ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਅੱਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪੀਐੱਮ ਰਾਸ਼ਟਰੀ ਰਾਹਤ ਫੰਡ ਤੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ

Posted On: 12 DEC 2025 9:09AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਅੱਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿੱਚ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ।

ਪੀਐੱਮਓ ਇੰਡੀਆ ਹੈਂਡਲ ਨੇ ਐੱਕਸ 'ਤੇ ਪੋਸਟ ਵਿੱਚ ਕਿਹਾ:

"ਆਂਧਰਾ ਪ੍ਰਦੇਸ਼ ਦੇ ਅੱਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦਾ ਦੁੱਖ ਹੋਇਆ। ਇਸ ਮੁਸ਼ਕਲ ਘੜੀ ਦੌਰਾਨ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਐੱਨਆਰਐੱਫ 'ਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"

****

ਐੱਮਜੇਪੀਐੱਸ/ਐੱਸਆਰ 


(Release ID: 2203313) ਵਿਜ਼ੀਟਰ ਕਾਊਂਟਰ : 27