ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ 'ਤੇ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਪ੍ਰਗਟ ਕੀਤਾ
प्रविष्टि तिथि:
07 DEC 2025 10:58AM by PIB Chandigarh
ਪ੍ਰਧਾਨ ਮੰਤਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ 'ਤੇ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਪੁਰਸ਼ਾਂ ਅਤੇ ਔਰਤਾਂ ਪ੍ਰਤੀ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਦਾ ਅਨੁਸ਼ਾਸਨ, ਦ੍ਰਿੜ੍ਹਤਾ ਅਤੇ ਅਜਿੱਤ ਸਾਹਸ ਰਾਸ਼ਟਰ ਦੀ ਰਾਖੀ ਕਰਦਾ ਹੈ ਅਤੇ ਦੇਸ਼ ਵਾਸੀਆਂ ਨੂੰ ਸਸ਼ਕਤ ਬਣਾਉਂਦਾ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਵਚਨਬੱਧਤਾ, ਰਾਸ਼ਟਰ ਦੇ ਪ੍ਰਤੀ ਕਰਤੱਵ, ਅਨੁਸ਼ਾਸਨ ਅਤੇ ਸਮਰਪਣ ਦੀ ਮਿਸਾਲ ਹੈ।
ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਸੇਵਾ ਦੇ ਸਨਮਾਨ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
ਹਥਿਆਰਬੰਦ ਸੈਨਾ ਝੰਡਾ ਦਿਵਸ 'ਤੇ, ਅਸੀਂ ਉਨ੍ਹਾਂ ਬਹਾਦਰ ਪੁਰਸ਼ਾਂ ਅਤੇ ਔਰਤਾਂ ਪ੍ਰਤੀ ਆਪਣਾ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦੇ ਹਾਂ ਜੋ ਅਟੁੱਟ ਹਿੰਮਤ ਨਾਲ ਸਾਡੇ ਰਾਸ਼ਟਰ ਦੀ ਰਾਖੀ ਕਰਦੇ ਹਨ। ਉਨ੍ਹਾਂ ਦਾ ਅਨੁਸ਼ਾਸਨ, ਦ੍ਰਿੜ੍ਹ ਸੰਕਲਪ ਅਤੇ ਭਾਵਨਾ ਸਾਡੇ ਲੋਕਾਂ ਦੀ ਰਾਖੀ ਕਰਦੇ ਹਨ ਅਤੇ ਸਾਡੇ ਰਾਸ਼ਟਰ ਨੂੰ ਸਸ਼ਕਤ ਬਣਾਉਂਦੇ ਹਨ। ਉਨ੍ਹਾਂ ਦੀ ਵਚਨਬੱਧਤਾ ਸਾਡੇ ਦੇਸ਼ ਦੇ ਪ੍ਰਤੀ ਫ਼ਰਜ਼, ਅਨੁਸ਼ਾਸਨ ਅਤੇ ਸਮਰਪਣ ਦੀ ਇੱਕ ਸ਼ਕਤੀਸ਼ਾਲੀ ਮਿਸਾਲ ਹੈ। ਆਓ ਆਪਾਂ ਵੀ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਯੋਗਦਾਨ ਪਾਈਏ।
*************
ਐੱਮਜੇਪੀਐੱਸ/ਐੱਸਟੀ
(रिलीज़ आईडी: 2200251)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam