ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ, ਮਹਾਨ ਕਿਸਾਨ ਨੇਤਾ, ਭਾਰਤ ਰਤਨ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਨਮਨ ਕੀਤਾ
ਚੌਧਰੀ ਚਰਨ ਸਿੰਘ ਜੀ ਦਾ ਜੀਵਨ ਖੇਤੀਬਾੜੀ ਵਿਵਸਥਾ ਦੇ ਉਥਾਨ, ਕਿਸਾਨਾਂ ਦੀ ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਰਿਹਾ ਸੀ
ਉਨ੍ਹਾਂ ਨੇ ਕਿਸਾਨ ਅਤੇ ਕਿਸਾਨੀ ਨੂੰ ਸ਼ਾਸਨ ਦੇ ਕੇਂਦਰ ਵਿੱਚ ਰੱਖਣ ਦਾ ਸਾਹਸੀ ਕਾਰਜ ਕੀਤਾ, ਐਮਰਜੈਂਸੀ ਅਤੇ ਤਾਨਾਸ਼ਾਹੀ ਸੱਤਾ ਨੂੰ ਉਖਾੜ ਕੇ ਸੁੱਟਣ ਵਿੱਚ ਵੀ ਉਨ੍ਹਾਂ ਦੀ ਵੱਡੀ ਭੂਮਿਕਾ ਰਹੀ ਸੀ
प्रविष्टि तिथि:
23 DEC 2025 11:27AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ, ਮਹਾਨ ਕਿਸਾਨ ਨੇਤਾ, ਭਾਰਤ ਰਤਨ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ।
ਐਕਸ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸਾਬਕਾ ਪ੍ਰਧਾਨ ਮੰਤਰੀ, ਮਹਾਨ ਕਿਸਾਨ ਨੇਤਾ, ਭਾਰਤ ਰਤਨ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਚੌਧਰੀ ਚਰਨ ਸਿੰਘ ਜੀ ਦਾ ਜੀਵਨ ਖੇਤੀਬਾੜੀ ਵਿਵਸਥਾ ਦੇ ਉਥਾਨ, ਕਿਸਾਨਾਂ ਦੀ ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਰਿਹਾ ਸੀ। ਉਨ੍ਹਾਂ ਕਿਸਾਨ ਅਤੇ ਕਿਰਸਾਣੀ ਨੂੰ ਸ਼ਾਸਨ ਦੇ ਕੇਂਦਰ ਵਿੱਚ ਰੱਖਣ ਦਾ ਸਾਹਸੀ ਕਾਰਜ ਕੀਤਾ। ਐਮਰਜੈਂਸੀ ਅਤੇ ਤਾਨਾਸ਼ਾਹੀ ਸੱਤਾ ਨੂੰ ਉਖਾੜ ਕੇ ਸੁੱਟਣ ਵਿੱਚ ਵੀ ਉਨ੍ਹਾਂ ਦੀ ਵੱਡੀ ਭੂਮਿਕਾ ਰਹੀ ਸੀ
************
ਆਰਕੇ/ ਆਰਆਰ/ ਪੀਐੱਸ /ਬਲਜੀਤ
(रिलीज़ आईडी: 2207809)
आगंतुक पटल : 2