ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਥੁਰਾ ਵਿੱਚ ਯਮੁਨਾ ਐਕਸਪ੍ਰੈੱਸਵੇਅ 'ਤੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਤੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ
प्रविष्टि तिथि:
16 DEC 2025 12:54PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਯਮੁਨਾ ਐਕਸਪ੍ਰੈੱਸਵੇਅ 'ਤੇ ਹੋਏ ਹਾਦਸੇ ਕਾਰਨ ਹੋਈਆਂ ਮੌਤਾਂ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ;
"ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਯਮੁਨਾ ਐਕਸਪ੍ਰੈੱਸਵੇਅ 'ਤੇ ਹੋਏ ਹਾਦਸੇ ਕਾਰਨ ਹੋਈਆਂ ਮੌਤਾਂ ਤੋਂ ਬਹੁਤ ਦੁੱਖ ਹੋਇਆ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi”
***************
ਐੱਮਜੇਪੀਐੱਸ/ਐਸਟੀ
(रिलीज़ आईडी: 2204578)
आगंतुक पटल : 38
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam