ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ
ਦੋਵਾਂ ਪ੍ਰਧਾਨ ਮੰਤਰੀਆਂ ਨੇ ਸਾਂਝੇ ਤੌਰ ’ਤੇ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ ਦਾ ਐਲਾਨ ਕੀਤਾ
ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਹੋਏ ਕਿ ਇਹ ਐੱਫਟੀਏ ਦੋਵਾਂ ਦੇਸ਼ਾਂ ਦਰਮਿਆਨ ਵਧੇਰੇ ਵਪਾਰ, ਨਿਵੇਸ਼, ਨਵੀਨਤਾ ਅਤੇ ਸਾਂਝੇ ਮੌਕਿਆਂ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ
ਦੋਵਾਂ ਪ੍ਰਧਾਨ ਮੰਤਰੀਆਂ ਨੇ ਰੱਖਿਆ, ਖੇਡਾਂ, ਸਿੱਖਿਆ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਸਮੇਤ ਦੁਵੱਲੇ ਸਹਿਯੋਗ ਦੇ ਹੋਰ ਖੇਤਰਾਂ ਵਿੱਚ ਹੋਈ ਪ੍ਰਗਤੀ ਦਾ ਵੀ ਸਵਾਗਤ ਕੀਤਾ
प्रविष्टि तिथि:
22 DEC 2025 11:30AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਕ੍ਰਿਸਟੋਫਰ ਲਕਸਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਸਾਂਝੇ ਤੌਰ 'ਤੇ ਇਤਿਹਾਸਕ, ਅਭਿਲਾਸ਼ੀ ਅਤੇ ਆਪਸੀ ਤੌਰ 'ਤੇ ਫਾਇਦੇਮੰਦ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ (ਐੱਫਟੀਏ) ਦੀ ਸਫਲ ਸਮਾਪਤੀ ਦਾ ਐਲਾਨ ਕੀਤਾ।
ਮਾਰਚ, 2025 ਵਿੱਚ ਪ੍ਰਧਾਨ ਮੰਤਰੀ ਲਕਸਨ ਦੀ ਭਾਰਤ ਫੇਰੀ ਦੌਰਾਨ ਗੱਲਬਾਤ ਸ਼ੁਰੂ ਹੋਣ ਤੋਂ ਬਾਅਦ, ਦੋਵੇਂ ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਰਿਕਾਰਡ 9 ਮਹੀਨਿਆਂ ਵਿੱਚ ਮੁਕਤ ਵਪਾਰ ਸਮਝੌਤੇ (ਐੱਫਟੀਏ) ਦੀ ਸਮਾਪਤੀ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਡੂੰਘਾ ਕਰਨ ਦੀ ਸਾਂਝੀ ਇੱਛਾ ਅਤੇ ਰਾਜਨੀਤਿਕ ਇੱਛਾ ਸ਼ਕਤੀ ਨੂੰ ਦਰਸਾਉਂਦਾ ਹੈ। ਇਹ ਮੁਕਤ ਵਪਾਰ ਸਮਝੌਤਾ ਦੁਵੱਲੇ ਆਰਥਿਕ ਸਬੰਧਾਂ ਨੂੰ ਵਧੇਰੇ ਮਜ਼ਬੂਤ ਕਰੇਗਾ, ਬਾਜ਼ਾਰ ਪਹੁੰਚ ਨੂੰ ਵਧਾਏਗਾ, ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰੇਗਾ, ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਸਹਿਯੋਗ ਨੂੰ ਮਜ਼ਬੂਤ ਕਰੇਗਾ ਅਤੇ ਨਾਲ ਹੀ ਵੱਖ-ਵੱਖ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਨਵੀਨਤਾਕਾਰਾਂ, ਉੱਦਮੀਆਂ, ਕਿਸਾਨਾਂ, ਛੋਟੇ ਅਤੇ ਦਰਮਿਆਨੇ ਉੱਦਮਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰੇਗਾ।
ਇਸ ਮੁਕਤ ਵਪਾਰ ਸਮਝੌਤੇ (ਐੱਫਟੀਏ) ਤੋਂ ਮਿਲੀ ਮਜ਼ਬੂਤੀ ਅਤੇ ਭਰੋਸੇਮੰਦ ਨੀਂਹ ਦੇ ਨਾਲ, ਦੋਵਾਂ ਪ੍ਰਧਾਨ ਮੰਤਰੀਆਂ ਨੇ ਅਗਲੇ ਪੰਜ ਵਰ੍ਹਿਆਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਅਤੇ ਅਗਲੇ 15 ਵਰ੍ਹਿਆਂ ਵਿੱਚ ਨਿਊਜ਼ੀਲੈਂਡ ਵੱਲੋਂ ਭਾਰਤ ਵਿੱਚ 20 ਬਿਲੀਅਨ ਅਮਰੀਕੀ ਡਾਲਰ ਦੇ ਨਿਵੇਸ਼ ਦਾ ਵਿਸ਼ਵਾਸ ਪ੍ਰਗਟ ਕੀਤਾ। ਦੋਵਾਂ ਆਗੂਆਂ ਨੇ ਖੇਡਾਂ, ਸਿੱਖਿਆ ਅਤੇ ਦੋਵੇਂ ਦੇਸ਼ਾਂ ਦੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਵਰਗੇ ਦੁਵੱਲੇ ਸਹਿਯੋਗ ਦੇ ਹੋਰ ਖੇਤਰਾਂ ਵਿੱਚ ਹਾਸਲ ਕੀਤੀ ਗਈ ਪ੍ਰਗਤੀ ਦਾ ਵੀ ਸਵਾਗਤ ਕੀਤਾ ਅਤੇ ਭਾਰਤ-ਨਿਊਜ਼ੀਲੈਂਡ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਗੱਲਬਾਤ ਵਿੱਚ ਦੋਵੇਂ ਆਗੂਆਂ ਨੇ ਆਪਸ ਵਿੱਚ ਸੰਪਰਕ ਬਣਾਏ ਰੱਖਣ ’ਤੇ ਸਹਿਮਤ ਪ੍ਰਗਟਾਈ।
************
ਐੱਮਜੇਪੀਐੱਸ/ਐੱਸਟੀ
(रिलीज़ आईडी: 2207449)
आगंतुक पटल : 5
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam