ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਲੇਖਕ ਵਿਨੋਦ ਕੁਮਾਰ ਸ਼ੁਕਲਾ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 23 DEC 2025 7:24PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਲੇਖਕ ਅਤੇ ਗਿਆਨ-ਪੀਠ ਪੁਰਸਕਾਰ ਜੇਤੂ ਵਿਨੋਦ ਕੁਮਾਰ ਸ਼ੁਕਲਾ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਹਿੰਦੀ ਸਾਹਿਤ ਦੀ ਦੁਨੀਆ ਵਿੱਚ ਵਡਮੁੱਲੇ ਯੋਗਦਾਨ ਲਈ ਉਹਨਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਗਿਆਨ-ਪੀਠ ਪੁਰਸਕਾਰ ਨਾਲ ਸਨਮਾਨਤ ਪ੍ਰਸਿੱਧ ਲੇਖਕ ਵਿਨੋਦ ਕੁਮਾਰ ਸ਼ੁਕਲਾ ਜੀ ਦੇ ਦੇਹਾਂਤ 'ਤੇ ਬਹੁਤ ਦੁੱਖ ਹੋਇਆ ਹੈ । ਹਿੰਦੀ ਸਾਹਿਤ ਜਗਤ ਵਿੱਚ ਆਪਣੇ ਵਡਮੁੱਲੇ ਯੋਗਦਾਨ ਲਈ ਉਹ ਹਮੇਸ਼ਾ ਯਾਦ ਰਹਿਣਗੇ । ਦੁੱਖ ਦੇ ਇਸ ਪਲ ਵਿੱਚ ਮੇਰੀਆਂ ਸੰਵੇਦਨਾਵਾਂ ਉਹਨਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।"

 

*********

ਐੱਮਜੇਪੀਐੱਸ/ਵੀਜੇ


(रिलीज़ आईडी: 2208286) आगंतुक पटल : 45
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam