ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
azadi ka amrit mahotsav

ਕੇਂਦਰੀ ਵਾਤਾਵਰਣ ਮੰਤਰੀ ਨੇ ਦਿੱਲੀ-ਐੱਨਸੀਆਰ ਲਈ ਸਮੀਖਿਆ ਮੀਟਿੰਗਾਂ ਦੀ ਲੜੀ ਦੇ ਹਿੱਸੇ ਵਜੋਂ ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਹਵਾ ਪ੍ਰਦੂਸ਼ਣ ਘਟਾਉਣ ਕਾਰਜ ਯੋਜਨਾਵਾਂ 'ਤੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ


ਅਧਿਕਾਰਿਆਂ ਨੂੰ ਵਿਆਪਕ ਫੀਲਡ ਨਿਰੀਖਣ ਕਰਨ, ਪ੍ਰਦੂਸ਼ਣ ਦੇ ਹੌਟਸਪੌਟਸ ਦੀ ਪਛਾਣ ਕਰਨ ਅਤੇ ਪ੍ਰਦੂਸ਼ਣ ਸਰੋਤਾਂ ਨੂੰ ਖਤਮ ਕਰਨ ਵਿੱਚ ਪ੍ਰਤੱਖ ਨਤੀਜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ: ਸ਼੍ਰੀ ਭੁਪੇਂਦਰ ਯਾਦਵ

ਪੁਰਾਣੇ ਰਹਿੰਦ-ਖੂੰਹਦ, ਵਾਹਨਾਂ ਦੇ ਨਿਕਾਸ ਨਾਲ ਨਜਿੱਠਣ ਅਤੇ ਗੈਰ-ਅਨੁਕੂਲ ਉਦਯੋਗਾਂ ਵਿਰੁੱਧ ਕਾਰਵਾਈ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ

ਐੱਨਸੀਆਰ ਦੇ ਦੋਵੇਂ ਸ਼ਹਿਰਾਂ ਵਿੱਚ ਸ਼ਹਿਰੀ ਸਵੱਛਤਾ ਅਤੇ ਹਰਿਆਲੀ ਨੂੰ ਯਕੀਨੀ ਬਣਾਉਣ ਵਿੱਚ ਜਨਤਕ ਭਾਗੀਦਾਰੀ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ

प्रविष्टि तिथि: 16 DEC 2025 5:46PM by PIB Chandigarh

ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਨੇ ਅੱਜ ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਐੱਨਸੀਆਰ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਾਰਜ ਯੋਜਨਾਵਾਂ ਦੀ ਵਿਸਤ੍ਰਿਤ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਐੱਨਸੀਆਰ  ਵਿੱਚ ਸ਼ਹਿਰ-ਵਿਸ਼ੇਸ਼ ਕਾਰਜ ਯੋਜਨਾਵਾਂ 'ਤੇ ਅਜਿਹੀਆਂ ਸਮੀਖਿਆਵਾਂ ਦੀ ਲੜੀ ਵਿੱਚ ਦੂਜੀ ਮੀਟਿੰਗ ਸੀ, ਜੋ ਕਿ 03.12.2025 ਨੂੰ ਹੋਈ ਪਿਛਲੀ ਸਮੀਖਿਆ ਮੀਟਿੰਗ ਦੌਰਾਨ ਮੰਤਰੀ ਦੁਆਰਾ ਨਿਰਦੇਸ਼ਿਤ ਕੀਤੇ ਗਏ ਪਰਿਭਾਸ਼ਿਤ ਮਾਪਦੰਡਾਂ 'ਤੇ ਅਤੇ ਨਿਰਧਾਰਿਤ ਫਾਰਮੈਟ ਵਿੱਚ ਕੀਤੀ ਗਈ ਸੀ।

ਮੀਟਿੰਗ ਦੌਰਾਨ, ਸ਼੍ਰੀ ਯਾਦਵ ਨੇ ਵਿਰਾਸਤੀ ਰਹਿੰਦ-ਖੂੰਹਦ, ਆਵਾਜਾਈ ਦੀ ਭੀੜ, ਪੇਂਡੂ ਸੜਕਾਂ ਦੀ ਮਾੜੀ ਹਾਲਤ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਇਮਾਰਤਾਂ ਦੇ ਉਪ-ਨਿਯਮਾਂ ਦੀ ਉਲੰਘਣਾ ਵਰਗੇ ਲਗਾਤਾਰ ਮੁੱਦਿਆਂ 'ਤੇ ਚਿੰਤਾ ਪ੍ਰਗਟ ਕੀਤੀ, ਜੋ ਕਿ ਐੱਨਸੀਆਰ  ਵਿੱਚ ਵਾਤਾਵਰਣ ਦੇ ਵਿਗਾੜ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਆਪਕ ਫੀਲਡ ਨਿਰੀਖਣ ਕਰਨ ਅਤੇ ਪ੍ਰਦੂਸ਼ਣ ਸਰੋਤਾਂ ਨੂੰ ਸਮਾਪਤ ਕਰਨ ਵਿੱਚ ਸਪਸ਼ਟ ਅਤੇ ਮਾਪਣਯੋਗ ਨਤੀਜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਪ੍ਰਦੂਸ਼ਣ ਦੇ ਹੌਟਸਪੌਟਾਂ ਦੀ ਪਛਾਣ ਕਰਨ, ਮੂਲ ਕਾਰਨਾਂ ਨੂੰ ਸਮਝਣ ਅਤੇ ਨਿਸ਼ਾਨਾਬੱਧ ਸੁਧਾਰਾਤਮਕ ਉਪਾਅ ਲਾਗੂ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਬੰਧਤ ਅਧਿਕਾਰੀਆਂ ਦੁਆਰਾ ਮੰਤਰੀ ਪੱਧਰ 'ਤੇ ਸਮੀਖਿਆ ਲਈ ਮਹੀਨਾਵਾਰ ਕਾਰਵਾਈ ਰਿਪੋਰਟਾਂ ਜਮ੍ਹਾਂ ਕਰਵਾਈਆਂ ਜਾਣ।

ਮੰਤਰੀ ਨੇ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਢੁਕਵੇਂ ਨਿਰਮਾਣ ਅਤੇ ਢਾਹੁਣ (C&D) ਵੇਸਟ ਇਕੱਠਾ ਕਰਨ ਵਾਲੀਆਂ ਥਾਵਾਂ ਅਤੇ ਪ੍ਰੋਸੈੱਸਿੰਗ ਸਹੂਲਤਾਂ ਦੀ ਘਾਟ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦੋਵਾਂ ਸ਼ਹਿਰਾਂ ਦੇ ਨਗਰ ਨਿਗਮ ਕਮਿਸ਼ਨਰਾਂ ਨੂੰ ਨਗਰ ਨਿਗਮ ਠੋਸ ਰਹਿੰਦ-ਖੂੰਹਦ (MSW)/ਪੁਰਾਣੇ ਰਹਿੰਦ-ਖੂੰਹਦ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ ਨੂੰ ਹੱਲ ਕਰਨ ਲਈ ਏਕੀਕ੍ਰਿਤ ਕਾਰਜ ਯੋਜਨਾਵਾਂ ਤਿਆਰ ਕਰਨ ਅਤੇ ਸੜਕਾਂ ਦੀ ਧੂੜ ਨੂੰ ਰੋਕਣ ਲਈ ਸੜਕਾਂ ਦੇ ਸਿਰੇ ਤੋਂ ਸਿਰੇ ਤੱਕ ਪੱਕੇ ਕਰਨ ਦੇ ਕੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੜਕਾਂ 'ਤੇ ਚੱਲਣ ਵਾਲੇ ਗੈਰ-ਰਜਿਸਟਰਡ ਅਤੇ ਡੀ-ਰਜਿਸਟਰਡ ਵਾਹਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ਼੍ਰੀ ਯਾਦਵ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਤੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ (HSPCB) ਨੂੰ ਫਰੀਦਾਬਾਦ ਅਤੇ ਨੂਹ ਦੇ ਕੁਝ ਹਿੱਸਿਆਂ ਵਿੱਚ ਕੰਮ ਕਰਨ ਵਾਲੀਆਂ ਗੈਰ-ਕਾਨੂੰਨੀ ਇਕਾਈਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਜੋ ਤੇਲ ਕੱਢਣ ਲਈ ਬੇਕਾਰ ਟਾਇਰ ਸਾੜਦੇ ਹਨ। ਦੋਵਾਂ ਸ਼ਹਿਰਾਂ ਵਿੱਚ ਨਿਰੰਤਰ ਵਾਤਾਵਰਣ ਹਵਾ ਗੁਣਵੱਤਾ ਨਿਗਰਾਨੀ ਪ੍ਰਣਾਲੀ (CAAQMS) ਸਟੇਸ਼ਨਾਂ ਨੂੰ ਵਧਾਉਣ 'ਤੇ ਵੀ ਜ਼ੋਰ ਦਿੱਤਾ ਗਿਆ।

ਸ਼੍ਰੀ ਯਾਦਵ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪ੍ਰਦੂਸ਼ਣ ਨਾਲ ਲੜਨਾ ਇੱਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਨਾਲ ਹੀ ਮਿਸ਼ਨ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਜਨਤਕ ਭਾਗੀਦਾਰੀ ਦੀ ਮਹੱਤਵਪੂਰਨ ਭੂਮਿਕਾ 'ਤੇ ਵੀ ਜ਼ੋਰ ਦਿੱਤਾ । ਉਨ੍ਹਾਂ ਸੁਝਾਅ ਦਿੱਤਾ ਕਿ ਸ਼ਹਿਰੀ ਸਫਾਈ ਮੁਹਿੰਮਾਂ ਨੂੰ ਮਿਸ਼ਨ ਮੋਡ ਵਿੱਚ ਸਵੈ-ਸਹਾਇਤਾ ਸਮੂਹਾਂ (SHGs) ਅਤੇ ਜਨਤਕ ਪ੍ਰਤੀਨਿਧੀਆਂ ਨਾਲ ਤਾਲਮੇਲ ਰਾਹੀਂ ਸ਼ਹਿਰੀ ਟੀਮਾਂ ਬਣਾ ਕੇ ਚਲਾਇਆ ਜਾਵੇ। ਮੰਤਰੀ ਨੇ ਤਕਨੀਕੀ ਹੱਲ ਅਪਣਾਉਣ, ਸਫਾਈ ਕਰਮਚਾਰੀਆਂ ਦੀ ਸਮਰੱਥਾ ਨਿਰਮਾਣ ਅਤੇ ਜਨਤਕ ਵਿਵਹਾਰ ਤਬਦੀਲੀ ਪਹਿਲਕਦਮੀਆਂ ਨੂੰ ਮਜ਼ਬੂਤ ​​ਕਰਨ ਦਾ ਸੱਦਾ ਦਿੱਤਾ ਤਾਂ ਜੋ ਵੱਡੇ ਪੱਧਰ 'ਤੇ ਭਾਗੀਦਾਰੀ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ IEC ਗਤੀਵਿਧੀਆਂ ਨੂੰ ਸਬੰਧਿਤ ਕਾਨੂੰਨਾਂ ਅਤੇ ਨਿਯਮਾਂ ਦੀ ਜਾਗਰੂਕਤਾ ਦੇ ਨਾਲ, ਵਿਸ਼ੇਸ਼ ਨਿਸ਼ਾਨਾ ਸਮੂਹਾਂ ਦੇ ਅਨੁਸਾਰ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਮੰਤਰੀ ਮਹੋਦਯ ਨੇ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਖੁੱਲ੍ਹੀਆਂ ਥਾਵਾਂ ਦੀ ਹਰਿਆਲੀ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ । ਨਗਰ ਨਿਗਮ ਅਧਿਕਾਰੀਆਂ ਨੂੰ ਰਾਜ ਦੇ ਜੰਗਲਾਤ ਵਿਭਾਗ ਨਾਲ ਸਾਂਝੇਦਾਰੀ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਦੇਸੀ, ਗਰਮੀ-ਰੋਧਕ ਅਤੇ ਘੱਟ ਪਾਣੀ ਦੀ ਲੋੜ ਵਾਲੀਆਂ ਕਿਸਮਾਂ ਦੀਆਂ ਝਾੜੀਆਂ ਅਤੇ ਘਾਹ ਦੀ ਬਿਜਾਈ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਟ੍ਰੈਫਿਕ ਭੀੜ ਵਾਲੀਆਂ ਥਾਵਾਂ ਦੀ ਪਛਾਣ ਕਰਨ ਅਤੇ ਵਾਹਨਾਂ ਦੇ ਨਿਕਾਸ ਨੂੰ ਘਟਾਉਣ ਲਈ ਅਸਾਨੀ ਨਾਲ ਲਾਗੂ ਕਰਨ ਵਾਲੇ ਥੋੜ੍ਹੇ ਸਮੇਂ ਦੇ ਉਪਾਅ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ, ਜਿਸ ਵਿੱਚ ਗ਼ੈਰ-ਜ਼ਰੂਰੀ ਪੁਲਿਸ ਬੈਰੀਕੇਡਿੰਗ ਨੂੰ ਹਟਾਉਣਾ, ਗੈਰ-ਕਾਨੂੰਨੀ ਪਾਰਕਿੰਗ ਨੂੰ ਖਤਮ ਕਰਨਾ ਅਤੇ ਢਾਂਚਾਗਤ ਪਾਰਕਿੰਗ ਸਹੂਲਤਾਂ ਦੀ ਵਿਵਸਥਾ ਸ਼ਾਮਲ ਹੈ। ਵਾਹਨ ਪ੍ਰਦੂਸ਼ਣ ਨੂੰ ਹੱਲ ਕਰਨ ਲਈ ਵਿਆਪਕ ਲੰਬੇ ਸਮੇਂ ਦੀਆਂ ਯੋਜਨਾਵਾਂ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਸ਼੍ਰੀ ਯਾਦਵ ਨੇ ਕਈ ਵਧੀਆ ਅਭਿਆਸਾਂ ਦੀ ਸ਼ਲਾਘਾ ਕੀਤੀ , ਜਿਨ੍ਹਾਂ ਵਿੱਚ ਫਰੀਦਾਬਾਦ ਦੀ 'ਪੋਥੋਲ ਐਂਬੂਲੈਂਸ ਇਨੀਸ਼ੀਏਟਿਵ' ਸ਼ਾਮਲ ਹੈ, ਜੋ 72 ਘੰਟਿਆਂ ਦੇ ਅੰਦਰ ਟੋਇਆਂ 'ਤੇ ਸੁਧਾਰਾਤਮਕ ਕਾਰਵਾਈ ਨੂੰ ਯਕੀਨੀ ਬਣਾਉਂਦੀ ਹੈ, ਅਤੇ ਐੱਨਸੀਆਰ  ਸ਼ਹਿਰਾਂ ਵਿੱਚ ਇਸਨੂੰ ਅਪਣਾਉਣ ਦਾ ਸੁਝਾਅ ਦਿੱਤਾ। ਚਰਚਾ ਵਿੱਚ ਹੋਰ ਪਹਿਲਕਦਮੀਆਂ ਵਿੱਚ ਨਗਰ ਨਿਗਮ ਦੇ ਠੋਸ ਰਹਿੰਦ-ਖੂੰਹਦ ਨੂੰ ਹਟਾ ਕੇ ਜਨਤਕ ਪਾਰਕਾਂ ਅਤੇ ਖੁੱਲ੍ਹੀਆਂ ਥਾਵਾਂ ਨੂੰ ਮੁੜ ਸੁਰਜੀਤ ਕਰਨਾ, ਮੀਆਵਾਕੀ ਪੌਦੇ ਲਗਾਉਣ ਦੀਆਂ ਤਕਨੀਕਾਂ ਨੂੰ ਅਪਣਾਉਣਾ, ਹਰਿਤ ਸ਼ਮਸ਼ਾਨਘਾਟਾਂ ਦੀ ਸਥਾਪਨਾ, ਅਤੇ ਜਨਤਕ ਪੌਦੇ ਲਗਾਉਣ ਦੀ ਸਿੰਚਾਈ ਲਈ ਟ੍ਰੀਟ ਕੀਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਸ਼ਾਮਲ ਹੈ।

