ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਦੇ ਮੁਕਤ ਵਪਾਰ ਸਮਝੌਤੇ (ਐੱਫਟੀਏ) ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਇੱਕ ਵਿਆਪਕ ਮਿਸ਼ਨ ਦਾ ਹਿੱਸਾ ਹਨ
प्रविष्टि तिथि:
23 DEC 2025 2:58PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਦੇ ਮੁਕਤ ਵਪਾਰ ਸਮਝੌਤੇ ਸਿਰਫ਼ ਟੈਰਿਫ ਕਟੌਤੀ ਤੱਕ ਹੀ ਸੀਮਿਤ ਨਹੀਂ ਹਨ, ਸਗੋਂ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਲੱਖਾਂ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਦੇ ਇੱਕ ਵਿਸ਼ਾਲ ਮਿਸ਼ਨ ਦਾ ਹਿੱਸਾ ਬਣ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਉਹ ਉਜਾਗਰ ਕਰਦੇ ਹਨ ਕਿ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਇੱਕ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਇਹ ਭਾਰਤ ਦਾ ਪਹਿਲਾ ਮਹਿਲਾ-ਅਗਵਾਈ ਵਾਲਾ ਮੁਕਤ ਵਪਾਰ ਸਮਝੌਤਾ ਹੈ। ਲਗਭਗ ਸਮੁੱਚੀ ਗੱਲਬਾਤ ਟੀਮ ਵਿੱਚ ਔਰਤਾਂ ਸ਼ਾਮਲ ਸਨ।
ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੇ ਐੱਕਸ 'ਤੇ ਇੱਕ ਪੋਸਟ ਦੇ ਜਵਾਬ ਵਿੱਚ ਸ਼੍ਰੀ ਮੋਦੀ ਨੇ ਕਿਹਾ:
"ਇਸ ਜਾਣਕਾਰੀ ਭਰਪੂਰ ਲੇਖ ਵਿੱਚ, ਕੇਂਦਰੀ ਮੰਤਰੀ ਸ਼੍ਰੀ @PiyushGoyal ਦੱਸਦੇ ਹਨ ਕਿ ਕਿਵੇਂ ਅੱਜ ਭਾਰਤ ਦੇ ਮੁਕਤ ਵਪਾਰ ਸਮਝੌਤੇ ਸਿਰਫ਼ ਟੈਰਿਫ ਘਟਾਉਣ ਬਾਰੇ ਨਹੀਂ ਹਨ, ਸਗੋਂ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਲੱਖਾਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਇੱਕ ਵਿਸ਼ਾਲ ਮਿਸ਼ਨ ਦਾ ਹਿੱਸਾ ਹਨ।"
ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ-ਨਿਊਜ਼ੀਲੈਂਡ ਐੱਫਟੀਏ ਇੱਕ ਇਤਿਹਾਸਕ ਮੀਲ ਪੱਥਰ ਹੈ, ਕਿਉਂਕਿ ਇਹ ਭਾਰਤ ਦਾ ਔਰਤਾਂ ਦੀ ਅਗਵਾਈ ਵਾਲਾ ਪਹਿਲਾ ਐੱਫਟੀਏ ਹੈ। ਲਗਭਗ ਪੂਰੀ ਗੱਲਬਾਤ ਟੀਮ ਵਿੱਚ ਔਰਤਾਂ ਸ਼ਾਮਲ ਸਨ।
************
ਐੱਮਜੇਪੀਐੱਸ/ਵੀਜੇ
(रिलीज़ आईडी: 2207826)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Urdu
,
हिन्दी
,
Marathi
,
Assamese
,
Bengali
,
Gujarati
,
Tamil
,
Telugu
,
Kannada
,
Malayalam