ਰੱਖਿਆ ਮੰਤਰਾਲਾ
ਰਕਸ਼ਾ ਮੰਤਰੀ ਨੇ ਨਵੀਂ ਦਿੱਲੀ ਵਿੱਚ ਨੀਦਰਲੈਂਡ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ
ਭਾਰਤ ਅਤੇ ਨੀਦਰਲੈਂਡ ਨੇ ਇੱਕ ਸੁਤੰਤਰ, ਖੁੱਲ੍ਹੇ, ਸਮਾਵੇਸ਼ੀ ਅਤੇ ਨਿਯਮ-ਅਧਾਰਿਤ ਇੰਡੋ-ਪੈਸਿਫਿਕ ਖੇਤਰ ਲਈ ਸਾਂਝੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ
ਦੋਵੇਂ ਦੇਸ਼ਾਂ ਨੇ ਰੱਖਿਆ ਸਹਿਯੋਗ ‘ਤੇ ਲੈਟਰ ਆਫ਼ ਇਨਟੈਂਟ ‘ਤੇ ਹਸਤਾਖਰ ਕੀਤੇ
प्रविष्टि तिथि:
18 DEC 2025 3:05PM by PIB Chandigarh
ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ 18 ਦਸੰਬਰ, 2025 ਨੂੰ ਨਵੀਂ ਦਿੱਲੀ ਵਿੱਚ ਨੀਦਰਲੈਂਡ ਦੇ ਵਿਦੇਸ਼ ਮੰਤਰੀ ਸ਼੍ਰੀ ਡੇਵਿਡ ਵੈਨ ਵੀਲ (Mr David Van Weel) ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਦੋਵੇਂ ਦੇਸ਼ਾਂ ਦਰਮਿਆਨ ਮਜ਼ਬੂਤ ਅਤੇ ਵਧਦੀ ਰੱਖਿਆ ਸਾਂਝੇਦਾਰੀ ਦੀ ਪੁਸ਼ਟੀ ਕੀਤੀ ਗਈ। ਦੋਵੇਂ ਮੰਤਰੀਆਂ ਨੇ ਰੱਖਿਆ ਉਪਕਰਣਾਂ ਦੇ ਸਹਿ-ਵਿਕਾਸ ਅਤੇ ਸਹਿ-ਉਤਪਾਦਨ ਲਈ ਤਰਜੀਹ ਵਾਲੇ ਖੇਤਰਾਂ ਸਮੇਤ ਕਈ ਦੁਵੱਲੇ ਸੁਰੱਖਿਆ ਅਤੇ ਰੱਖਿਆ ਮੁੱਦਿਆਂ 'ਤੇ ਚਰਚਾ ਕੀਤੀ। ਦੋਵੇਂ ਮੰਤਰੀਆਂ ਨੇ ਰਣਨੀਤਕ ਸਾਂਝੇਦਾਰੀ ਦੇ ਇੱਕ ਮੁੱਖ ਥੰਮ੍ਹ ਵਜੋਂ ਰੱਖਿਆ ਸਹਿਯੋਗ ਨੂੰ ਵਿਕਸਿਤ ਕਰਨ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਦੋਵੇਂ ਦੇਸ਼ਾਂ ਦੀਆਂ ਸੈਨਾਵਾਂ ਦਰਮਿਆਨ ਸਹਿਯੋਗ ਨੂੰ ਵਧਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।


ਇਸ ਮੁਲਾਕਾਤ ਵਿੱਚ ਇੱਕ ਸੁੰਤਤਰ, ਖੁੱਲ੍ਹੇ, ਸਮਾਵੇਸ਼ੀ ਅਤੇ ਨਿਯਮ-ਅਧਾਰਿਤ ਇੰਡੋ-ਪੈਸੀਫਿਕ ਖੇਤਰ ਦੇ ਲਈ ਭਾਰਤ ਅਤੇ ਨੀਦਰਲੈਂਡ ਦੀ ਸਾਂਝੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ ਗਿਆ। ਦੋਵੇਂ ਮੰਤਰੀਆਂ ਨੇ ਇੱਕ ਨੇੜਲੀ ਰੱਖਿਆ ਸਾਂਝੇਦਾਰੀ ਅਤੇ ਦੋਵੇਂ ਦੇਸ਼ਾਂ ਦੇ ਰੱਖਿਆ ਉਦਯੋਗਾਂ, ਵਿਸ਼ੇਸ਼ ਤੌਰ ‘ਤੇ ਵਿਸ਼ਿਸ਼ਟ ਤਕਨਾਲੋਜੀ ਦੇ ਖੇਤਰ ਵਿੱਚ, ਨੂੰ ਜੋੜਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਰੱਖਿਆ ਸਕੱਤਰ ਸ਼੍ਰੀ ਰਾਜੇਸ਼ ਕੁਮਾਰ ਸਿੰਘ ਅਤੇ ਭਾਰਤ ਵਿੱਚ ਨੀਦਰਲੈਂਡਸ ਦੀ ਰਾਜਦੂਤ ਸੁਸ਼੍ਰੀ ਮਾਰਿਸਾ ਗੇਰਾਰਡਸ (Ms Marisa Gerards), ਨੇ ਦੋਵੇਂ ਮੰਤਰੀਆਂ ਦੀ ਮੌਜੂਦਗੀ ਵਿੱਚ ਦੋਵੇਂ ਦੇਸ਼ਾਂ ਦੇ ਦਰਮਿਆਨ ਰੱਖਿਆ ਸਹਿਯੋਗ ‘ਤੇ ਲੈਟਰ ਆਫ਼ ਇਨਟੈਂਟ ਦਾ ਅਦਾਨ -ਪ੍ਰਦਾਨ ਕੀਤਾ।

ਦੋਵੇਂ ਦੇਸ਼ ਤਕਨਾਲੋਜੀ ਸਹਿਯੋਗ, ਸਹਿ-ਉਤਪਾਦਨ ਅਤੇ ਪਲੈਟਫਾਰਮਾਂ ਅਤੇ ਉਪਕਰਣਾਂ ਦੇ ਸਹਿ-ਵਿਕਾਸ ਲਈ ਇੱਕ ਰੱਖਿਆ ਉਦਯੋਗਿਕ ਰੋਡਮੈਪ ਵਿਕਸਿਤ ਕਰਕੇ ਆਪਸੀ ਲਾਭ ਲਈ ਚਿੰਨ੍ਹਿਤ ਕੀਤੇ ਗਏ ਖੇਤਰਾਂ ਵਿੱਚ ਰੱਖਿਆ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣਾ ਚਾਹੁੰਦੇ ਹਨ। ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਲੋਕਾਂ ਦਰਮਿਆਨ ਸਬੰਧ ਬਹੁਤ ਮਜ਼ਬੂਤ ਹਨ ਅਤੇ ਨੀਦਰਲੈਂਡਸ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ ਇੱਕ ਲਿਵਿੰਗ ਬ੍ਰਿਜ ਦੇ ਰੂਪ ਵਿੱਚ ਕੰਮ ਕਰ ਰਹੇ ਹਨ, ਜੋ ਦੋਸਤੀ ਦੇ ਬੰਧਨਾਂ ਨੂੰ ਮਜ਼ਬੂਤ ਕਰ ਰਹੇ ਹਨ।

*****
ਵੀਕੇ/ਸੇਵੀ /ਏਕੇ
(रिलीज़ आईडी: 2206424)
आगंतुक पटल : 6