ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐੱਫ਼ਆਈਐੱਚ ਹਾਕੀ ਪੁਰਸ਼ ਜੂਨੀਅਰ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਪੁਰਸ਼ ਜੂਨੀਅਰ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ
प्रविष्टि तिथि:
11 DEC 2025 9:49PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਫ਼ਆਈਐੱਚ ਹਾਕੀ ਪੁਰਸ਼ ਜੂਨੀਅਰ ਵਿਸ਼ਵ ਕੱਪ 2025 ਵਿੱਚ ਇਤਿਹਾਸ ਰਚਣ 'ਤੇ ਭਾਰਤ ਦੀ ਪੁਰਸ਼ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਇਸ ਵੱਕਾਰੀ ਵਿਸ਼ਵ ਟੂਰਨਾਮੈਂਟ ਵਿੱਚ ਭਾਰਤ ਦਾ ਹੁਣ ਤੱਕ ਦਾ ਪਹਿਲਾ ਕਾਂਸੀ ਦਾ ਤਗਮਾ ਹਾਸਲ ਕਰਨ ਵਾਲੀ ਨੌਜਵਾਨ ਅਤੇ ਊਰਜਾਵਾਨ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਜ਼ਿਕਰਯੋਗ ਪ੍ਰਾਪਤੀ ਭਾਰਤ ਦੇ ਨੌਜਵਾਨਾਂ ਦੇ ਹੁਨਰ, ਦ੍ਰਿੜ੍ਹ ਇਰਾਦੇ ਅਤੇ ਲਗਨ ਨੂੰ ਦਰਸਾਉਂਦੀ ਹੈ।
'ਐੱਕਸ' ਉੱਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਲਿਖਿਆ:
“ਐੱਫ਼ਆਈਐੱਚ ਹਾਕੀ ਪੁਰਸ਼ ਜੂਨੀਅਰ ਵਿਸ਼ਵ ਕੱਪ 2025 ਵਿੱਚ ਇਤਿਹਾਸ ਰਚਣ 'ਤੇ ਸਾਡੀ ਪੁਰਸ਼ ਜੂਨੀਅਰ ਹਾਕੀ ਟੀਮ ਨੂੰ ਵਧਾਈ! ਸਾਡੀ ਨੌਜਵਾਨ ਅਤੇ ਊਰਜਾਵਾਨ ਟੀਮ ਨੇ ਇਸ ਵੱਕਾਰੀ ਟੂਰਨਾਮੈਂਟ ਵਿੱਚ ਭਾਰਤ ਦਾ ਹੁਣ ਤੱਕ ਦਾ ਪਹਿਲਾ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਇਹ ਸ਼ਾਨਦਾਰ ਪ੍ਰਾਪਤੀ ਦੇਸ਼ ਭਰ ਦੇ ਅਣਗਿਣਤ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦੀ ਹੈ।”
***************
ਐੱਮਜੇਪੀਐੱਸ/ਐੱਸਆਰ
(रिलीज़ आईडी: 2203307)
आगंतुक पटल : 51
इस विज्ञप्ति को इन भाषाओं में पढ़ें:
Tamil
,
Kannada
,
Malayalam
,
Bengali
,
Gujarati
,
English
,
Urdu
,
Marathi
,
हिन्दी
,
Assamese
,
Manipuri
,
Odia
,
Telugu