ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਜੇ ਦਿਵਸ 'ਤੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ

प्रविष्टि तिथि: 16 DEC 2025 9:03AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਜੇ ਦਿਵਸ 'ਤੇ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਯਾਦ ਕੀਤਾ, ਜਿਨ੍ਹਾਂ ਦੀ ਹਿੰਮਤ ਅਤੇ ਕੁਰਬਾਨੀ ਸਦਕਾ 1971 ਵਿੱਚ ਭਾਰਤ ਨੂੰ ਇਤਿਹਾਸਕ ਜਿੱਤ ਹਾਸਲ ਹੋਈ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਬਹਾਦਰ ਸੈਨਿਕਾਂ ਦੇ ਦ੍ਰਿੜ੍ਹ ਸੰਕਲਪ ਅਤੇ ਨਿਰਸਵਾਰਥ ਸੇਵਾ ਨੇ ਦੇਸ਼ ਦੀ ਰਾਖੀ ਕੀਤੀ ਅਤੇ ਭਾਰਤ ਦੇ ਇਤਿਹਾਸ ਵਿੱਚ ਮਾਣ ਦਾ ਇੱਕ ਪਲ ਦਰਜ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਜੇ ਦਿਵਸ ’ਤੇ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਹੈ ਅਤੇ ਅੱਜ ਦਾ ਦਿਨ ਉਨ੍ਹਾਂ ਦੇ ਬੇਮਿਸਾਲ ਜਜ਼ਬੇ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸੈਨਿਕਾਂ ਦੀ ਦੇਸ਼ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ ।

ਪ੍ਰਧਾਨ ਮੰਤਰੀ ਨੇ ਕਿਹਾ;

“ਵਿਜੇ ਦਿਵਸ 'ਤੇ ਅਸੀਂ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਦੀ ਹਿੰਮਤ ਅਤੇ ਕੁਰਬਾਨੀ ਸਦਕਾ 1971 ਵਿੱਚ ਭਾਰਤ ਨੂੰ ਇਤਿਹਾਸਕ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਦ੍ਰਿੜ੍ਹ ਸੰਕਲਪ ਅਤੇ ਨਿਰਸਵਾਰਥ ਸੇਵਾ ਨੇ ਸਾਡੇ ਦੇਸ਼ ਦੀ ਰਾਖੀ ਕੀਤੀ ਅਤੇ ਸਾਡੇ ਇਤਿਹਾਸ ਵਿੱਚ ਮਾਣ ਦਾ ਇੱਕ ਪਲ ਦਰਜ ਕੀਤਾ। ਇਹ ਦਿਨ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਦੀ ਬਹਾਦਰੀ ਦੇਸ਼ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”

****

ਐੱਮਜੇਪੀਸੀ/ਐੱਸਟੀ


(रिलीज़ आईडी: 2204525) आगंतुक पटल : 43
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam