ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਵਿਕਸਿਤ ਭਾਰਤ ਲਈ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਨਿਗਮ (ਹੁਡਕੋ) ਦੇ ਬੁਨਿਆਦੀ ਢਾਂਚੇ ਦੇ ਵਿੱਤ ਪੋਸ਼ਣ ਬਾਰੇ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
प्रविष्टि तिथि:
16 DEC 2025 5:07PM by PIB Chandigarh
ਕੇਂਦਰੀ ਬਿਜਲੀ ਅਤੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ, ਸ਼੍ਰੀ ਮਨੋਹਰ ਲਾਲ ਨੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਨਿਗਮ (ਹੁਡਕੋ) - ਵਿਕਸਿਤ ਭਾਰਤ ਲਈ ਬੁਨਿਆਦੀ ਢਾਂਚਾ ਵਿੱਤ ਪੋਸ਼ਣ ਵਿਸ਼ੇ ‘ਤੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰਾਲੇ (ਐਮਓਐੱਚਏ) ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ 15 ਦਸੰਬਰ, 2025 ਨੂੰ ਆਯੋਜਿਤ ਕੀਤੀ ਗਈ ਸੀ।

ਇਸ ਮੀਟਿੰਗ ਵਿੱਚ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਤੋਖਨ ਸਾਹੂ; ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਸਕੱਤਰ ਸ਼੍ਰੀ ਸ਼੍ਰੀਨਿਵਾਸ ਕਥੀਕਲਾ; ਮੰਤਰਾਲੇ ਅਤੇ ਹੁਡਕੋ ਦੇ ਸੀਨੀਅਰ ਅਧਿਕਾਰੀ, ਅਤੇ ਰਾਜ ਸਭਾ ਅਤੇ ਲੋਕ ਸਭਾ ਦੋਵਾਂ ਦੇ ਸੰਸਦ ਮੈਂਬਰ ਸ਼ਾਮਲ ਸਨ ।
ਆਪਣੇ ਉਦਘਾਟਨੀ ਭਾਸ਼ਣ ਵਿੱਚ, ਕੇਂਦਰੀ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲਾਗੂ ਕਰਨ ਲਈ ਪੂੰਜੀ ਜ਼ਰੂਰੀ ਹੈ, ਖਾਸ ਕਰਕੇ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਸ਼ਹਿਰੀ ਆਬਾਦੀ ਦੇ ਸੰਦਰਭ ਵਿੱਚ। ਉਨ੍ਹਾ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਕਸਿਤ ਭਾਰਤ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਾਊਸਿੰਗ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਆਪਕ ਵਿਕਾਸ ਲਈ ਟਿਕਾਊ ਅਤੇ ਇਨੋਵੇਟਿਵ ਵਿੱਤ ਪੋਸ਼ਣ ਤੰਤਰ ਦੀ ਲੋੜ ਹੋਵੇਗੀ। ਕੇਂਦਰੀ ਮੰਤਰੀ ਨੇ ਦੇਸ਼ ਭਰ ਵਿੱਚ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਲਈ ਸਰੋਤਾਂ ਨੂੰ ਜੁਟਾਉਣ ਅਤੇ ਲੰਬੇ ਸਮੇਂ ਲਈ ਫੰਡਿੰਗ ਯਕੀਨੀ ਬਣਾਉਣ ਵਿੱਚ ਹੁਡਕੋ ਵਰਗੇ ਸੰਸਥਾਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ।

ਸ਼੍ਰੀ ਮਨੋਹਰ ਲਾਲ ਨੇ ਕਿਹਾ ਕਿ ਜਿਵੇਂ-ਜਿਵੇਂ ਸ਼ਹਿਰਾਂ ਦਾ ਵਿਸਥਾਰ ਹੁੰਦਾ ਹੈ ਅਤੇ ਸ਼ਹਿਰੀ ਮੰਗਾਂ ਵਧਦੀਆਂ ਹਨ, ਵਿੱਤੀ ਮਾਡਲਾਂ ਨੂੰ ਲਚਕੀਲੇ, ਸਮਾਵੇਸ਼ੀ ਅਤੇ ਭਵਿੱਖ ਲਈ ਤਿਆਰ ਬੁਨਿਆਦੀ ਢਾਂਚੇ ਦਾ ਸਮਰਥਨ ਕਰਨ ਲਈ ਬਦਲਣ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਨੇ ਸ਼ਹਿਰੀ ਪਰਿਵਰਤਨ ਨੂੰ ਤੇਜ਼ ਕਰਨ ਲਈ ਸੰਸਥਾਗਤ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਅਤੇ ਪੂੰਜੀ ਦੇ ਵਿਭਿੰਨ ਸਰੋਤਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ।
ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ, ਸ਼੍ਰੀ ਤੋਖਨ ਸਾਹੂ ਨੇ ਹੁਡਕੋ ਦੀ ਪ੍ਰਗਤੀ ਅਤੇ ਹਾਊਸਿੰਗ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਯੋਗਦਾਨ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਹ ਹੁਡਕੋ ਦੀਆਂ ਭੂਮਿਕਾਵਾਂ ਅਤੇ ਕਾਰਜਾਂ ਬਾਰੇ ਸੀਐਮਡੀ ਅਤੇ ਹੋਰ ਅਧਿਕਾਰੀਆਂ ਨਾਲ ਨਿਰੰਤਰ ਸੰਪਰਕ ਵਿੱਚ ਰਹੇ ਹਨ। ਉਨ੍ਹਾਂ ਦੱਸਿਆ ਕਿ 1970 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਸੰਗਠਨ ਦਾ ਲਗਾਤਾਰ ਵਿਕਾਸ ਹੋਇਆ ਹੈ, ਅਤੇ 1990 ਦੇ ਦਹਾਕੇ ਦੇ ਸ਼ੁਰੂ ਵਿੱਚ ਆਰਥਿਕ ਉਦਾਰੀਕਰਨ ਦੀ ਸ਼ੁਰੂਆਤ ਨੇ ਉਦਾਰ ਅਰਥਵਿਵਸਥਾ ਦੇ ਤਹਿਤ ਹਾਊਸਿੰਗ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕਈ ਮੌਕੇ ਖੋਲ੍ਹ ਕੇ ਹੁਡਕੋ ਨੂੰ ਹੋਰ ਵੀ ਮਜ਼ਬੂਤ ਬਣਾਇਆ ਹੈ ।
ਸ਼੍ਰੀ ਤੋਖਨ ਸਾਹੂ ਨੇ ਅੱਗੇ ਕਿਹਾ ਕਿ ਵਿੱਤ ਪੋਸ਼ਣ ਤੋਂ ਇਲਾਵਾ, ਹੁਡਕੋ ਨੇ ਸ਼ਹਿਰੀ ਖੇਤਰ ਲਈ ਪ੍ਰੋਜੈਕਟ ਕੰਸਲਟੈਂਸੀ ਅਤੇ ਸਮਰੱਥਾ ਨਿਰਮਾਣ ਪਹਿਲਕਦਮੀਆਂ ਵਿੱਚ ਮਹੱਤਵਪੂਰਨ ਮੁਹਾਰਤ ਵਿਕਸਿਤ ਕੀਤੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸਟਾਕ ਐਕਸਚੇਂਜ 'ਤੇ ਸੂਚੀਬੱਧ ਹੋਣ ਤੋਂ ਬਾਅਦ, ਕੰਪਨੀ ਨੇ ਸ਼ੇਅਰਧਾਰਕਾਂ ਨੂੰ ਮਜ਼ਬੂਤ ਰਿਟਰਨ ਦਿੱਤਾ ਹੈ, ਜੋ ਕਿ ਇਸਦੇ ਵਧਦੇ ਬਾਜ਼ਾਰ ਪੂੰਜੀਕਰਨ ਅਤੇ ਵਧੇ ਹੋਏ ਲਾਭਅੰਸ਼ ਭੁਗਤਾਨਾਂ ਤੋਂ ਝਲਕਦਾ ਹੈ। ਉਨ੍ਹਾਂ ਦੱਸਿਆ ਕਿ ਹੁਡਕੋ ਮਾਰਕੀਟ ਪੂੰਜੀਕਰਣ ਦੇ ਮਾਮਲੇ ਵਿੱਚ ਸਟਾਕ ਐਕਸਚੇਂਜ 'ਤੇ ਸੂਚੀਬੱਧ ਚੋਟੀ ਦੀਆਂ 200 ਕੰਪਨੀਆਂ ਵਿੱਚ ਸ਼ੁਮਾਰ ਹੈ।
ਸਲਾਹਕਾਰ ਕਮੇਟੀ ਦੇ ਮੈਂਬਰਾਂ ਨੇ ਬੁਨਿਆਦੀ ਢਾਂਚੇ ਦੇ ਵਿੱਤ ਪੋਸ਼ਣ ਨੂੰ ਮਜ਼ਬੂਤ ਕਰਨ ਅਤੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਹੁਡਕੋ ਦੀ ਭੂਮਿਕਾ ਨੂੰ ਵਧਾਉਣ ਬਾਰੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ। ਮਾਣਯੋਗ ਕੇਂਦਰੀ ਮੰਤਰੀ ਨੇ ਉਸਾਰੂ ਸੁਝਾਵਾਂ ਦਾ ਸੁਆਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਪ੍ਰਭਾਵਸ਼ਾਲੀ ਫਾਲੋ-ਅੱਪ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਅਗਲੀ ਮੀਟਿੰਗ ਵਿੱਚ ਕਮੇਟੀ ਅੱਗੇ ਇੱਕ ਐਕਸ਼ਨ ਟੇਕਨ ਰਿਪੋਰਟ (ਏਟੀਆਰ) ਪੇਸ਼ ਕੀਤੀ ਜਾਵੇਗੀ।
***
ਐੱਸਕੇ
(रिलीज़ आईडी: 2206642)
आगंतुक पटल : 6