ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ


ਪ੍ਰਧਾਨ ਮੰਤਰੀ ਨੇ ਇਸ ਭਿਆਨਕ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 14 DEC 2025 5:23PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਹਮਲੇ ਵਿੱਚ ਯਹੂਦੀ ਤਿਉਹਾਰ ਹਨੂਕਾ ਦੇ ਪਹਿਲੇ ਦਿਨ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਇਸ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਸ਼੍ਰੀ ਮੋਦੀ ਨੇ ਭਾਰਤ ਦੇ ਲੋਕਾਂ ਵੱਲੋਂ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕੀਤੀ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸ ਡੂੰਘੇ ਦੁੱਖ ਦੀ ਘੜੀ ਵਿੱਚ ਭਾਰਤ ਆਸਟ੍ਰੇਲੀਆ ਦੇ ਲੋਕਾਂ ਨਾਲ ਪੂਰੀ ਇੱਕਜੁੱਟਤਾ ਨਾਲ ਖੜ੍ਹਾ ਹੈ।

ਇਸ ਮੁੱਦੇ 'ਤੇ ਭਾਰਤ ਦੇ ਅਟੱਲ ਰੁਖ਼ ਨੂੰ ਦੁਹਰਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਰੱਖਦਾ ਹੈ ਅਤੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਖ਼ਿਲਾਫ਼ ਵਿਸ਼ਵ-ਵਿਆਪੀ ਜੰਗ ਦਾ ਮਜ਼ਬੂਤੀ ਨਾਲ ਸਮਰਥਨ ਕਰਦਾ ਹੈ।

ਐੱਕਸ 'ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਲਿਖਿਆ:

“ਅੱਜ ਆਸਟ੍ਰੇਲੀਆ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸ ਵਿੱਚ ਯਹੂਦੀ ਤਿਉਹਾਰ ਹਨੂਕਾ ਦੇ ਪਹਿਲੇ ਦਿਨ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਭਾਰਤ ਦੇ ਲੋਕਾਂ ਵੱਲੋਂ, ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਆਸਟ੍ਰੇਲੀਆ ਦੇ ਲੋਕਾਂ ਨਾਲ ਇੱਕਜੁੱਟਤਾ ਨਾਲ ਖੜ੍ਹੇ ਹਾਂ। ਭਾਰਤ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਰੱਖਦਾ ਹੈ ਅਤੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵਿਆਂ ਖ਼ਿਲਾਫ਼ ਜੰਗ ਦਾ ਸਮਰਥਨ ਕਰਦਾ ਹੈ।”

*********

ਐੱਮਜੇਪੀਐੱਸ/ ਐੱਸਆਰ


(रिलीज़ आईडी: 2203887) आगंतुक पटल : 4
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada