ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 07 DEC 2025 10:03PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਵੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ;

"ਮਹਾਰਾਸ਼ਟਰ ਦੇ ਨਾਸਿਕ ਵਿੱਚ ਹੋਏ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਬਹੁਤ ਦੁੱਖ ਹੋਇਆ। ਉਨ੍ਹਾਂ ਲੋਕਾਂ ਨਾਲ ਮੇਰੀਆਂ ਸੰਵੇਦਨਾਵਾਂ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਸਿਹਤਯਾਬ ਹੋਣ: ਪ੍ਰਧਾਨ ਮੰਤਰੀ @narendramodi"

**** 

ਐੱਮਜੇਪੀਐੱਸ/ਐੱਸਟੀ 


(रिलीज़ आईडी: 2200253) आगंतुक पटल : 47
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam