ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਭਾਰਤ- ਨਿਊਜ਼ੀਲੈਂਡ ਦਰਮਿਆਨ ਮੁਕਤ ਵਪਾਰ ਸਮਝੌਤੇ (FTA) ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਨਵੇਂ ਮੀਲ ਪੱਥਰ ਸਥਾਪਿਤ ਕਰਨ ਵਾਲੀ ਮੋਦੀ ਸਰਕਾਰ ਦੀ ਵਿਆਪਕ ਕੂਟਨੀਤੀ ਦੱਸਿਆ


ਭਾਰਤ-ਨਿਊਜ਼ੀਲੈਂਡ FTA ਤੋਂ 20 ਬਿਲੀਅਨ ਡਾਲਰ ਦਾ ਨਿਵੇਸ਼ ਆਵੇਗਾ ਅਤੇ ਭਾਰਤੀ ਇਨੋਵੇਟਰਸ, ਉੱਦਮੀਆਂ, ਕਿਸਾਨਾਂ, MSMEs, ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਸਮ੍ਰਿੱਧੀ ਦੇ ਨਵੇਂ ਰਸਤੇ ਖੋਲ੍ਹਣ ਵਾਲੇ ਆਕਰਸ਼ਣ ਮੌਕੇ ਮਿਲਣਗੇ

ਇਹ ਸਮਝੌਤਾ ਇੱਕ ਬਿਹਤਰੀਨ ਉਦਾਹਰਣ ਹੈ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਜਨ-ਕੇਂਦ੍ਰਿਤ ਵਿਦੇਸ਼ ਨੀਤੀ ਨਾਗਰਿਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ

प्रविष्टि तिथि: 22 DEC 2025 7:58PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਭਾਰਤ-ਨਿਊਜ਼ੀਲੈਂਡ ਦਰਮਿਆਨ ਮੁਕਤ ਵਪਾਰ ਸਮਝੌਤੇ (FTA) ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਨਵੇਂ ਮੀਲ ਪੱਥਰ ਸਥਾਪਿਤ ਕਰਨ ਵਾਲੀ ਮੋਦੀ ਸਰਕਾਰ ਦੀ ਵਪਾਰ ਕੂਟਨੀਤੀ ਦੱਸਿਆ ਹੈ।

ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੀ ਵਪਾਰ ਕੂਟਨੀਤੀ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ-ਨਿਊਜ਼ੀਲੈਂਡ FTA ਤੋਂ 20 ਬਿਲੀਅਨ ਡਾਲਰ ਦਾ ਨਿਵੇਸ਼ ਆਵੇਗਾ ਅਤੇ ਭਾਰਤੀ ਇਨੋਵੇਟਰਸ, ਉੱਦਮੀਆਂ, ਕਿਸਾਨਾਂ, MSMEs, ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਸਮ੍ਰਿੱਧੀ ਦੇ ਨਵੇਂ ਰਸਤੇ ਖੋਲ੍ਹਣ ਵਾਲੇ ਆਕਰਸ਼ਕ ਮੌਕੇ ਮਿਲਣਗੇ। ਸ਼੍ਰੀ ਸ਼ਾਹ ਨੇ ਕਿਹਾ ਕਿ ਇਹ ਸਮਝੌਤਾ ਇਸ ਗੱਲ ਦੀ ਇੱਕ ਬਿਹਤਰੀਨ ਉਦਾਹਰਣ ਹੈ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਜਨ-ਕੇਂਦ੍ਰਿਤ ਵਿਦੇਸ਼ ਨੀਤੀ ਨਾਗਰਿਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ।

 

************

ਆਰਕੇ/ਆਰਆਰ/ਪੀਐੱਸ


(रिलीज़ आईडी: 2207706) आगंतुक पटल : 22
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Gujarati , Tamil , Telugu , Kannada , Malayalam