ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਧਾਰਮਿਕ ਘੱਟ ਗਿਣਤੀਆਂ ਦੀ ਸੁਰੱਖਿਆ, ਭਲਾਈ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ

Posted On: 20 DEC 2025 2:44PM by PIB Chandigarh

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ 18 ਦਸੰਬਰ 2025 ਨੂੰ ਘੱਟ ਗਿਣਤੀ ਦਿਵਸ ਮਨਾਇਆ। ਇਸ ਮੌਕੇ ‘ਤੇ ਛੇ ਘੱਟ ਗਿਣਤੀ ਭਾਈਚਾਰਿਆਂ - ਮੁਸਲਮਾਨ, ਸਿੱਖ, ਈਸਾਈ, ਬੋਧੀ, ਜੈਨ ਅਤੇ ਜ਼ੋਰੋਸਟ੍ਰੀਅਨ (ਪਾਰਸੀ) - ਦੇ ਭਾਈਚਾਰਕ ਆਗੂਆਂ ਨੇ ਇਸ ਮੌਕੇ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ।

ਮਾਊਂਟ ਕਾਰਮਲ ਸਕੂਲ ਦੇ ਮਹਿਮਾਨ ਬੁਲਾਰੇ ਡਾ. ਮਾਈਕਲ ਵੀ. ਵਿਲੀਅਮਜ਼ ਨੇ ਸਭਾ ਨੂੰ ਯਾਦ ਦਿਵਾਇਆ ਕਿ ਘੱਟ ਗਿਣਤੀ ਦਿਵਸ ਕਿਉਂ ਮਹੱਤਵਪੂਰਨ ਹੈ, ਅਤੇ ਸਿੱਖਿਆ ਅਤੇ ਸਿਹਤ ਸੰਭਾਲ ਰਾਹੀਂ ਰਾਸ਼ਟਰ ਨਿਰਮਾਣ ਵਿੱਚ ਈਸਾਈ ਭਾਈਚਾਰੇ ਦੇ ਲੰਬੇ ਅਤੇ ਮੌਨ ਯੋਗਦਾਨ ਨੂੰ ਉਜਾਗਰ ਕੀਤਾ – ਇਹ ਅਜਿਹੀਆਂ ਸੰਸਥਾਵਾਂ ਹਨ ਜੋ ਸੰਪਰਦਾਇਕ ਸੀਮਾਵਾਂ ਤੋਂ ਕਿਤੇ ਵੱਧ ਸੇਵਾ ਕਰਦੀਆਂ ਹਨ।

ਜਾਮੀਆ ਹਮਦਰਦ ਦੇ ਮੁਹੰਮਦ ਤੌਹੀਦ ਆਲਮ ਨੇ "ਸਬਕਾ ਸਾਥ, ਸਬਕਾ ਵਿਸ਼ਵਾਸ, ਸਬਕਾ ਵਿਕਾਸ" ਦੇ ਵਿਸ਼ਾਲ ਢਾਂਚੇ ਦੇ ਅੰਦਰ ਘੱਟ ਗਿਣਤੀ ਭਲਾਈ ਨੂੰ ਉਜਾਗਰ ਕੀਤਾ, ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮਾਵੇਸ਼ ਅੱਜ ਦੇ ਸ਼ਾਸਨ ਦੀ ਬੁਨਿਆਦੀ ਨੀਂਹ ਹੈ। ਖਾਲਸਾ ਕਾਲਜ ਦੇ ਪ੍ਰੋਫੈਸਰ ਹਰਬੰਸ ਸਿੰਘ ਨੇ ਗੁਰੂਬਾਣੀ ਤੋਂ ਪ੍ਰੇਰਨਾ ਲੈਂਦੇ ਹੋਏ ਸਮਝਾਇਆ ਕਿ ਸਹਿ-ਹੋਂਦ ਅਤੇ ਸਮੂਹਿਕ ਖੁਸ਼ਹਾਲੀ ਸਿਰਫ਼ ਨਾਅਰੇ ਨਹੀਂ ਸਗੋਂ ਜੀਵਤ ਪਰੰਪਰਾਵਾਂ ਹਨ।

ਆਚਾਰੀਆ ਯੇਸ਼ੀ ਫੁੰਤਸੋਕ ਅਤੇ ਡਾ. ਇੰਦੂ ਜੈਨ ਨੇ ਬੋਧੀ ਅਤੇ ਜੈਨ ਭਾਈਚਾਰਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਤੋਂ ਢੁਕਵੇਂ ਹੱਲ ਕੱਢਣ ਦੀ ਮੰਗ ਕੀਤੀ। ਅਨੁਭਵੀ ਪਾਰਸੀ ਨੇਤਾ ਸ਼੍ਰੀ ਮਰਾਜ਼ਬਾਨ ਨਰੀਮਨ ਜ਼ੈਵਾਲਾ ਨੇ ਘੱਟ ਗਿਣਤੀ-ਕੇਂਦ੍ਰਿਤ ਪ੍ਰੋਗਰਾਮਾਂ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੀ ਭੂਮਿਕਾ ਦਾ ਵੇਰਵਾ ਦੇ ਕੇ ਆਪਣੇ ਭਾਸ਼ਣ ਦੀ ਸਮਾਪਤੀ ਕੀਤੀ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਭਾਰਤ ਦੇ ਵਿਭਿੰਨ ਭਾਈਚਾਰਿਆਂ ਨੂੰ ਇੱਕ ਸਾਂਝੇ ਨਾਗਰਿਕ ਪਲੇਟਫਾਰਮ 'ਤੇ ਇਕੱਠੇ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਘੱਟ ਗਿਣਤੀ ਭਾਈਚਾਰਿਆਂ ਲਈ ਖੁੱਲ੍ਹਾ ਸੈਸ਼ਨ

