ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ


ਦੋਵਾਂ ਨੇਤਾਵਾਂ ਨੇ ਭਾਰਤ ਅਤੇ ਇਜ਼ਰਾਈਲ ਵਿਚਾਲੇ ਰਣਨੀਤਕ ਭਾਈਵਾਲੀ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਗੱਲਬਾਤ ਕੀਤੀ

ਦੋਵਾਂ ਨੇਤਾਵਾਂ ਨੇ ਅੱਤਵਾਦ ਪ੍ਰਤੀ ਆਪਣੀ ਸਖ਼ਤ ਨੀਤੀ ਦੁਹਰਾਈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਤਰ ਵਿੱਚ ਨਿਰਪੱਖ ਅਤੇ ਸਥਾਈ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਭਾਰਤ ਦਾ ਸਮਰਥਨ ਦੇਣ ਦੀ ਗੱਲ ਦੁਹਰਾਈ

प्रविष्टि तिथि: 10 DEC 2025 7:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਫ਼ੋਨ ਕੀਤਾ।

ਦੋਵਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਰਣਨੀਤਕ ਭਾਈਵਾਲੀ ਵਿੱਚ ਨਿਰੰਤਰ ਤਰੱਕੀ 'ਤੇ ਤਸੱਲੀ ਪ੍ਰਗਟਾਈ ਅਤੇ ਆਪਸੀ ਲਾਭ ਲਈ ਇਹ ਸਬੰਧ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

ਦੋਵਾਂ ਨੇਤਾਵਾਂ ਨੇ ਅੱਤਵਾਦ ਦੀ ਸਖ਼ਤ ਨਿੰਦਾ ਕੀਤੀ ਅਤੇ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਨਾ ਵਰਤਣ ਦੀ ਆਪਣੀ ਨੀਤੀ ਦੁਹਰਾਈ।

ਉਨ੍ਹਾਂ ਨੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਖੇਤਰ ਵਿੱਚ ਨਿਰਪੱਖ ਅਤੇ ਸਥਾਈ ਸ਼ਾਂਤੀ ਦੀਆਂ ਕੋਸ਼ਿਸ਼ਾਂ, ਜਿਸ ਵਿੱਚ ਗਾਜ਼ਾ ਸ਼ਾਂਤੀ ਯੋਜਨਾ ਦਾ ਛੇਤੀ ਅਮਲ ਸ਼ਾਮਲ ਹੈ, ਲਈ ਭਾਰਤ ਦੇ ਸਮਰਥਨ ਦੀ ਪੁਸ਼ਟੀ ਕੀਤੀ।

ਦੋਵਾਂ ਨੇਤਾਵਾਂ ਨੇ ਲਗਾਤਾਰ ਇੱਕ-ਦੂਜੇ ਦੇ ਸੰਪਰਕ ਵਿੱਚ ਬਣੇ ਰਹਿਣ 'ਤੇ ਸਹਿਮਤੀ ਪ੍ਰਗਟਾਈ।

 

***************

ਐੱਮਜੇਪੀਐੱਸ/ਐੱਸਆਰ


(रिलीज़ आईडी: 2202722) आगंतुक पटल : 7
इस विज्ञप्ति को इन भाषाओं में पढ़ें: Malayalam , English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada