ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਟੈਚੂ ਆਫ਼ ਯੂਨਿਟੀ ਦੇ ਸ਼ਿਲਪਕਾਰ, ਪ੍ਰਸਿੱਧ ਮੂਰਤੀਕਾਰ ਰਾਮ ਸੁਤਾਰ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ


ਭਾਰਤੀ ਸੱਭਿਆਚਾਰ ਅਤੇ ਵਿਰਾਸਤ ਨੂੰ ਨੌਜਵਾਨ ਪੀੜ੍ਹੀ ਲਈ ਯਾਦਗਾਰੀ ਬਣਾਉਣ ਲਈ ਇਤਿਹਾਸਕ ਮੂਰਤੀਆਂ ਦਾ ਨਿਰਮਾਣ ਕਰਨ ਵਾਲੇ ਰਾਮ ਸੁਤਾਰ ਜੀ ਨੇ ਅਜੰਤਾ ਅਤੇ ਐਲੋਰਾ ਦੀਆਂ ਮੂਰਤੀਆਂ ਦੀ ਮੁੜ-ਬਹਾਲੀ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ

ਉਨ੍ਹਾਂ ਦਾ ਦੇਹਾਂਤ ਭਾਰਤੀ ਕਲਾ ਦੀ ਦੁਨੀਆ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ

ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਬਖਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਸ ਦੁੱਖ ਨੂੰ ਸਹਿਣ ਕਰਨ ਦੀ ਸ਼ਕਤੀ ਪ੍ਰਦਾਨ ਕਰੇ


प्रविष्टि तिथि: 18 DEC 2025 2:11PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਟੈਚੂ ਆਫ਼ ਯੂਨਿਟੀ ਦੇ ਸ਼ਿਲਪਕਾਰ, ਪ੍ਰਸਿੱਧ ਮੂਰਤੀਕਾਰ ਰਾਮ ਸੁਤਾਰ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ ਹੈ।

ਐਕਸ 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਟੈਚੂ ਆਫ਼ ਯੂਨਿਟੀ ਦੇ ਸ਼ਿਲਪਕਾਰ, ਮਹਾਨ ਮੂਰਤੀਕਾਰ ਰਾਮ ਸੁਤਾਰ ਜੀ ਦਾ ਦੇਹਾਂਤ ਬਹੁਤ ਦੁਖਦਾਈ ਹੈ। ਭਾਰਤੀ ਸੱਭਿਆਚਾਰ ਅਤੇ ਵਿਰਾਸਤ ਨੂੰ ਨੌਜਵਾਨ ਪੀੜ੍ਹੀ ਲਈ ਯਾਦਗਾਰ ਬਣਾਉਣ ਲਈ ਇਤਿਹਾਸਕ ਮੂਰਤੀਆਂ ਦਾ ਨਿਰਮਾਣ ਕਰਨ ਵਾਲੇ ਰਾਮ ਸੁਤਾਰ ਜੀ ਨੇ ਅਜੰਤਾ ਅਤੇ ਐਲੋਰਾ ਦੀਆਂ ਮੂਰਤੀਆਂ ਦੀ ਮੁੜ-ਬਹਾਲੀ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ। ਸ਼੍ਰੀ ਸ਼ਾਹ ਨੇ ਕਿਹਾ ਕਿ ਉਨ੍ਹਾਂ ਦਾ ਦੇਹਾਂਤ ਭਾਰਤੀ ਕਲਾ ਜਗਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਸ ਦੁੱਖ ਨੂੰ ਸਹਿਣ ਕਰਨ ਦੀ ਸ਼ਕਤੀ ਪ੍ਰਦਾਨ ਕਰੇ। ਓਮ ਸ਼ਾਂਤੀ ਸ਼ਾਂਤੀ ਸ਼ਾਂਤੀ”।

************

ਆਰਆਰ / ਪੀਐੱਸ /ਏਕੇ

 


(रिलीज़ आईडी: 2205957) आगंतुक पटल : 5
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Gujarati , Tamil , Kannada , Malayalam