਾ ਵਧਾਉਣ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਬਜ਼ਾਰਾਂ, ਕੋਲਡ-ਚੇਨ ਨੈੱਟਵਰਕਾਂ ਅਤੇ ਵੈਲਿਊ-ਐਡੀਸ਼ਨ ਦੇ ਮੌਕਿਆਂ ਨਾਲ ਵਿਆਪਕ ਤੌਰ 'ਤੇ ਜੋੜਨ ਲਈ ਪ੍ਰਣਾਲੀਆਂ ਨੂੰ ਮਜ਼ਬੂਤ ​​ਕਰਨਾਜ਼ਰੂਰੀਹੈ।ਉਨ੍ਹਾਂਕਿਹਾਕਿਐੱਨਐੱਚਬੀ ਨੂੰ ਰਾਜ-ਵਾਰ ਅਤੇ ਖੇਤਰ-ਵਾਰ ਰੋਡਮੈਪ ਤਿਆਰ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਲਾਭ ਲਈ ਪੂਰੀ ਤਾਕਤ ਨਾਲ ਕੰਮ ਕਰਨਾ ਚਾਹੀਦਾ ਹੈ।

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਰਾਸ਼ਟਰੀ ਬਾਗਬਾਨੀ ਬੋਰਡ ਦੁਆਰਾ ਚੰਗੇ ਖੇਤੀਬਾੜੀ ਅਭਿਆਸਾਂ, ਜੈਵਿਕ ਖੇਤੀ ਮਾਡਲਾਂ ਅਤੇ ਉੱਨਤ ਬਾਗਬਾਨੀ ਤਕਨਾਲੋਜੀਆਂ 'ਤੇ ਅਧਾਰਿਤ ਤਕਨੀਕੀ ਪ੍ਰਕਾਸ਼ਨ ਜਾਰੀ ਕੀਤੇ। ਇਹ ਸਰੋਤ ਕਿਸਾਨਾਂ, ਉੱਦਮੀਆਂ ਅਤੇ ਖੇਤੀਬਾੜੀ ਮਾਹਿਰਾਂ ਲਈ ਕੀਮਤੀ ਸੰਦਰਭ ਸਮੱਗਰੀ ਵਜੋਂ ਕੰਮ ਕਰਨਗੇ। ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਸਕੱਤਰ ਡਾ. ਦੇਵੇਸ਼ ਚਤੁਰਵੇਦੀ, ਆਈਸੀਏਆਰ ਦੇ ਡਾਇਰੈਕਟਰ ਜਨਰਲ ਡਾ. ਮੰਗੀ ਲਾਲ ਜਾਟ, ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਬਾਗਬਾਨੀ ਉਦਯੋਗ ਦੇ ਗੈਰ-ਸਰਕਾਰੀ ਮੈਂਬਰ ਸ਼ਾਮਲ ਹੋਏ। ਇਸ ਵਿਆਪਕ ਪ੍ਰਤੀਨਿਧਤਾ ਨੇ ਮੀਟਿੰਗ ਵਿੱਚ ਖੇਤਰੀ ਦ੍ਰਿਸ਼ਟੀਕੋਣਾਂ ਅਤੇ ਭਾਗੀਦਾਰੀ ਸੰਵਾਦ ਨੂੰ ਮਜ਼ਬੂਤ ​​ਕੀਤਾ।ਰਾਸ਼ਟਰੀ ਬਾਗਬਾਨੀ ਬੋਰਡ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧੀਨ ਇੱਕ ਖੁਦਮੁਖਤਿਆਰ ਸੰਗਠਨ ਹੈ, ਜੋ ਦੇਸ਼ ਭਰ ਵਿੱਚ ਵਪਾਰਕ ਬਾਗਬਾਨੀ ਅਤੇ ਕੋਲਡ-ਚੇਨ ਬੁਨਿਆਦੀ ਢਾਂਚੇ ਦੇ ਮਜ਼ਬੂਤ ​​ਵਿਕਾਸ ਲਈ ਕੰਮ ਕਰਦਾ ਹੈ।

******

ਆਰਸੀ/ਏਆਰ/ਏਕੇ


(रिलीज़ आईडी: 2200225) आगंतुक पटल : 14
इस विज्ञप्ति को इन भाषाओं में पढ़ें: English , Urdu , हिन्दी , Marathi , Gujarati , Odia , Kannada