ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਮੂਰਤੀਕਾਰ ਸ਼੍ਰੀ ਰਾਮ ਸੁਤਾਰ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

प्रविष्टि तिथि: 18 DEC 2025 12:01PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਸੁਤਾਰ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਰਾਮ ਸੁਤਾਰ ਜੀ ਇੱਕ ਅਸਧਾਰਨ ਮੂਰਤੀਕਾਰ ਸਨ, ਜਿਨ੍ਹਾਂ ਦੀ ਕਲਾ ਨੇ ਭਾਰਤ ਨੂੰ ਕੇਵੜੀਆ ਵਿਖੇ ਸਟੈਚੂ ਆਫ਼ ਯੂਨਿਟੀ ਸਮੇਤ ਕਈ ਪ੍ਰਸਿੱਧ ਸਮਾਰਕ ਦਿੱਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਤਾਰ ਦੇ ਕੰਮਾਂ ਨੂੰ ਹਮੇਸ਼ਾ ਭਾਰਤ ਦੇ ਇਤਿਹਾਸ, ਸਭਿਆਚਾਰ ਅਤੇ ਸਮੂਹਿਕ ਭਾਵਨਾ ਦੇ ਸ਼ਕਤੀਸ਼ਾਲੀ ਪ੍ਰਗਟਾਵੇ ਵਜੋਂ ਸਰਾਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਸੁਤਾਰ ਦੇ ਕੰਮ ਜਿਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰਾਸ਼ਟਰੀ ਮਾਣ ਨੂੰ ਅਮਰ ਕਰ ਦਿੱਤਾ ਹੈ, ਕਲਾਕਾਰਾਂ ਅਤੇ ਨਾਗਰਿਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

"ਸ਼੍ਰੀ ਰਾਮ ਸੁਤਾਰ ਜੀ ਦੇ ਦੇਹਾਂਤ 'ਤੇ ਬਹੁਤ ਦੁੱਖ ਹੋਇਆ। ਉਹ ਇੱਕ  ਅਸਧਾਰਨ ਮੂਰਤੀਕਾਰ ਸਨ, ਜਿਨ੍ਹਾਂ ਦੀ ਕਲਾ ਨੇ ਭਾਰਤ ਨੂੰ ਕੇਵੜੀਆ ਵਿਖੇ ਸਟੈਚੂ ਆਫ਼ ਯੂਨਿਟੀ ਸਮੇਤ ਕਈ ਪ੍ਰਸਿੱਧ ਸਮਾਰਕ ਦਿੱਤੇ। ਉਨ੍ਹਾਂ ਦੀਆਂ ਰਚਨਾਵਾਂ ਨੂੰ ਹਮੇਸ਼ਾ ਭਾਰਤ ਦੇ ਇਤਿਹਾਸ, ਸਭਿਆਚਾਰ ਅਤੇ ਸਮੂਹਿਕ ਭਾਵਨਾ ਦੇ ਸ਼ਕਤੀਸ਼ਾਲੀ ਪ੍ਰਗਟਾਵੇ ਵਜੋਂ ਹਮੇਸ਼ਾ ਸ਼ਲਾਘਾ ਕੀਤੀ ਜਾਵੇਗੀ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰਾਸ਼ਟਰੀ ਮਾਣ ਨੂੰ ਅਮਰ ਕਰ ਦਿੱਤਾ ਹੈ। ਉਨ੍ਹਾਂ ਦੇ ਕੰਮ ਕਲਾਕਾਰਾਂ ਅਤੇ ਨਾਗਰਿਕਾਂ ਦੋਵਾਂ ਨੂੰ  ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੇ ਪਰਿਵਾਰ, ਪ੍ਰਸੰਸਕਾਂ ਅਤੇ ਉਨ੍ਹਾਂ ਸਾਰਿਆਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ ਜੋ ਉਨ੍ਹਾਂ ਦੇ ਸ਼ਾਨਦਾਰ ਜੀਵਨ ਅਤੇ ਕੰਮ ਤੋਂ ਪ੍ਰਭਾਵਿਤ ਹੋਏ ਸਨ। ਓਮ ਸ਼ਾਂਤੀ।"

“श्री राम सुतार जी यांच्या निधनाने मन अत्यंत दुःखी झाले आहे, त्यांच्या अद्वितीय शिल्पांच्या माध्यमातून भारताला काही प्रतिष्ठीत मानचिन्हे लाभली, त्यात केवाडिया येथील स्टॅच्यू ऑफ युनिटी हे प्रतीकात्मक शिल्प विशेष उल्लेखनीय आहे. त्यांच्या कलाकृती भारताच्या इतिहास, संस्कृती आणि सामूहिक चेतनेचे प्रभावी दर्शन घडवतात. राष्ट्राभिमानाला त्यांनी शाश्वत रूप देत पुढील पिढ्यांसाठी एक अमूल्य वारसा निर्माण केला आहे. त्यांच्या कलाकृती कलाकार आणि नागरिकांना सदैव प्रेरणा देत राहतील. त्यांचे कुटुंब, चाहते आणि त्यांच्या महान जीवनकार्याचा प्रभाव असलेल्या सर्वांप्रति मी माझ्या संवेदना व्यक्त करतो ॐ शांती."

***************

ਐੱਮਜੇਪੀਐੱਸ/ਐੱਸਟੀ


(रिलीज़ आईडी: 2206063) आगंतुक पटल : 5
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Tamil , Telugu , Kannada , Malayalam