ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ ਦੇ ਮੌਕੇ 'ਤੇ ਪ੍ਰਧਾਨ ਮੰਤਰੀ 25 ਦਸੰਬਰ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ


ਪ੍ਰਧਾਨ ਮੰਤਰੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਜੀਵਨ ਅਤੇ ਆਦਰਸ਼ਾਂ ਦਾ ਸਨਮਾਨ ਕਰਨ ਲਈ ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕਰਨਗੇ

ਰਾਸ਼ਟਰ ਪ੍ਰੇਰਨਾ ਸਥਲ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ, ਪੰਡਿਤ ਦੀਨਦਿਆਲ ਉਪਾਧਿਆਏ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀਆਂ 65 ਫੁੱਟ ਉੱਚੀਆਂ ਕਾਂਸੀ ਦੀਆਂ ਮੂਰਤੀਆਂ ਹਨ

ਰਾਸ਼ਟਰ ਪ੍ਰੇਰਨਾ ਸਥਲ ਵਿੱਚ ਇੱਕ ਅਤਿ-ਆਧੁਨਿਕ ਕਮਲ ਦੇ ਆਕਾਰ ਦਾ ਅਜਾਇਬ ਘਰ ਵੀ ਹੈ, ਜੋ ਭਾਰਤ ਦੀ ਰਾਸ਼ਟਰੀ ਯਾਤਰਾ ਅਤੇ ਲੀਡਰਸ਼ਿਪ ਵਿਰਾਸਤ ਨੂੰ ਦਰਸਾਉਂਦਾ ਹੈ

प्रविष्टि तिथि: 24 DEC 2025 11:05AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਦਸੰਬਰ, 2025 ਨੂੰ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ ਦੇ ਮੌਕੇ ’ਤੇ ਉੱਤਰ ਪ੍ਰਦੇਸ਼ ਦੇ ਲਖਨਊ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 2:30 ਵਜੇ, ਪ੍ਰਧਾਨ ਮੰਤਰੀ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕਰਨਗੇ ਅਤੇ ਇਸ ਮੌਕੇ 'ਤੇ ਇੱਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੁਤੰਤਰ ਭਾਰਤ ਦੀਆਂ ਉੱਘੀਆਂ ਸ਼ਖਸੀਅਤਾਂ ਦੀ ਵਿਰਾਸਤ ਦਾ ਸਨਮਾਨ ਕਰਨ ਦੇ ਦ੍ਰਿਸ਼ਟੀਕੋਣ ਤੋਂ ਪ੍ਰੇਰਿਤ, ਰਾਸ਼ਟਰ ਪ੍ਰੇਰਨਾ ਸਥਲ ਭਾਰਤ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਦੇ ਜੀਵਨ, ਵਿਚਾਰਾਂ ਅਤੇ ਸਥਾਈ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕਰੇਗਾ, ਜਿਨ੍ਹਾਂ ਦੀ ਅਗਵਾਈ ਨੇ ਦੇਸ਼ ਦੀ ਲੋਕਤੰਤਰੀ, ਰਾਜਨੀਤਿਕ ਅਤੇ ਵਿਕਾਸ ਯਾਤਰਾ ਨੂੰ ਡੂੰਘਾ ਪ੍ਰਭਾਵਿਤ ਕੀਤਾ।

ਰਾਸ਼ਟਰ ਪ੍ਰੇਰਨਾ ਸਥਲ ਨੂੰ ਇੱਕ ਇਤਿਹਾਸਕ ਰਾਸ਼ਟਰੀ ਸਮਾਰਕ ਅਤੇ ਸਥਾਈ ਰਾਸ਼ਟਰੀ ਮਹੱਤਵ ਦੇ ਇੱਕ ਪ੍ਰੇਰਨਾਦਾਇਕ ਕੰਪਲੈਕਸ ਵਜੋਂ ਵਿਕਸਿਤ ਕੀਤਾ ਗਿਆ ਹੈ। ਲਗਭਗ ₹230 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਅਤੇ 65 ਏਕੜ ਦੇ ਵਿਸ਼ਾਲ ਖੇਤਰ ਵਿੱਚ ਫੈਲਿਆ ਇਹ ਕੰਪਲੈਕਸ ਇੱਕ ਸਥਾਈ ਰਾਸ਼ਟਰੀ ਸੰਪਤੀ ਵਜੋਂ ਪਰਿਕਲਪਿਤ ਹੈ, ਜੋ ਲੀਡਰਸ਼ਿਪ ਕਦਰਾਂ-ਕੀਮਤਾਂ, ਰਾਸ਼ਟਰੀ ਸੇਵਾ, ਸਭਿਆਚਾਰਕ ਚੇਤਨਾ ਅਤੇ ਜਨਤਕ ਪ੍ਰੇਰਨਾ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ।

ਇਸ ਕੰਪਲੈਕਸ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ, ਪੰਡਿਤ ਦੀਨਦਿਆਲ ਉਪਾਧਿਆਏ ਅਤੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਈ ਦੀਆਂ 65 ਫੁੱਟ ਉੱਚੀਆਂ ਕਾਂਸੀ ਦੀਆਂ ਮੂਰਤੀਆਂ ਹਨ, ਜੋ ਭਾਰਤ ਦੇ ਰਾਜਨੀਤਿਕ ਵਿਚਾਰ, ਰਾਸ਼ਟਰ ਨਿਰਮਾਣ ਅਤੇ ਜਨਤਕ ਜੀਵਨ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦਾ ਪ੍ਰਤੀਕ ਹਨ। ਇਸ ਵਿੱਚ ਇੱਕ ਅਤਿ-ਆਧੁਨਿਕ ਅਜਾਇਬ ਘਰ ਵੀ ਹੈ, ਜੋ ਕਿ ਕਮਲ ਦੇ ਫੁੱਲ ਦੇ ਆਕਾਰ ਵਿੱਚ ਤਿਆਰ ਕੀਤਾ ਗਿਆ ਹੈ, ਜੋ ਲਗਭਗ 98,000 ਵਰਗ ਫੁੱਟ ਵਿੱਚ ਫੈਲਿਆ ਹੋਇਆ ਹੈ। ਅਜਾਇਬ ਘਰ ਭਾਰਤ ਦੀ ਰਾਸ਼ਟਰੀ ਯਾਤਰਾ ਅਤੇ ਇਨ੍ਹਾਂ ਦੂਰ-ਦਰਸ਼ੀ ਸਿਆਸਤਦਾਨਾਂ ਦੇ ਯੋਗਦਾਨ ਨੂੰ ਉੱਨਤ ਡਿਜੀਟਲ ਅਤੇ ਇਮਰਸਿਵ ਤਕਨਾਲੋਜੀ ਰਾਹੀਂ ਦਿਖਾਉਂਦਾ ਹੈ, ਜੋ ਸੈਲਾਨੀਆਂ ਨੂੰ ਇੱਕ ਦਿਲਚਸਪ ਅਤੇ ਵਿੱਦਿਅਕ ਅਨੁਭਵ ਪ੍ਰਦਾਨ ਕਰਦਾ ਹੈ।

ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਨਿਰਸਵਾਰਥ ਅਗਵਾਈ ਅਤੇ ਚੰਗੇ ਸ਼ਾਸਨ ਦੇ ਆਦਰਸ਼ਾਂ ਨੂੰ ਸੁਰੱਖਿਅਤ ਰੱਖਣ ਅਤੇ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਉਮੀਦ ਹੈ ਕਿ ਇਹ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗਾ।

************

ਐੱਮਜੇਪੀਐੱਸ/ਵੀਜੇ


(रिलीज़ आईडी: 2208295) आगंतुक पटल : 8
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Gujarati , Odia , Tamil , Telugu , Kannada , Malayalam