ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੀਪਾਵਲੀ ਨੂੰ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਦਾ ਸਵਾਗਤ ਕੀਤਾ
ਦੀਪਾਵਲੀ ਸਾਡੇ ਸਭਿਆਚਾਰ ਅਤੇ ਲੋਕਾਚਾਰ ਨਾਲ ਬਹੁਤ ਡੂੰਘਾਈ ਨਾਲ ਜੁੜੀ ਹੈ; ਇਹ ਸਾਡੀ ਸਭਿਅਤਾ ਦੀ ਆਤਮਾ ਹੈ ਅਤੇ ਰੋਸ਼ਨੀ ਅਤੇ ਧਾਰਮਿਕਤਾ ਦਾ ਪ੍ਰਤੀਕ ਹੈ: ਪ੍ਰਧਾਨ ਮੰਤਰੀ
प्रविष्टि तिथि:
10 DEC 2025 12:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੀਪਾਵਲੀ ਨੂੰ ਅੱਜ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ 'ਤੇ ਖ਼ੁਸ਼ੀ ਅਤੇ ਮਾਣ ਪ੍ਰਗਟ ਕੀਤਾ।
ਯੂਨੈਸਕੋ ਦੇ ਹੈਂਡਲ ਐੱਕਸ 'ਤੇ ਇੱਕ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ:
"ਭਾਰਤ ਅਤੇ ਦੁਨੀਆ ਭਰ ਦੇ ਲੋਕ ਬਹੁਤ ਉਤਸ਼ਾਹਿਤ ਹਨ।
ਸਾਡੇ ਲਈ, ਦੀਪਾਵਲੀ ਸਾਡੇ ਸਭਿਆਚਾਰ ਅਤੇ ਲੋਕਾਚਾਰ ਨਾਲ ਬਹੁਤ ਡੂੰਘਾਈ ਨਾਲ ਜੁੜੀ ਹੋਈ ਹੈ। ਇਹ ਸਾਡੀ ਸਭਿਅਤਾ ਦੀ ਆਤਮਾ ਹੈ। ਇਹ ਰੋਸ਼ਨੀ ਅਤੇ ਧਾਰਮਿਕਤਾ ਦਾ ਪ੍ਰਤੀਕ ਹੈ। ਦੀਪਾਵਲੀ ਨੂੰ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਸ਼ਾਮਲ ਕਰਨ ਨਾਲ ਇਸ ਤਿਉਹਾਰ ਦੀ ਵਿਸ਼ਵ-ਵਿਆਪੀ ਪ੍ਰਸਿੱਧੀ ਹੋਰ ਵੀ ਵਧੇਗੀ।
ਪ੍ਰਭੂ ਸ਼੍ਰੀ ਰਾਮ ਦੇ ਆਦਰਸ਼ ਸਾਡਾ ਹਮੇਸ਼ਾ ਮਾਰਗ-ਦਰਸ਼ਨ ਕਰਦੇ ਰਹਿਣ।
@UNESCO”
***************
ਐੱਮਜੇਪੀਐੱਸ/ਐੱਸਆਰ
(रिलीज़ आईडी: 2202785)
आगंतुक पटल : 5
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam