ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ 2001 ਵਿੱਚ ਸੰਸਦ ‘ਤੇ ਹੋਏ ਹਮਲੇ ਵਿੱਚ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦਿੰਦੇ ਹੋਏ ਸ਼ਹਾਦਤ ਨੂੰ ਪ੍ਰਾਪਤ ਹੋਣ ਵਾਲੇ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ


ਅੱਜ ਦਾ ਦਿਨ ਅੱਤਵਾਦ ਵਿਰੁੱਧ ਸਾਡੇ ਸੁਰੱਖਿਆ ਬਲਾਂ ਦੀ ਅਜਿੱਤ ਹਿੰਮਤ ਅਤੇ ਬਹਾਦਰੀ ਨੂੰ ਫਿਰ ਤੋਂ ਯਾਦ ਕਰਨ ਦਾ ਦਿਨ

ਸੁਰੱਖਿਆ ਬਲਾਂ ਨੇ 2001 ਵਿੱਚ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੰਦਿਰ - ਸਾਡੇ ਸੰਸਦ ਭਵਨ 'ਤੇ ਹੋਏ ਕਾਇਰਤਾਪੂਰਨ ਅੱਤਵਾਦੀ ਹਮਲੇ ਨੂੰ ਆਪਣੀ ਦ੍ਰਿੜਤਾ ਨਾਲ ਨਾਕਾਮ ਕੀਤਾ

ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦਿੰਦੇ ਹੋਏ ਸ਼ਹਾਦਤ ਨੂੰ ਪ੍ਰਾਪਤ ਹੋਣ ਵਾਲੇ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਨਮਨ ਕਰਦਾ ਹਾਂ

ਇਹ ਰਾਸ਼ਟਰ ਵੀਰ ਯੋਧਿਆਂ ਦੇ ਤਿਆਗ ਅਤੇ ਬਲੀਦਾਨ ਦਾ ਹਮੇਸ਼ਾ ਰਿਣੀ ਰਹੇਗਾ

प्रविष्टि तिथि: 13 DEC 2025 10:11AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ 13 ਦਸੰਬਰ 2001 ਨੂੰ ਸੰਸਦ 'ਤੇ ਹੋਏ ਅੱਤਵਾਦੀ ਹਮਲੇ ਵਿੱਚ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦਿੰਦੇ ਹੋਏ ਸ਼ਹਾਦਤ ਨੂੰ ਪ੍ਰਾਪਤ ਹੋਣ ਵਾਲੇ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 

X 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ: "ਅੱਜ ਦਾ ਦਿਨ ਅੱਤਵਾਦ ਵਿਰੁੱਧ ਸਾਡੇ ਸੁਰੱਖਿਆ ਬਲਾਂ ਦੇ ਉਸ ਅਜਿੱਤ ਸਾਹਸ ਅਤੇ ਬਹਾਦਰੀ ਨੂੰ ਯਾਦ ਕਰਨ ਦਾ ਦਿਨ ਹੈ, ਜਦੋਂ  ਸਾਲ 2001 ਵਿੱਚ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੰਦਿਰ - ਸਾਡੇ ਸੰਸਦ ਭਵਨ  'ਤੇ  ਹੋਏ ਕਾਇਰਤਾਪੂਰਨ ਅੱਤਵਾਦੀ ਹਮਲੇ ਨੂੰ ਉਨ੍ਹਾਂ ਨੇ ਆਪਣੀ ਹਿੰਮਤ ਨਾਲ ਨਾਕਾਮ ਕਰ ਦਿੱਤਾ ਸੀ। ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦਿੰਦੇ ਹੋਏ ਸ਼ਹਾਦਤ ਨੂੰ ਪ੍ਰਾਪਤ ਹੋਣ ਵਾਲੇ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਨਮਨ ਕਰਦਾ ਹਾਂ।ਇਹ ਰਾਸ਼ਟਰ ਬਹਾਦਰ ਯੋਧਿਆਂ ਦੇ ਤਿਆਗ ਅਤੇ ਸ਼ਹਾਦਤ ਦਾ ਹਮੇਸ਼ਾ ਰਿਣੀ ਰਹੇਗਾ।"

***

ਆਰ/ਪੀਆਰ/ਪੀਐੱਸ


(रिलीज़ आईडी: 2203815) आगंतुक पटल : 4
इस विज्ञप्ति को इन भाषाओं में पढ़ें: Tamil , Telugu , Marathi , Kannada , Malayalam , Bengali , Bengali-TR , Odia , English , Urdu , हिन्दी , Assamese , Gujarati