ਮਾਣਯੋਗ ਮੰਤਰੀ ਨੇ ਕਿਹਾ ਕਿ ਔਨਲਾਈਨ ਨਿਰੰਤਰ ਨਿਕਾਸ ਨਿਗਰਾਨੀ ਪ੍ਰਣਾਲੀਆਂ (OCEMS) ਸਥਾਪਿਤ ਕਰਨ ਵਿੱਚ ਚੁੱਕ ਕਰਨ ਵਾਲੇ ਉਦਯੋਗਾਂ ਵਿਚੋਂ ਲਗਭਗ 50 ਪ੍ਰਤੀਸ਼ਤ ਉਦਯੋਗ ਹਨ - 2,254 ਯੂਨਿਟਾਂ ਵਿੱਚੋਂ 1,151 - ਹਰਿਆਣਾ ਵਿੱਚ ਮੌਜੂਦ ਹਨ। ਉਨ੍ਹਾਂ ਨੇ ਗੈਰ-ਅਨੁਕੂਲ ਇਕਾਈਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੀਐੱਸਆਰ ਗਤੀਵਿਧੀਆਂ ਰਾਹੀਂ ਗੁਰੂਗ੍ਰਾਮ ਵਿੱਚ ਜਲ ਸਰੋਤਾਂ ਅਤੇ ਪਾਰਕਾਂ ਦੀ ਪਛਾਣ ਅਤੇ ਪੁਨਰ ਸੁਰਜੀਤੀ ਦੇ ਨਿਰਦੇਸ਼ ਵੀ ਦਿੱਤੇ , ਅਤੇ ਪੁਰਾਣੀਆਂ ਬਸਤੀਆਂ ਦੀ ਸਫਾਈ ਅਤੇ ਅਪਗ੍ਰੇਡੇਸ਼ਨ 'ਤੇ ਧਿਆਨ ਕੇਂਦ੍ਰਿਤ ਕੀਤਾ।

ਇਸ ਮੀਟਿੰਗ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਦੇ ਚੇਅਰਮੈਨ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਸੀਨੀਅਰ ਅਧਿਕਾਰੀ, ਚੇਅਰਮੈਨ (UP SPCB), ਗੁਰੂਗ੍ਰਾਮ, ਫਰੀਦਾਬਾਦ ਅਤੇ ਮਾਨੇਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਨਗਰ ਨਿਗਮ ਕਮਿਸ਼ਨਰ ਸ਼ਾਮਲ ਹੋਏ।

************

ਵੀਐੱਮ /ਏਕੇ


(रिलीज़ आईडी: 2205954) आगंतुक पटल : 3
इस विज्ञप्ति को इन भाषाओं में पढ़ें: English , Urdu , हिन्दी , Gujarati