ਇਸ ਸਮਾਗਮ ਵਿੱਚ ਘੱਟ ਗਿਣਤੀ ਭਾਈਚਾਰਿਆਂ ਦੇ ਵੱਡੀ ਗਿਣਤੀ ਵਿੱਚ ਨੁਮਾਇੰਦਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਖੁੱਲ੍ਹੇ ਸੈਸ਼ਨ ਦੌਰਾਨ, ਘੱਟ ਗਿਣਤੀ ਸਰਟੀਫਿਕੇਟਾਂ ਤੋਂ ਲੈ ਕੇ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਤੱਕ ਦੇ ਮੁੱਦਿਆਂ 'ਤੇ ਕਈ ਸਵਾਲ ਉਠਾਏ ਗਏ। ਇਸ ਸੰਵਾਦ ਨੇ ਮਜ਼ਬੂਤ ​​ਭਾਗੀਦਾਰੀ ਅਤੇ ਗੱਲਬਾਤ ਰਾਹੀਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਾਂਝੀ ਵਚਨਬੱਧਤਾ ਦਿਖਾਈ ਦਿੰਦੀ ਹੈ ।

ਇੱਕ ਸਮਾਵੇਸ਼ੀ ਸਮਾਜ ਦਾ ਨਿਰਮਾਣ

ਸ਼੍ਰੀਮਤੀ ਅਲਕਾ ਉਪਾਧਿਆਏ, ਸਕੱਤਰ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (ਐਨਸੀਐਮ) ਨੇ ਘੱਟ ਗਿਣਤੀ ਭਾਈਚਾਰਿਆਂ ਦੇ ਉਥਾਨ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰਿਆਂ ਨੇ ਦੇਸ਼ ਦੇ ਸਮ੍ਰਿੱਧ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਤਾਣੇ-ਬਾਣੇ ਵਿੱਚ ਅਨਮੋਲ ਯੋਗਦਾਨ ਪਾਇਆ ਹੈ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਇੱਕ ਸਮਾਵੇਸ਼ੀ ਅਤੇ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ।

ਉਨ੍ਹਾਂ ਨੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਕਾਸ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਗੱਲ ਕੀਤੀ, ਜਿਨ੍ਹਾਂ ਵਿੱਚ ਸਿੱਖਿਆ, ਹੁਨਰ ਵਿਕਾਸ, ਵਿੱਤੀ ਸਹਾਇਤਾ ਅਤੇ ਸਸ਼ਕਤੀਕਰਨ ਨਾਲ ਸਬੰਧਤ ਯੋਜਨਾਵਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸਰਕਾਰੀ ਕਾਰਵਾਈਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਿੱਛੇ ਨਾ ਰਹੇ ਅਤੇ ਸਾਰੇ ਭਾਈਚਾਰਿਆਂ ਨੂੰ, ਭਾਵੇਂ ਉਨ੍ਹਾਂ ਦਾ ਪਿਛੋਕੜ ਕੁਝ ਵੀ ਹੋਵੇ, ਤਰੱਕੀ ਅਤੇ ਖੁਸ਼ਹਾਲੀ ਦੇ ਬਰਾਬਰ ਮੌਕੇ ਮਿਲਣ। ਉਨ੍ਹਾਂ ਨੇ ਵੱਖ-ਵੱਖ ਭਾਈਚਾਰਿਆਂ ਵਿਚਕਾਰ ਨਿਰੰਤਰ ਗੱਲਬਾਤ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੀ ਸਕੱਤਰ ਸ਼੍ਰੀਮਤੀ ਉਪਾਧਿਆਏ ਨੇ ਕਿਹਾ ਕਿ ਆਪਣੀ ਸਥਾਪਨਾ ਤੋਂ ਲੈ ਕੇ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਭਾਰਤ ਵਿੱਚ ਧਾਰਮਿਕ ਘੱਟ ਗਿਣਤੀਆਂ ਦੀ ਸੁਰੱਖਿਆ, ਭਲਾਈ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਰਾਜ ਸਰਕਾਰਾਂ, ਹਿੱਤਧਾਰਕਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਨਿਰੰਤਰ ਸੰਪਰਕ ਰਾਹੀਂ, ਘੱਟ ਗਿਣਤੀਆਂ ਦੀ ਅਵਾਜ਼ ਸੁਣੀ ਜਾਂਦੀ ਹੈ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਅਕਾਂਖਿਆਵਾਂ ਨੂੰ  ਪੂਰਾ ਕੀਤਾ ਜਾਂਦਾ ਹੈ ।

************

ਏਕੇ/ਐਮਆਰ/ਬਲਜੀਤ


(Release ID: 2208069) ਵਿਜ਼ੀਟਰ ਕਾਊਂਟਰ : 22